15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡਰੋਨ ਸ਼ੋਅ 16 ਨੂੰ ਖੰਨਾ ’ਚ ਹੋਵੇਗਾ-ਕੈਬਨਿਟ ਮੰਤਰੀ ਸੌਂਦ, ਮੁੰਡੀਆਂ

ਲੁਧਿਆਣਾ, 14 ਸਤੰਬਰ (ਡਾ. ਤਰਲੋਚਨ ਸਿੰਘ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਮੋਗਾ ਵਿਖੇ ਕਰਵਾਏ ਜਾ ਰਹੇ ਡ੍ਰੋਨ ਸ਼ੋਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਅਜੀਤ ਡੈਸਕ 15-09-2026
ਲੁਧਿਆਣਾ, 14 ਸਤੰਬਰ (ਡਾ. ਤਰਲੋਚਨ ਸਿੰਘ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਮੋਗਾ ਵਿਖੇ ਕਰਵਾਏ ਜਾ ਰਹੇ ਡ੍ਰੋਨ ਸ਼ੋਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਰਾਜਿੰਦਰਪਾਲ ਕੌਰ ਛੀਨਾ, ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੀ ਮੌਜੂਦ ਸਨ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਅਤੇ ਮੋਗਾ ਵੀਡੀਓ ਕਾਨਫ਼ਰੰਸ ਰਾਹੀਂ ਸ਼ਾਮਿਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਅਤੇ ਹਰਦੀਪ ਮੁੰਡੀਆਂ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਚ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿਚ 16 ਸਤੰਬਰ ਨੂੰ ਗਰਾਊਂਡ ਏ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ, 17 ਨੂੰ ਅਨਾਜ ਮੰਡੀ ਪਾਇਲ, 18 ਨੂੰ ਗਰਾਊਂਡ ਸਮਾਰਟ ਸਕੂਲ (ਲੜਕੇ) ਸਾਹਨੇਵਾਲ, 19 ਨੂੰ ਅਥਲੈਟਿਕ/ਫੁੱਟਬਾਲ ਗਰਾਊਂਡ ਪੀ.ਏ.ਯੂ. ਲੁਧਿਆਣਾ, 20 ਨੂੰ ਦਾਖਾ ਸਕੂਲ ਗਰਾਊਂਡ ਦਾਖਾ, 21 ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ‘ਚ 2 ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ 14 ਨੂੰ ਅਨਾਜ ਮੰਡੀ ਸਰਹਿੰਦ ਅਤੇ 15 ਨੂੰ ਅਨਾਜ ਮੰਡੀ ਅਮਲੋਹ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ 15 ਨੂੰ ਅਨਾਜ ਮੰਡੀ ਨਿਹਾਲ ਸਿੰਘ ਵਾਲਾ, 16 ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਬਾਘਾ ਪੁਰਾਣਾ, 17 ਨੂੰ ਅਨਾਜ ਮੰਡੀ ਮੋਗਾ ਅਤੇ 18 ਨੂੰ ਅਨਾਜ ਮੰਡੀ ਧਰਮਕੋਟ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ, ਮੋਗਾ ਤੇ ਫ਼ਤਿਹਗੜ੍ਹ ਸਾਹਿਬ ਵਿਖੇ ਡ੍ਰੋਨ ਸ਼ੋਅ ਸ਼ਾਮ 6 ਵਜੇ ਤੋਂ ਸ਼ੁਰੂ ਹੋਣਗੇ, ਜਿਨ੍ਹਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡ੍ਰੋਨਾਂ ਦੀ ਮਦਦ ਨਾਲ ਅਲੌਕਿਕ ਡ੍ਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਮੀਟਿੰਗ ਵਿਚ ਦੋਵੇਂ ਮੰਤਰੀਆਂ ਨੇ ਡ੍ਰੋਨ ਸ਼ੋਆਂ ਦੇ ਨੋਡਲ ਅਫ਼ਸਰਾਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹਨਾਂ ਸਮਾਗਮਾਂ ਨਾਲ ਸਬੰਧਿਤ ਸੰਗਤ ਦੇ ਬੈਠਣ ਦੇ ਪ੍ਰਬੰਧ, ਲਾਈਟਿੰਗ, ਲੰਗਰ, ਪੀਣ ਵਾਲੇ ਸਾਫ਼ ਪਾਣੀ, ਸਾਫ਼ ਸਫ਼ਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸਾਂ ਅਤੇ ਹੋਰ ਪੁਖ਼ਤਾ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼ਿਖਾ ਭਗਤ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਸਹਾਇਕ ਕਮਿਸ਼ਨਰ (ਜ) ਮੋਗਾ ਅਤੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਗਗਨਦੀਪ, ਸਹਾਇਕ ਕਮਿਸ਼ਨਰ (ਜ) ਫ਼ਤਿਹਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ. ਲੁਧਿਆਣਾ ਪੱਛਮੀ, ਕੁਲਦੀਪ ਬਾਵਾ, ਐਸ.ਡੀ.ਐਮ., ਲੁਧਿਆਣਾ ਪੂਰਬੀ, ਜਸਲੀਨ ਕੌਰ ਭੁੱਲਰ, ਐਸ.ਡੀ.ਐਮ. ਖੰਨਾ ਸਵਾਤੀ ਟਿਵਾਣਾ, ਐਸ.ਡੀ.ਐਮ. ਪਾਇਲ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ. ਜਗਰਾਉਂ ਬਾਦਲਦੀਨ, ਐਸ.ਡੀ.ਐਮ. ਰਾਏਕੋਟ ਖੁਸ਼ਪ੍ਰੀਤ ਸਿੰਘ, ਐਸ.ਡੀ.ਐਮ. ਸਮਰਾਲਾ ਗੁਰਸਿਮਰਨਜੀਤ ਕੌਰ, ਸਿਵਲ ਸਰਜਨ ਡਾ. ਰਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੇਅਰ-ਸੀਨੀਅਰ ਡਿਪਟੀ ਮੇਅਰ ਵਿਚਾਲੇ ਹੋਈ ਤਕਰਾਰ ਅਗਲੀ ਖ਼ਬਰ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ ਨੇੜੇ ਗੰਦਗੀ ਦੇ ਲੱਗੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।