13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਸੰਨੀ ਕੈਂਥ ਦੀ ਅਗਵਾਈ ਹੇਠ ਹੋਈ ਮੀਟਿੰਗ

ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਲੁਧਿਆਣਾ ਦਿਹਾਤੀ ਦੇ ਹਲਕਾ ਗਿੱਲ ਅਤੇ ਸਾਹਨੇਵਾਲ ਵਿਚ ਪੁੱਜੇਗੀ। ਲੁਧਿਆਣਾ ਦਿਹਾਤੀ ‘ਚ ਯਾਤਰਾ ਦਾ ਸਵਾਗਤ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਕੀਤਾ ਜਾਵੇਗਾ।

ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਲੁਧਿਆਣਾ ਦਿਹਾਤੀ ਦੇ ਹਲਕਾ ਗਿੱਲ ਅਤੇ ਸਾਹਨੇਵਾਲ ਵਿਚ ਪੁੱਜੇਗੀ। ਲੁਧਿਆਣਾ ਦਿਹਾਤੀ ‘ਚ ਯਾਤਰਾ ਦਾ ਸਵਾਗਤ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਸ ਸੰਬੰਧੀ ਪਾਰਟੀ ਦੇ ਮੀਤ ਪ੍ਰਧਾਨ ਅਤੇ ਯਾਤਰਾ ਇੰਚਾਰਜ ਜਤਿੰਦਰ ਮਿੱਤਲ ਅਤੇ ਸਹਿ ਇੰਚਾਰਜ ਰੰਜਮ ਕਾਮਰਾ ਨੇ ਸੰਨੀ ਕੈਂਥ ਦੇ ਦਫ਼ਤਰ ਵਿਖੇ ਪੁੱਜ ਕੇ ਯਾਤਰਾ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ ਭਾਟੀਆ ਅਤੇ ਗੁਰਬਖ਼ਸ਼ ਸਿੰਘ ਵਿੱਕੀ ਬਾਜਵਾ ਵੀ ਮੌਜੂਦ ਸਨ। ਸੰਨੀ ਕੈਂਥ ਨੇ ਦੱਸਿਆ ਕਿ ਯਾਤਰਾ ਦੁਪਹਿਰ 3.00 ਵਜੇ ਹਲਕਾ ਗਿੱਲ ਦੇ ਪਿੰਡ ਦੋਲੋਂ ਕਲਾਂ ਅਤੇ ਸ਼ਾਮ 5.00 ਵਜੇ ਹਲਕਾ ਸਾਹਨੇਵਾਲ ਦੇ ਪਿੰਡ ਭੈਰੋਮੁੰਨਾ ਵਿਖੇ ਪੁੱਜੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਅਜਿਹੀਆਂ ਮੁਹਿੰਮਾਂ ਵਿਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਨਸ਼ਾ ਮੁਕਤ ਪੰਜਾਬ ਯਾਤਰਾ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਦੇ ਦੂਸਰੇ ਪੜਾਅ ਤਹਿਤ ਵਿਧਾਇਕ ਸਿੱਧੂ ਨੇ ਵਾਰਡ 45 ’ ਚ ਚਲਾਇਆ ਸਫ਼ਾਈ ਅਭਿਆਨ ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।