ਸਾਬਕਾ ਮੰਤਰੀ ਦਾਖਾ ਵਲੋਂ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਅਹਿਮ ਮੁਲਾਕਾਤ
ਤੂਰਬੰਜਾਰਾ ’ ਚ ਭਾਜਪਾ ਵਫ਼ਦ ਦੇ ਵਿਰੋਧ ’ ਤੇ ਸਿਆਸੀ ਖਿੱਚੋਤਾਣ
ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਸਾਬਕਾ ਕਾਂਗਰਸੀ ਮੰਤਰੀ ਮਲਕੀਤ ਸਿੰਘ ਦਾਖਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ਼ ਸਚਿਨ ਪਾਇਲਟ ਨਾਲ ਮੁਲਾਕਾਤ ਕਰਦਿਆਂ ਉਹਨਾਂ ਨੂੰ ਪ੍ਰਦੇਸ਼ ਕਾਂਗਰਸ ਦਾ ਇੰਚਾਰਜ਼ ਲਗਾਏ ਜਾਣ ਦੀ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਮਲਕੀਤ ਸਿੰਘ ਦਾਖਾ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਵਿਚੋਂ ਇਕ ਹਨ, ਜਿਹਨਾਂ ਨੇ ਹਮੇਸ਼ਾਂ ਹੀ ਪਾਰਟੀ ਦੀ ਮਜ਼ਬੂਤੀ ਅਤੇ ਏਕਤਾ ਦੀ ਗੱਲ ਕਰਦਿਆਂ ਪਾਰਟੀ ਦੀ ਸਰਕਾਰ ਲਿਆਉਣ ਲਈ ਬੂਥ ਪੱਧਰ ਤੱਕ ਕੰਮ ਕਰਨ ਨੂੰ ਪਹਿਲ ਦਿੱਤੀ ਹੈ।
ਇ
ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਸਮੇਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ । ਅਜੀਤ ਤਸਵੀਰ
14-09-2026
ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਸਾਬਕਾ ਕਾਂਗਰਸੀ ਮੰਤਰੀ ਮਲਕੀਤ ਸਿੰਘ ਦਾਖਾ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ਼ ਸਚਿਨ ਪਾਇਲਟ ਨਾਲ ਮੁਲਾਕਾਤ ਕਰਦਿਆਂ ਉਹਨਾਂ ਨੂੰ ਪ੍ਰਦੇਸ਼ ਕਾਂਗਰਸ ਦਾ ਇੰਚਾਰਜ਼ ਲਗਾਏ ਜਾਣ ਦੀ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਮਲਕੀਤ ਸਿੰਘ ਦਾਖਾ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਵਿਚੋਂ ਇਕ ਹਨ, ਜਿਹਨਾਂ ਨੇ ਹਮੇਸ਼ਾਂ ਹੀ ਪਾਰਟੀ ਦੀ ਮਜ਼ਬੂਤੀ ਅਤੇ ਏਕਤਾ ਦੀ ਗੱਲ ਕਰਦਿਆਂ ਪਾਰਟੀ ਦੀ ਸਰਕਾਰ ਲਿਆਉਣ ਲਈ ਬੂਥ ਪੱਧਰ ਤੱਕ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਇਸ ਮਿਲਣੀ ਸਮੇਂ ਸਾਬਕਾ ਮੰਤਰੀ ਦਾਖਾ ਵਲੋਂ ਨਵੇਂ ਇੰਚਾਰਜ਼ ਪਾਇਲਟ ਨਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਚਰਚਾ ਕਰਨ ਸੰਬੰਧੀ ਦੱਸਦਿਆਂ ਕਿਹਾ ਕਿ ਨਵੇਂ ਇੰਚਾਰਜ਼ ਸਚਿਨ ਪਾਇਲਟ ਸੂਝਵਾਨ ਮਿਹਨਤੀ ਆਗੂ ਹਨ, ਜੋ ਪਾਰਟੀ ਨੂੰ ਇਕਜੁੱਟ ਕਰਨ ਦੀ ਸਮਰੱਥਾ ਰੱਖਦੇ ਹਨ ਅਤੇ ਇਸ ਦਾ ਨਤੀਜ਼ਾ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਮਿਲ ਜਾਵੇਗਾ, ਜਦੋਂ ਪਾਰਟੀ ਦੀ ਇਕਜੁੱਟਤਾ ਦਿਖਾਈ ਦੇਵੇਗੀ। ਦਾਖਾ ਨੇ ਕਿਹਾ ਕਿ ਜਿਥੇ ਸੂਬੇ ਅੰਦਰ ਅਮਨ ਸਾਂਤੀ ਪੂਰੀ ਤਰਾਂ ਭੰਗ ਹੋ ਚੁੱਕੀ ਹੈ ਅਤੇ ਨਿੱਤ ਦਿਨ ਗੋਲੀ ਚੱਲਣ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਹੋ ਰਹੀਆਂ ਹਨ, ਜਿਹਨਾਂ ਨੂੰ ਰੋਕਣ ਲਈ ਆਪ ਸਰਕਾਰ ਪੂਰੀ ਤਰਾਂ ਫਲਾਪ ਹੋ ਚੁੱਕੀ ਹੈ, ਪਰ ਕਾਂਗਰਸ ਪਾਰਟੀ ਨੇ ਹਮੇਸ਼ਾਂ ਲੋਕਦਰਦ ਨੂੰ ਪਛਾਣਦਿਆਂ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦਾ ਮੁੱਖ ਮਕਸਦ ਪਾਰਟੀ ਦੀ ਮਜ਼ਬੂਤ ਸਥਿਤੀ ਬਹਾਲ ਕਰਕੇ ਲੋਕ ਮੁੱਦਿਆਂ ਨੂੰ ਢੰਗ ਨਾਲ ਚੁੱਕਣਾ ਅਤੇ ਉਹਨਾਂ ਦਾ ਹੱਲ ਕਰਨਾ ਹੈ। ਦਾਖਾ ਨੇ ਦਾਅਵਾ ਜਿਤਾਇਆਂ ਕਿ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ, ਜਿਸ ਦੇ ਸੱਤਾ ਸੰਭਾਲਦਿਆਂ ਹੀ ਸੂਬੇ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਗੁੰਡਾਗਰਦੀ ਸਮੇਤ ਹੋਰ ਅਲਾਮਤਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰਾਂ ਫਲਾਪ ਹੋ ਚੁੱਕੀ ਹੈ, ਅਤੇ ਲੋਕ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਦੇਣ ਲਈ ਅਗਾਮੀ ਵਿਧਾਨ ਸਭਾ ਚੋਣਾਂ ਦੀ ਉਡੀਕ ਵਿੱਚ ਹਨ।