ਅੱਖਾਂ ਦਾ ਮਹਾਂ ਕੈਂਪ 16 ਨੂੰ ਖ਼ਾਸੀ ਕਲਾਂ ’ ਚ ਲੱਗੇਗਾ - ਗਰੇਵਾਲ
ਭਾਮੀਆਂ ਕਲਾਂ/ਲੁਧਿਆਣਾ, 8 ਸਤੰਬਰ (ਜਤਿੰਦਰ ਭੰਬੀ)-ਸਮੇਂ-ਸਮੇਂ ਸਿਰ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਪਿੰਡ ਖ਼ਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਵਲੋਂ ਜ਼ਰੂਰਤਮੰਦ ਲੋਕਾਂ ਲਈ ਵੱਡਾ ਉਪਰਾਲਾ ਆਰੰਭਿਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਕੈਂਪ ਸ਼ੰਕਰਾ ਹਸਪਤਾਲ ਦੇ ਸਹਿਯੋਗ ਨਾਲ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰ ਤੋਂ ਸ਼ਾਮ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾਵੇਗੀ।
ਭਾਮੀਆਂ ਕਲਾਂ/ਲੁਧਿਆਣਾ, 8 ਸਤੰਬਰ (ਜਤਿੰਦਰ ਭੰਬੀ)-ਸਮੇਂ-ਸਮੇਂ ਸਿਰ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਨ ਵਾਲੇ ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਪਿੰਡ ਖ਼ਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਵਲੋਂ ਜ਼ਰੂਰਤਮੰਦ ਲੋਕਾਂ ਲਈ ਵੱਡਾ ਉਪਰਾਲਾ ਆਰੰਭਿਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਕੈਂਪ ਸ਼ੰਕਰਾ ਹਸਪਤਾਲ ਦੇ ਸਹਿਯੋਗ ਨਾਲ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰ ਤੋਂ ਸ਼ਾਮ ਤੱਕ ਲਗਾਇਆ ਜਾ ਰਿਹਾ ਹੈ, ਜਿਸ ਵਿਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾਵੇਗੀ। ਮਰੀਜ਼ਾਂ ਨੂੰ ਦਵਾਈਆਂ, ਐਨਕਾਂ ਅਤੇ ਰਹਿਣ ਸਹਿਣ ਦੇ ਪ੍ਰਬੰਧ ਤੋਂ ਬਿਨਾਂ ਉਨ੍ਹਾਂ ਦੇ ਅਪਰੇਸ਼ਨ ਅਤੇ ਲੈਨਜ਼ਾਂ ਤੱਕ ਦਾ ਖਰਚਾ ਸਾਡੇ ਵਲੋਂ ਹੀ ਕੀਤਾ ਜਾਵੇਗਾ। ਲੋੜਵੰਦ ਨੂੰ ਕੈਂਪ ਤੱਕ ਪਹੁੰਚਣ ਲਈ ਜ਼ਰੂਰਤ ਅਨੁਸਾਰ ਕਿਰਾਇਆ ਵੀ ਦਿੱਤਾ ਜਾਵੇਗਾ ਤੇ ਜੇਕਰ ਇਕ ਹੀ ਪਿੰਡ ਚੋਂ ਜ਼ਿਆਦਾ ਮਰੀਜ਼ ਹੋਣਗੇ ਤਾਂ ਉਹ ਬੱਸ/ਕਾਰ ਲਈ ਸਾਡੇ ਨਾਲ ਅਗੇਤਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਪੰਚਾਇਤ ਜਾਂ ਸੰਸਥਾ ਆਪਣੇ ਪਿੰਡ ਜਾਂ ਇਲਾਕੇ ਵਿਚ ਕੈਂਪ ਲਗਵਾਉਣਾ ਚਾਹੁੰਦਾ ਹੋਵੇ ਉਹ ਵੀ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਤੋਂ ਬਾਅਦ ਹੋਰ ਕੈਂਪ ਵੀ ਲਗਾਏ ਜਾਣਗੇ। ਇਸ ਮੌਕੇ ਸੁਖਦੇਵ ਸਿੰਘ ਪੱਪਾ ਗਿੱਲ, ਦਲਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ, ਰਾਜਾ ਸੋਮਲ ਅਤੇ ਹੋਰ ਹਾਜ਼ਰ ਸਨ।