20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦਸਮੇਸ਼ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਪਾਤਿਸ਼ਾਹ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ, ਜੇ-ਬਲਾਕ, ਭਾਈ ਰਣਧੀਰ ਸਿੰਘ ਨਗਰ ਵਿਖੇ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਗੁਰਿੰਦਰ ਪਾਲ ਸਿੰਘ ਟੀਮ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ, ਸਾਬਕਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਤਰਨਜੀਤ ਸਿੰਘ ਹਜ਼ੂਰੀ ਰਾਗੀ ਜੇ-ਬਲਾਕ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਕੀਰਤਨ ਅਤੇ ਗੁਰਬਾਣੀ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ, ਜੇ-ਬਲਾਕ, ਭਾਈ ਰਣਧੀਰ ਸਿੰਘ ਨਗਰ ਵਿਖੇ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੁੱਚੀ ਗੁਰਿੰਦਰ ਪਾਲ ਸਿੰਘ ਟੀਮ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਰਵਿੰਦਰ ਸਿੰਘ, ਸਾਬਕਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਤਰਨਜੀਤ ਸਿੰਘ ਹਜ਼ੂਰੀ ਰਾਗੀ ਜੇ-ਬਲਾਕ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਕੀਰਤਨ ਅਤੇ ਗੁਰਬਾਣੀ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ, ਉਪਦੇਸ਼ਾਂ ਅਤੇ ਗ੍ਰਹਿਸਤੀ ਜੀਵਨ ਦੀ ਮਹਾਨਤਾ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਪਾਤਸ਼ਾਹ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਸੇਵਾ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੇਵਾਦਾਰਾਂ ਵਲੋਂ ਪੂਰੀ ਸ਼ਰਧਾ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਗਈਆਂ ਅਤੇ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਸੰਗਤ ਦੀ ਸੇਵਾ ਕੀਤੀ ਗਈ। ਇਸ ਮੌਕੇ ਦਸ਼ਮੇਸ਼ ਸੇਵਾ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ ਨੇ ਸਮੁੱਚੀ ਸੰਗਤ, ਰਾਗੀ ਜਥਿਆਂ, ਸੇਵਾਦਾਰਾਂ ਅਤੇ ਸਹਿਯੋਗੀ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਹੀ ਅਜਿਹੇ ਧਾਰਮਿਕ ਸਮਾਗਮ ਸਫਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਭਵਿੱਖ ਵਿਚ ਵੀ ਗੁਰੂ ਘਰ ਦੀ ਸੇਵਾ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਇਸੇ ਤਰ੍ਹਾਂ ਦੇ ਉਪਰਾਲੇ ਜਾਰੀ ਰੱਖੇ ਜਾਣਗੇ। ਸਮਾਗਮ ਦੌਰਾਨ ਦਸ਼ਮੇਸ਼ ਸੇਵਾ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ,ਗੁਲਸ਼ਾਨ ਸਿੰਘ ਬੁੱਟਰ ਸਤਿੰਦਰਪਾਲ ਸਿੰਘ ਟੀਟੂ ਅਤੇ ਹਰਵਿੰਦਰ ਸਿੰਘ ਰਾਜੂ ਵਲੋਂ ਭਾਈ ਰਵਿੰਦਰ ਸਿੰਘ ਨੂੰ ਗੁਰੂ ਘਰ ਵਲੋਂ ਸਿਰੋਪਾਉ ਦੀ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਤਜਿੰਦਰ ਪਾਲ ਸਿੰਘ, ਸਕੱਤਰ ਗੁਲਸ਼ਨ ਸਿੰਘ ਬੁੱਟਰ, ਸਹਾਇਕ ਗ੍ਰੰਥੀ ਜਸਬੀਰ ਸਿੰਘ, ਹਰਜੀਤ ਸਿੰਘ ਖਾਲਸਾ ਗੁਰਚਰਨ ਸਿੰਘ ਮਿੰਟਾ, ਅਰਵਿੰਦਰ ਸਿੰਘ ਦੂਆ, ਅਵਤਾਰ ਸਿੰਘ ਪੀ.ਏ.ਯੂ. ਸੁਰਜੀਤ ਸਿੰਘ ਅਰੋੜਾ, ਮਹਿੰਦਰ ਸਿੰਘ ਪਾਹਵਾ. ਪ੍ਰੋਗਰਾਮ ਇੰਚਾਰਜ ਮਨਮੋਹਨ ਸਿੰਘ ਮੋਹਣੀ, ਉਪਕਾਰ ਸਿੰਘ, ਹਰਭਜਨ ਸਿੰਘ, ਜਗਦੀਪ ਸਿੰਘ ਭੱਠਲ, ਅਮਨਦੀਪ ਸਿੰਘ ਭੱਠਲ, ਗੁਰਚਰਨ ਸਿੰਘ ਰਸੀਆ, ਰਤਨ ਸਿੰਘ ਕਮਾਲਪੁਰੀ, ਨਰਾਇਣ ਸਿੰਘ ਦੋਲੋ ਸਰਪੰਚ, ਸਤਿਨਾਮ ਸਿੰਘ, ਗੁਰਿੰਦਰ ਸਿੰਘ ਭਾਂਡੇ, ਰਜਿੰਦਰ ਸਿੰਘ ਮਿੰਨੀ, ਜਸਬੀਰ ਸਿੰਘ ਸਾਹਨੀ, ਭੁਪਿੰਦਰ ਸਿੰਘ ਡਿੰਪਲ. ਰਜੇਸ਼ ਗੁਪਤਾ, ਬਲਵਿੰਦਰ ਸਿੰਘ ਗਾਬਾ ਅਤੇ ਬਲਵਿੰਦਰ ਸਿੰਘ ਮੰਗੂ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰ ਅਤੇ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ 16 ਸਾਲ ਦੀ ਲੜਕੀ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਗਹਿਣੇ ਕੀਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।