11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਅਧਿਆਪਕ ਦਿਵਸ ਮਨਾਇਆ

ਫੁੱਲਾਂਵਾਲ, 10 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਦੋ ਰੋਜਾ ਇਸ ਪ੍ਰੋਗਰਾਮ ’ਚ ਵਿਦਿਆਰਥੀਆਂ ਨੇ ਭਾਸ਼ਣਾਂ ਰਾਹੀਂ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੁੰਦਰ ਪ੍ਰਸ਼ੰਸਾ ਪੱਤਰ ਅਤੇ ਕਾਰਡ ਭੇਟ ਕੀਤੇ।

ਅਜੀਤ ਡੈਸਕ 11-09-2026
ਫੁੱਲਾਂਵਾਲ, 10 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਦੋ ਰੋਜਾ ਇਸ ਪ੍ਰੋਗਰਾਮ ’ਚ ਵਿਦਿਆਰਥੀਆਂ ਨੇ ਭਾਸ਼ਣਾਂ ਰਾਹੀਂ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੁੰਦਰ ਪ੍ਰਸ਼ੰਸਾ ਪੱਤਰ ਅਤੇ ਕਾਰਡ ਭੇਟ ਕੀਤੇ। ਇਸ ਖਾਸ ਦਿਨ ’ਤੇ ਕੁੱਝ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਵਾਂਗ ਪੜ੍ਹਾਇਆ। ਸਾਰੇ ਅਧਿਆਪਕਾਂ ਨੇ ਉਨ੍ਹਾਂ ਦਾ ਧਿਆਨ ਰੱਖਿਆ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਬੰਧਕਾਂ ਵਲੋਂ ਅਧਿਆਪਕਾਂ ਲਈ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਅਤੇ ਉਨ੍ਹਾਂ ਨੂੰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ। ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਜਸਲੀਨ ਕੌਰ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਉਲ, ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਨੇ ਇਸ ਸ਼ੁੱਭ ਦਿਨ ਦੀਆਂ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਕੰਮ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਸਾਖਰਤਾ ਦਿਵਸ ਮੌਕੇ ਕਰਵਾਏ ਲੇਖ ਲਿਖਣ ਮੁਕਾਬਲੇ ਅਗਲੀ ਖ਼ਬਰ ਆਰੀਆ ਕਾਲਜ ਦੇ ਬੀ . ਸੀ . ਏ .- ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।