14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਵੱਦੀ ਟਕਸਾਲ ਵਿਖੇ ਸਮਾਗਮ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਵਿਚ ਜੁੜੀਆਂ ਸੰਗਤਾਂ ਸਨਮੁਖ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ‘ਚ ਵਰਣਨ ਕਰਦਿਆਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿੱਚੋਂ 24ਵੀਂ ਅਤੇ 36ਵੀਂ ਵਾਰਾਂ ਦੇ ਹਵਾਲੇ ਨਾਲ ਗੁਰੂ ਸਾਹਿਬ ਜੀ ਵਿਚਲੇ ਵਿਅਕਤੀਤਵ ਦੇ ਨਜ਼ਰੀਏ ਤੋਂ ਵਿਚਾਰ ਸਾਂਝੀ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਬੋਹਿਥ ਤੇ ਕੁਰਬਾਨੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰੂ-ਜੋਤਿ ਦੀ ਨਿਰੰਤਰਤਾ ਲਈ ਉਹਨਾਂ ਦੀ ਯੋਗਤਾ ਅਨੁਸਾਰ ਅੱਜ ਦੇ ਦਿਨ ਗੁਰਗੱਦੀ ਬਖਸ਼ੀ ਗਈ। ਬਾਬਾ ਜੀ ਨੇ ਇਤਿਹਾਸਕ ਪੱਖਾਂ ਦੇ ਹਵਾਲੇ ਨਾਲ ਦੱਸਿਆਂ ਕਿਹਾ ਕਿ ਗੁਰੂ ਰਾਮਦਾਸ ਜੀ ਤੋਂ ਪਿੱਛੋਂ ਗੁਰਗੱਦੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੋਈ।

ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾਗੱਦੀ ਦਿਵਸ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਵਿਚ ਜੁੜੀਆਂ ਸੰਗਤਾਂ ਸਨਮੁਖ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ‘ਚ ਵਰਣਨ ਕਰਦਿਆਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿੱਚੋਂ 24ਵੀਂ ਅਤੇ 36ਵੀਂ ਵਾਰਾਂ ਦੇ ਹਵਾਲੇ ਨਾਲ ਗੁਰੂ ਸਾਹਿਬ ਜੀ ਵਿਚਲੇ ਵਿਅਕਤੀਤਵ ਦੇ ਨਜ਼ਰੀਏ ਤੋਂ ਵਿਚਾਰ ਸਾਂਝੀ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਬੋਹਿਥ ਤੇ ਕੁਰਬਾਨੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰੂ-ਜੋਤਿ ਦੀ ਨਿਰੰਤਰਤਾ ਲਈ ਉਹਨਾਂ ਦੀ ਯੋਗਤਾ ਅਨੁਸਾਰ ਅੱਜ ਦੇ ਦਿਨ ਗੁਰਗੱਦੀ ਬਖਸ਼ੀ ਗਈ। ਬਾਬਾ ਜੀ ਨੇ ਇਤਿਹਾਸਕ ਪੱਖਾਂ ਦੇ ਹਵਾਲੇ ਨਾਲ ਦੱਸਿਆਂ ਕਿਹਾ ਕਿ ਗੁਰੂ ਰਾਮਦਾਸ ਜੀ ਤੋਂ ਪਿੱਛੋਂ ਗੁਰਗੱਦੀ ਗੁਰੂ ਅਰਜਨ ਦੇਵ ਜੀ ਨੂੰ ਪ੍ਰਾਪਤ ਹੋਈ। ਇਸ ਤੋਂ ਪਹਿਲਾਂ ਗੁਰੂ ਬਾਲਕ ਦੀ ਪ੍ਰਤਿਭਾ ਤੋਂ ਪ੍ਰਭਾਵਿਤ ਹੋ ਕੇ ਗੁਰੂ ਅਮਰਦਾਸ ਜੀ ਨੇ ਦੋਹਤਾ ਬਾਣੀ ਕਾ ਬੋਹਿਥਾ ਹੋਣ ਦਾ ਆਸ਼ੀਰਵਾਦ ਦਿੱਤਾ ਸੀ। ਜੋ ਅੱਜ ਦੇ ਦਿਨ ਪੂਰਾ ਹੋਇਆ। ਉਨ੍ਹਾਂ ਦੇ ਵੱਡੇ ਭਰਾ ਪ੍ਰਿਥੀ ਚੰਦ ਨੇ ਗੁਰਗੱਦੀ ਪ੍ਰਾਪਤ ਕਰ ਲਈ ਕਈ ਮਨਸੂਬੇ ਬਣਾਏ ਪ੍ਰੰਤੂ ਅਸਫਲ ਰਿਹਾ। ਦੂਜੇ ਪਾਸੇ ਗੁਰੂ ਅਮਰਦਾਸ ਜੀ ਨੇ ਉਸ ਅੰਦਰਲੀ ਨੀਅਤ ਨੂੰ ਸਮਝਦਿਆਂ ਉਸ ਦਾ ਨਾਂ ਮੀਣਾ ਰੱਖ ਰੱਖਿਆ, ਜਿਸ ਦੀ ਪੁਸ਼ਟੀ ਭਾਈ ਗੁਰਦਾਸ ਜੀ ਦੀਆਂ ਵਾਰਾਂ ਤੇ ਹੋ ਜਾਂਦੀ ਹੈ। ਬਾਬਾ ਜੀ ਨੇ ਜ਼ੋਰ ਦਿੰਦਿਆਂ ਸਪੱਸ਼ਟ ਕੀਤਾ ਕਿ ਗੁਰੂ ਅਰਜਨ ਦੇਵ ਜੀ ਨੇ ਜਿਨ੍ਹਾਂ ਮਹਾਨ ਆਦਰਸਾਂ ਦਾ ਜ਼ਿੰਦਗੀ ਭਰ ਪ੍ਰਚਾਰ ਕੀਤਾ, ਉਨ੍ਹਾਂ ਨੂੰ ਖੁਦ ਆਪਣੇ ਜੀਵਨ ਵਿਚ ਢਾਲਿਆ। ਸ਼੍ਰੀ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸੰਪੂਰਨਤਾ ਅਤੇ ਪ੍ਰਕਾਸ਼ ਦਿਹਾੜੇ ਦਾ ਜ਼ਿਕਰ ਕਰਦਿਆਂ ਬਾਬਾ ਜੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਬ ਸਾਂਝੇ ਭਾਈਚਾਰੇ ਦਾ ਸੰਦੇਸ਼ ਇਤਨਾ ਸ਼ਕਤੀਸ਼ਾਲੀ ਹੈ ਕਿ ਜੇ ਅਸੀਂ ਇਸਨੂੰ ਧਾਰਮਿਕ ਸਹਿਣਸ਼ੀਲਤਾ ਨਾਲ ਅਮਲ ਵਿੱਚ ਲਿਆ ਕੇ ‘ਮਾਨਸ ਕੀ ਜਾਤ ਸਭੈ ਏਕੈ ਪਹਿਚਾਨਵੋ’ ਦਾ ਸਬੂਤ ਦਿੱਤਾ ਹੁੰਦਾ ਤਾਂ ਅਸੀਂ ਪਿਆਰ ਰਾਹੀਂ ਗੁਰੂ ਦੇ ਹੁਕਮਾਂ ਅਨੁਸਾਰ ਪ੍ਰਭੂ ਦਾ ਪਿਆਰ ਸੰਦੇਸ਼ ਫੈਲਾ ਸਕਦੇ ਸੀ। ਇਸ ਲਈ ਆਓ! ਅਸੀਂ ਜੋ ਦੂਜਿਆਂ ਤੋਂ ਉਮੀਦ ਕਰਦੇ ਹਾਂ ਉਹ ਖੁਦ ਨਿਜੀ ਜੀਵਨ ਵਿੱਚ ਕਰਕੇ ਦਿਖਾਈਏ। ਕਿਉਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਾਂ ਮਹਾਨ ਹਨ। ਟਕਸਾਲ ਦੇ ਹੋਣਹਾਰ ਵਿਦਿਆਰਥੀਆਂ ਨੇ ਗੁਰਬਾਣੀ ਸ਼ਬਦ ਕੀਰਤਨ ਕੀਤਾ, ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪਿਛਲੀ ਖ਼ਬਰ ਹਾਉਸਿੰਗ ਬੋਰਡ ਕਾਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਸ਼ਰਧਾ ਸਹਿਤ ਮਨਇਆ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਨੇ ਲਗਾਇਆ ਡੀ. ਸੀ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।