ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਨੂੰ
ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਅਕਤੂਬਰ ਨੂੰ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾ ਰਹੇ ਇਤਿਹਾਸਕ ਅਤੇ ਅਲੌਕਿਕ ਨਗਰ ਕੀਰਤਨ ਦੇ ਸੰਬੰਧ ਵਿਚ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਸਤੰਬਰ ਨੂੰ ਕਰਵਾਏ ਜਾ ਰਹੇ ਹਨ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਚਮਕੌਰ ਸਿੰਘ ਦਾਦ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 13 ਸਤੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਦੁੱਖ ਭੰਜਨ ਸਾਹਿਬ, ਪਿੰਡ ਦਾਦ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।
ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਤੇ 25 ਅਕਤੂਬਰ ਨੂੰ ਪਿੰਡ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਸਜਾਏ ਜਾ ਰਹੇ ਇਤਿਹਾਸਕ ਅਤੇ ਅਲੌਕਿਕ ਨਗਰ ਕੀਰਤਨ ਦੇ ਸੰਬੰਧ ਵਿਚ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਸਤੰਬਰ ਨੂੰ ਕਰਵਾਏ ਜਾ ਰਹੇ ਹਨ। ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਚਮਕੌਰ ਸਿੰਘ ਦਾਦ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 13 ਸਤੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਦੁੱਖ ਭੰਜਨ ਸਾਹਿਬ, ਪਿੰਡ ਦਾਦ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਨਗਰ ਕੀਰਤਨ ਦੀਆਂ ਤਿਆਰੀਆਂ, ਰੂਟ ਅਤੇ ਸੰਗਤਾਂ ਦੀ ਸ਼ਮੂਲੀਅਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆਂ ਕਿ ਇਸ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਬਾਬਾ ਬਲਰਾਮ ਸਿੰਘ ਭਵਾਨੀਪੁਰ ਵਾਲੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਇਤਿਹਾਸ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਬਾਬਾ ਰੁਲਦੂ ਸਿੰਘ, ਅਰਜਨ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ, ਪਰਮਜੀਤ ਸਿੰਘ, ਰਾਮਦਾਸ ਸਿੰਘ ਆਦਿ ਹਾਜ਼ਰ ਸਨ।