13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜੱਜ ਦੇ ਘਰ ਚੋਰੀ ਕਰਨ ਵਾਲਾ ਨੌਜਵਾਨ ਕਾਬੂ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਮਾਨਯੋਗ ਜੱਜ ਦੀ ਸਰਕਾਰੀ ਰਿਹਾਇਸ਼ ਤੋਂ ਸਾਮਾਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਸ ਸਬੰਧੀ ਮਾਨਯੋਗ ਜੱਜ ਨਵਨੀਤ ਕੌਰ ਦੇ ਅੰਗ ਰੱਖਿਅਕ ਸਰਬਜੀਤ ਸਿੰਘ ਦੀ ਸ਼ਿਕਾਇਤ ’ਤੇ ਲੱਖਣ ਪੁੱਤਰ ਰੋਸ਼ਨ ਲਾਲ ਵਾਸੀ ਫ਼ਾਜ਼ਿਲਕਾ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਮਾਨਯੋਗ ਜੱਜ ਦੀ ਸਰਕਾਰੀ ਰਿਹਾਇਸ਼ ਤੋਂ ਸਾਮਾਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਸ ਸਬੰਧੀ ਮਾਨਯੋਗ ਜੱਜ ਨਵਨੀਤ ਕੌਰ ਦੇ ਅੰਗ ਰੱਖਿਅਕ ਸਰਬਜੀਤ ਸਿੰਘ ਦੀ ਸ਼ਿਕਾਇਤ ’ਤੇ ਲੱਖਣ ਪੁੱਤਰ ਰੋਸ਼ਨ ਲਾਲ ਵਾਸੀ ਫ਼ਾਜ਼ਿਲਕਾ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਕਥਿਤ ਦੋਸ਼ੀ ਮਾਨਯੋਗ ਜੱਜ ਦੀ ਸਰਕਾਰੀ ਰਿਹਾਇਸ਼ ਤੋਂ ਲੋਹੇ ਦਾ ਸਾਮਾਨ ਚੋਰੀ ਕਰ ਰਿਹਾ ਸੀ। ਅੰਗ ਰੱਖਿਅਕ ਨੂੰ ਦੇਖ ਕੇ ਉਹ ਉਥੋਂ ਭੱਜ ਪਿਆ। ਅੰਗ ਰੱਖਿਅਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਗਿਆ। ਉਸ ਪਾਸੋਂ ਕੁੱਝ ਸਾਮਾਨ ਬਰਾਮਦ ਕੀਤਾ ਗਿਆ ਹੈ। ਪੁਲਿਸ ਉਸ ਪਾਸੋਂ ਪੁੱਛ-ਪੜਤਾਲ ਕਰ ਰਹੀ ਹੈ। ਨਸ਼ੀਲੇ ਪਦਾਰਥ ਬਰਾਮਦ ਪੁਲਿਸ ਨੇ ਸਤੀਸ਼ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਨਿਊ ਸ਼ਿਵਪੁਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 800 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਨੂੰ ਨਿਊ ਸ਼ਿਵਪੁਰੀ ਨੇੜੇ ਹੀ ਕਾਬੂ ਕੀਤਾ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਸਨਮਦੀਪ ਵਾਸੀ ਨਿਊ ਅਸ਼ੋਕ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਵੀ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਉਸ ਨੂੰ ਨਿਊ ਅਸ਼ੋਕ ਨਗਰ ਨੇੜਿਓਂ ਹੀ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਜਤਿੰਦਰ ਕੁਮਾਰ ਵਾਸੀ ਨਿਊ ਸੁਭਾਸ਼ ਨਗਰ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ 330 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਵਲੋਂ ਉਸ ਨੂੰ ਮਾਂਗਟ ਕਾਲੋਨੀ ਨੇੜਿਓਂ ਕਾਬੂ ਕੀਤਾ ਗਿਆ ਹੈ। ਸੋਨੂੰ ਪੁੱਤਰ ਸੋਮਨਾਥ ਵਾਸੀ ਜਵਾਨ ਨਗਰ ਨੂੰ ਕਾਬੂ ਕਰਕੇ ਪੁਲਿਸ ਨੇ ਉਸ ਪਾਸੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹਨਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਗਗਨ ਕਪੂਰ ਵਾਸੀ ਨਿਊ ਜਨਕਪੁਰੀ ਅਤੇ ਗੌਰਵ ਦੂਆ ਨੂੰ ਕਾਬੂ ਕਰਕੇ ਇਹਨਾਂ ਦੇ ਕਬਜ਼ੇ ਵਿਚੋਂ ਸੱਤ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਹਨਾਂ ਨੂੰ ਪਿੰਡ ਗਿੱਲ ਨੇੜਿਓਂ ਕਾਬੂ ਕੀਤਾ ਗਿਆ ਹੈ। ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ।
ਪਿਛਲੀ ਖ਼ਬਰ ਦੀਵਾਨ ਨੇ ਕੀਤਾ ਪਾਵਰਕਾਮ ਦੀ ਗੜਬੜੀ ਵਾਲੇ 4 ਮਹੀਨਿਆਂ ਦੇ ਬਿਜਲੀ ਬਿੱਲਾਂ ਦਾ ਪਰਦਾਫਾਸ਼ ਅਗਲੀ ਖ਼ਬਰ ਸਾਬਕਾ ਸਰਪੰਚ ਨਿਰਵੈਰ ਸਿੰਘ ਲਹੌਰੀਆ ਨੂੰ ਸਦਮਾ , ਪਤਨੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।