ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਵਿਖੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮੌਕੇ ਜਾਗਰੂਕਤਾ ਸਮਾਗਮ
ਢੰਡਾਰੀ ਕਲਾਂ/ਲੁਧਿਆਣਾ, 12 ਸਤੰਬਰ (ਜਸਵੀਰ ਸਿੰਘ ਬੰਗਾ)-ਅੰਤਰਰਾਸ਼ਟਰੀ ਸਾਖਰਤਾ ਦਿਵਸ ਮੌਕੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ ‘ਨੰਨ੍ਹੇ ਕਦਮ’ ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਕਰੀਬ 1200 ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸਿੱਖਿਆ, ਬਾਲ ਅਧਿਕਾਰਾਂ, ਨਿੱਜੀ ਸੁਰੱਖਿਆ ਅਤੇ ਲੋੜ ਪੈਣ ‘ਤੇ ਮਦਦ ਤੱਕ ਪਹੁੰਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਢੰਡਾਰੀ ਕਲਾਂ/ਲੁਧਿਆਣਾ, 12 ਸਤੰਬਰ (ਜਸਵੀਰ ਸਿੰਘ ਬੰਗਾ)-ਅੰਤਰਰਾਸ਼ਟਰੀ ਸਾਖਰਤਾ ਦਿਵਸ ਮੌਕੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ ‘ਨੰਨ੍ਹੇ ਕਦਮ’ ਪਹਿਲਕਦਮੀ ਤਹਿਤ ਸਰਕਾਰੀ ਹਾਈ ਸਕੂਲ ਢੰਡਾਰੀ ਕਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਕਰੀਬ 1200 ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸਿੱਖਿਆ, ਬਾਲ ਅਧਿਕਾਰਾਂ, ਨਿੱਜੀ ਸੁਰੱਖਿਆ ਅਤੇ ਲੋੜ ਪੈਣ ‘ਤੇ ਮਦਦ ਤੱਕ ਪਹੁੰਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਰੁਚੀ ਬਾਵਾ ਨੇ ਕਿਹਾ ਕਿ ਸਾਖਰਤਾ ਨੂੰ ਕੇਵਲ ਪੜ੍ਹਨ ਅਤੇ ਲਿਖਣ ਦੀ ਸਮਰੱਥਾ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਸੱਚੀ ਸਿੱਖਿਆ ਬੱਚਿਆਂ ਨੂੰ ਆਪਣੇ ਅਧਿਕਾਰਾਂ ਨੂੰ ਸਮਝਣ, ਅਸੁਰੱਖਿਅਤ ਸਥਿਤੀਆਂ ਦੀ ਪਛਾਣ ਕਰਨ ਅਤੇ ਦੁਰਵਿਵਹਾਰ, ਪ੍ਰੇਸ਼ਾਨੀ ਜਾਂ ਅਣਗਹਿਲੀ ਦਾ ਸਾਹਮਣਾ ਕਰਨ ਦੀ ਸੂਰਤ ਵਿਚ ਨਿਡਰ ਹੋ ਕੇ ਆਵਾਜ਼ ਉਠਾਉਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚਾਈਲਡ ਹੈਲਪ ਲਾਈਨ 1098 ਬਾਰੇ ਵੀ ਜਾਗਰੂਕ ਕੀਤਾ ਅਤੇ ਦੱਸਿਆ ਕਿ ਜੇਕਰ ਕੋਈ ਬੱਚਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਉਹ ਮਦਦ ਲਈ ਸੰਪਰਕ ਕਰ ਸਕਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਖਰਤਾ ਬੱਚੇ ਨੂੰ ਦੁਨੀਆ ਪੜ੍ਹਨ ਦੀ ਸਮਰੱਥਾ ਦਿੰਦੀ ਹੈ, ਪਰ ਜਾਗਰੂਕਤਾ ਉਸ ਨੂੰ ਇਸ ਦੁਨੀਆ ਵਿਚ ਸਹੀ ਢੰਗ ਨਾਲ ਨੈਵੀਗੇਟ ਕਰਨ ਦਾ ਵਿਸ਼ਵਾਸ ਦਿੰਦੀ ਹੈ। ਹਰ ਬੱਚੇ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਿੱਖਿਆ ਅਤੇ ਅਧਿਕਾਰ ਨਾਲ-ਨਾਲ ਚੱਲਦੇ ਹਨ। ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਅਮਨਦੀਪ ਸਿੰਘ, ਮੁੱਖ ਅਧਿਆਪਕਾ ਨਵਨਿੰਦਰ ਕੌਰ ਅਤੇ ਸਟਾਫ਼ ਹਾਜ਼ਰ ਸੀ। ਆਸ ਅਹਿਸਾਸ ਐਨ.ਜੀ.ਓ ਵਲੋਂ ਵਿਦਿਆਰਥੀਆਂ ਨੂੰ ਲਿਖਣ ਵਾਲੇ ਬੋਰਡ ਤੇ ਪੈੱਨ ਵੰਡ ਕੇ ਪ੍ਰੀਖਿਆਵਾਂ ਅਤੇ ਭਵਿੱਖੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।