15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਹੋਟਲ ਯੈਲੋ ਚਿੱਲੀ ਵਿਚ ਜੂਆ ਖੇਡ ਰਹੇ 8 ਨੌਜਵਾਨ ਤੇ ਮੈਨੇਜਰ ਕਾਬੂ

ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਬੀਤੀ ਰਾਤ ਇਕ ਵੱਡੀ ਕਾਰਵਾਈ ਕਰਦਿਆਂ ਆਰਕੇ ਰੋਡ ਸਥਿਤ ਹੋਟਲ ਯੈਲੋ ਚਿੱਲੀ ਵਿਚ ਜੂਆ ਖੇਡ ਰਹੇ ਅੱਠ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਲੱਖ, 40 ਹਜ਼ਾਰ ਦੀ ਨਕਦੀ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਹੋਟਲ ਦੇ ਮੈਨੇਜਰ ਨੂੰ ਕਾਬੂ ਕਰ ਲਿਆ ਹੈ।

ਅਜੀਤ ਡੈਸਕ 15-09-2026
ਲੁਧਿਆਣਾ, 14 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਬੀਤੀ ਰਾਤ ਇਕ ਵੱਡੀ ਕਾਰਵਾਈ ਕਰਦਿਆਂ ਆਰਕੇ ਰੋਡ ਸਥਿਤ ਹੋਟਲ ਯੈਲੋ ਚਿੱਲੀ ਵਿਚ ਜੂਆ ਖੇਡ ਰਹੇ ਅੱਠ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਲੱਖ, 40 ਹਜ਼ਾਰ ਦੀ ਨਕਦੀ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਹੋਟਲ ਦੇ ਮੈਨੇਜਰ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਵਿਚ ਵੱਡੇ ਪੱਧਰ ’ਤੇ ਜੂਆ ਚੱਲ ਰਿਹਾ ਹੈ, ਜਿਸ ‘ਤੇ ਪੁਲਿਸ ਵਲੋਂ ਫ਼ੌਰੀ ਕਾਰਵਾਈ ਕਰਦਿਆਂ ਉਥੇ ਛਾਪਾਮਾਰੀ ਕੀਤੀ ਗਈ। ਛਾਪਾਮਾਰੀ ਦੌਰਾਨ ਪੁਲਿਸ ਵਲੋਂ ਸੁਰਿੰਦਰ ਕੁਮਾਰ ਵਾਸੀ ਨਿਊ ਜਨਤਾ ਨਗਰ, ਮੋਹਿਤ ਕੁਮਾਰ ਵਾਸੀ ਸ਼ਿਮਲਾਪੁਰੀ, ਗੁਰਮੀਤ ਸਿੰਘ ਵਾਸੀ ਦਸ਼ਮੇਸ਼ ਕਾਲੋਨੀ, ਸਿਮਰਨ ਵਾਸੀ ਅਮਰ ਨਗਰ ਡਾਬਾ, ਦੀਪਕ ਵਾਸੀ ਟਿੱਬਾ ਰੋਡ, ਪ੍ਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਸਾਹਿਲ ਅਰੋੜਾ ਵਾਸੀ ਤਿਲਕ ਨਗਰ ਅਤੇ ਗੁਰਲੀਨ ਸਿੰਘ ਵਾਸੀ ਪਿੰਡ ਗਿੱਲ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 2 ਲੱਖ, 40 ਹਜ਼ਾਰ ਦੀ ਨਗਦੀ, ਤੰਬਾਕੂ, ਹੁੱਕੇ, ਸਿਗਰਟਾਂ ਅਤੇ ਹੋਰ ਇਤਰਾਜ਼ਯੋਗ ਸਮਗਰੀ ਬਰਾਮਦ ਕੀਤੀ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਹੋਟਲ ਦੇ ਮੈਨੇਜਰ ਰੌਬਿਨ ਬੁੱਢਾਛੇਤਰੀ ਵਾਸੀ ਜਨਕਪੁਰੀ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਵਲੋਂ ਇਹਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੇਕਰ ਇਸ ਮਾਮਲੇ ਵਿਚ ਹੋਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਪਤੀ - ਪਤਨੀ ਦੀ ਕੀਤੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨੌਜਵਾਨਾਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਭਰਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।