20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਆਰਤੀ ਗਾਇਨ ਕੀਤੀ, ਉਪਰੰਤ ਭਾਈ ਓਮਪ੍ਰੀਤ ਸਿੰਘ ਨੇ ਮਨੋਹਰ ਕੀਰਤਨ ਨਾਲ ਸੰਗਤ ਨੂੰ ਜੋੜਿਆ।

ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਆਰਤੀ ਗਾਇਨ ਕੀਤੀ, ਉਪਰੰਤ ਭਾਈ ਓਮਪ੍ਰੀਤ ਸਿੰਘ ਨੇ ਮਨੋਹਰ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਤੋਂ ਬਾਅਦ ਪੰਥ ਦੇ ਮਹਾਨ ਕੀਰਤਨੀਏ ਪਦਮਸ਼੍ਰੀ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਵਿਚਾਰਾਂ ਦੀ ਸਾਂਝ ਪਾਉਂਦੇ ਭਾਈ ਸਾਹਿਬ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਆਈ ਸੰਗਤ ਨੇ ਧੰਨਵਾਦ ਕੀਤਾ। ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ ਰੋਲ਼ੀ, ਪੂਰਨ ਸਿੰਘ, ਕੁਲਦੀਪ ਸਿੰਘ, ਕਮਲਜੀਤ ਸਿੰਘ ਸੋਬਤੀ, ਪ੍ਰਿੰਸ ਗੰਭੀਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਗੁਰਦੀਪ ਸਿੰਘ, ਕੰਵਰਪ੍ਰੀਤ ਸਿੰਘ, ਗੁਰਮੀਤ ਸਿੰਘ ਕੋਹਲੀ ਨੇ ਵਿਸ਼ੇਸ਼ ਤੌਰ ‘ ਤੇ ਹਾਜ਼ਰੀ ਭਰੀ। ਪ੍ਰਬੰਧਕਾਂ ਵਲੋਂ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਭਾਈ ਘਨੱਈਆ ਸਿੰਘ ਜੀ ਦੇ 322ਵੇਂ ਮਾਨਵ ਸੇਵਾ ਦਿਵਸ ਮੌਕੇ ਨਵਾਂ ਬਲੱਡ ਬੈਂਕ ਲੋੜਵੰਦ ਮਰੀਜ਼ਾਂ ਦੀ ਸੇਵਾ ਨੂੰ ਕੀਤਾ ਅਰਪਿਤ ਅਗਲੀ ਖ਼ਬਰ ਕਿਸਾਨ ਮੇਲੇ ਦੇ ਦੂਜੇ ਦਿਨ ਖੇਤੀ ਜਿਣਸਾਂ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।