14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਸ . ਪੀ . ਐਸ . ਹਸਪਤਾਲ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ . ਰਣਜੀਤ ਨੇ ਏਆਈ ਪਾਵਰਡ ਥ੍ਰੀਡੀ

ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-ਐਸ.

ਐਸ.ਪੀ.ਐਸ ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਵਿਖੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਵਾਉਣ ਤੋਂ ਬਾਅਦ ਜੰਮੂ ਨਿਵਾਸੀ 70 ਸਾਲਾ ਬਜ਼ੁਰਗ ਮਹਿਲਾ ਸ਼ਸ਼ੀ ਗੁਪਤਾ ਦੇ ਨਾਲ ਡਾ. ਰਣਜੀਤ ਸਿੰਘ। ਅਜੀਤ ਤਸਵੀਰ 13-09-2026
ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਸ਼ੇਰਪੁਰ ਚੌਕ, ਲੁਧਿਆਣਾ ਦੇ ਪ੍ਰਸਿੱਧ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਜੰਮੂ ਨਿਵਾਸੀ 70 ਸਾਲਾਂ ਬਜ਼ੁਰਗ ਮਹਿਲਾ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਬਜ਼ੁਰਗ ਮਹਿਲਾ ਸ਼ਸ਼ੀ ਗੁਪਤਾ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ.ਰਣਜੀਤ ਨੇ ਦੱਸਿਆ ਕਿ ਇਸ ਬਜ਼ੁਰਗ ਮਹਿਲਾ ਦੇ ਦਿਲ ਚ ਤਿੰਨ ਸਟੰਟ ਪਏ ਹੋਏ, ਲੀਵਰ ਦੀ ਬਿਮਾਰੀ, ਸ਼ੂਗਰ, ਦਿਲ ਦੀ ਪੰਪਿੰਗ 30 ਪ੍ਰਤੀਸ਼ਤ, ਦਿਲ ਦੇ ਮਾਹਿਰ ਡਾਕਟਰ ਨੇ ਅਪ੍ਰੇਸ਼ਨ ਕਰਾਉਣ ਤੋਂ ਮਨ੍ਹਾਂ ਕੀਤਾ ਹੋਇਆ ਸੀ। ਉਕਤ ਬਜ਼ੁਰਗ ਮਹਿਲਾ ਨੇ ਹੱਡੀਆਂ ਅਤੇ ਜੋੜ ਬਦਲਣ ਦੇ ਕਈ ਮਾਹਿਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਉਸ ਦੇ ਗੋਡਿਆਂ ਦਾ ਇਲਾਜ ਕਰਨ ਲਈ ਹਾਮੀ ਨਹੀਂ ਭਰੀ। ਆਖ਼ਿਰ ਕਿਸੇ ਰਿਸ਼ਤੇਦਾਰ ਨੇ ਉਸ ਨੂੰ ਐਸ.ਪੀ.ਐਸ ਹਸਪਤਾਲ ਵਿਖੇ ਆਪਣੇ ਗੋਡਿਆਂ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਮਹਿਲਾ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਈ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੀ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ ਜੰਮੂ ਨਿਵਾਸੀ 70 ਸਾਲਾਂ ਬਜ਼ੁਰਗ ਮਹਿਲਾ ਸ਼ਸ਼ੀ ਗੁਪਤਾ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸਫਲਤਾ ਪੂਰਵਕ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ। ਉਕਤ ਬਜ਼ੁਰਗ ਮਹਿਲਾ ਸ਼ਸ਼ੀ ਗੁਪਤਾ ਨੂੰ ਇਕ ਦਿਨ ਹਸਪਤਾਲ ’ ਚ ਰੱਖਣ ਉਪਰੰਤ ਛੁੱਟੀ ਦੇ ਦਿੱਤੀ ਗਈ। ਹੁਣ ਉਕਤ ਬਜ਼ੁਰਗ ਮਹਿਲਾ ਆਮ ਵਾਂਗ ਤੁਰ ਫਿਰ ਸਕਦੀ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬੜੇ ਆਰਾਮ ਨਾਲ ਕਰ ਰਹੀ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਮਹਿਲਾ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਗਈ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਮਹਿਲਾ ਸ਼ਸ਼ੀ ਗੁਪਤਾ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਉਸ ਦੇ ਜੀਵਨ ਵਿਚ ਫਿਰ ਤੋਂ ਰੌਸ਼ਨੀ ਲਿਆ ਦਿੱਤੀ ਹੈ।
ਪਿਛਲੀ ਖ਼ਬਰ ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲਗਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ ਨੂੰ ਪਹਿਲੇ ਦਿਨ ਹੀ ਮਿਲਿਆ ਭਰਵਾਂ ਹੁੰਗ... ਅਗਲੀ ਖ਼ਬਰ ਲੁਧਿਆਣੇ ਦੇ ਅਕਾਲੀਆਂ ਨੇ ਨਵ-ਨਿਯੁਕਤ ਪ੍ਰਧਾਨ ਰਾਜੂ ਆਲਮਗੀਰ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।