12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ ਅੱਜ ਅੰਮ੍ਰਿਤ ਵੇਲੇ ਤੋਂ ਦੇਰ ਸ਼ਾਮ ਤੱਕ ਸਜਣਗੇ ਵਿਸ਼ੇਸ਼ ਦੀਵਾਨ, ਪੰਥ ਪ੍ਰਸਿੱਧ ਰਾਗੀ ਜਥੇ ਭਰਨਗੇ ਹਾਜ਼ਰੀ- ਕੁਲਵਿੰਦਰ ਸਿੰਘ ਬੈਨੀਪਾਲ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਪਵਿੱਤਰ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਅੱਜ 12 ਸਤੰਬਰ ਨੂੰ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਸਵੇਰੇ 4:00 ਵਜੇ ਹੋਵੇਗੀ।

ਕੁਲਵਿੰਦਰ ਸਿੰਘ ਬੈਨੀਪਾਲ 12-09-2026
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਪਵਿੱਤਰ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਅੱਜ 12 ਸਤੰਬਰ ਨੂੰ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਸਵੇਰੇ 4:00 ਵਜੇ ਹੋਵੇਗੀ। ਇਸ ਦੌਰਾਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੱਚਖੰਡ ਵਿਚੋਂ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਕੇ, ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦੇ ਰੂਪ ਵਿਚ ਮੁੱਖ ਪ੍ਰਕਾਸ਼ ਅਸਥਾਨ ‘ਤੇ ਸੁਸ਼ੋਭਿਤ ਕੀਤੇ ਜਾਣਗੇ। ਅੰਮ੍ਰਿਤ ਵੇਲੇ ਦੇ ਦੀਵਾਨ ਸਵੇਰੇ 5:00 ਤੋਂ 7:00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਸੰਗਤਾਂ ਨੂੰ ਆਸਾ ਜੀ ਦੀ ਵਾਰ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਉਣਗੇ। ਸਵੇਰੇ 7:00 ਤੋਂ 8:30 ਵਜੇ ਤੱਕ: ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਵੈਰਾਗਮਈ ਕੀਰਤਨ ਦੀ ਹਾਜ਼ਰੀ ਭਰੀ ਜਾਵੇਗੀ। ਸਵੇਰੇ 8:30 ਤੋਂ 9:30 ਵਜੇ ਤੱਕ: ਪੰਥ ਪ੍ਰਸਿੱਧ ਰਾਗੀ ਭਾਈ ਪਰਮਿੰਦਰ ਸਿੰਘ ( ਬਾਬਾ ਬਕਾਲਾ ਸਾਹਿਬ ਵਾਲੇ) ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਵੇਰ ਦੇ ਦੀਵਾਨ ਦੀ ਸਮਾਪਤੀ, ਅਰਦਾਸ ਅਤੇ ਹੁਕਮਨਾਮੇ ਉਪਰੰਤ ਸੰਗਤਾਂ ਲਈ ਚਾਹ-ਪਕੌੜਿਆਂ ਦਾ ਲੰਗਰ ਅਤੁੱਟ ਵਰਤੇਗਾ। ਸ਼ਾਮ ਦੇ ਵਿਸ਼ੇਸ਼ ਦੀਵਾਨ ਦੌਰਾਨ ਸੋਦਰੁ ਸ੍ਰੀ ਰਹਰਾਸਿ ਸਾਹਿਬ ਜੀ ਦੇ ਪਾਠ ਅਤੇ ਚੌਕੀ ਉਪਰੰਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਜੋੜਨਗੇ, ਉਪਰੰਤ ਗਿਆਨੀ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਸੰਗਤਾਂ ਨਾਲ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਸਮਾਗਮ ਦੀ ਸੰਪੂਰਨਤਾ ਉਪਰੰਤ ਅਰਦਾਸ ਅਤੇ ਹੁਕਮਨਾਮਾ ਸਾਹਿਬ ਹੋਵੇਗਾ, ਜਿਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਰਘਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਦਰਸ਼ਨ ਸਿੰਘ, ਜਗਮੋਹਨ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ ਚੱਗਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਵਾਧਸ ਵਲੋਂ ਕੱਢੀ ਜਾਣ ਵਾਲੀ 37 ਵੀਂ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ 13 ਨੂੰ - ਵਿਜੈ ਦਾਨਵ ਅਗਲੀ ਖ਼ਬਰ ਮਾਂ ਬਗਲਾ ਮੁਖੀ ਦਾ ਨਾਮ ਜਪਣ ਨਾਲ ਮਨ ਸ਼ੁੱਧ ਹੁੰਦਾ ਹੈ - ਮਹੰਤ ਪ੍ਰਵੀਨ ਚੌਧਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।