ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਕਰਦੇ ਕਾਬੂ
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਦਿਆਂ ਖਾਲੀ ਥਾਵਾਂ ’ਤੇ ਬੈਠ ਕੇ ਨਸ਼ਾ ਕਰਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਤੈਨਾਤ ਐਸ.
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਦਿਆਂ ਖਾਲੀ ਥਾਵਾਂ ’ਤੇ ਬੈਠ ਕੇ ਨਸ਼ਾ ਕਰਦੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਵਿਖੇ ਤੈਨਾਤ ਐਸ.ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਸਲੇਮਟਾਬਰੀ ਕੱਟ ਨੇੜੇ ਪਾਰਕ ਵਿਚ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਮਨੀਸ਼ ਗੁਪਤਾ ਵਜੋਂ ਹੋਈ ਹੈ। ਦੂਜੇ ਮਾਮਲੇ ਵਿਚ ਥਾਣਾ ਡਵੀਜਨ ਨੰਬਰ-1 ਵਿਖੇ ਤੈਨਾਤ ਐਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਪਿੰਕ ਪਲਾਜ਼ਾ ਮਾਰਕੀਟ ਦੇ ਪਿੱਛੇ ਖਾਲੀ ਪਲਾਟ ਵਿਚ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਗੌਰਵ ਗਿੱਲ ਵਜੋਂ ਹੋਈ ਹੈ। ਤੀਜੇ ਮਾਮਲੇ ਵਿਚ ਥਾਣਾ ਡਵੀਜਨ ਨੰਬਰ 4 ਵਿਖੇ ਤੈਨਾਤ ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਛੋਟੀ ਦਰੇਸੀ ਗਰਾਊਂਡ ਵਿਚ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਨੀਸ਼ੂ ਵਜੋਂ ਹੋਈ ਹੈ। ਚੌਥੇ ਮਾਮਲੇ ਵਿਚ ਥਾਣਾ ਦੁੱਗਰੀ ਵਿਖੇ ਤੈਨਾਤ ਸਹਾਇਕ ਥਾਣੇਦਾਰ ਅਮੋਲਕ ਸਿੰਘ ਨੇ ਦੱਸਿਆ ਕਿ ਨਵੇਂ ਬਣੇ ਫਲਾਈਓਵਰ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਸੰਨੀ ਵਜੋਂ ਹੋਈ ਹੈ। ਪੰਜਵੇਂ ਮਾਮਲੇ ਵਿਚ ਥਾਣਾ ਡਾਬਾ ਵਿਖੇ ਤੈਨਾਤ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਫਲੈਟਸ ਗਿਆਸਪੁਰਾ ਦੇ ਪਿੱਛੇ ਖਾਲੀ ਪਲਾਟ ਵਿਚ ਬੈਠ ਕੇ ਨਸ਼ਾ ਕਰ ਰਹੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਸਨੀ ਵਜੋਂ ਹੋਈ ਹੈ। ਛੇਵੇਂ ਮਾਮਲੇ ਵਿਚ ਥਾਣਾ ਸਰਾਭਾ ਨਗਰ ਵਿਖੇ ਤੈਨਾਤ ਏ.ਐਸ.ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਰੇਲਵੇ ਲਾਈਨਾਂ ਨੇੜੇ ਟੈਲੀਫੋਨ ਐਕਸਚੇਂਜ ਬੀ.ਆਰ.ਐਸ ਨਗਰ ਲਾਗੇ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਵੇਦ ਨਾਥ ਵਜੋਂ ਹੋਈ ਹੈ। ਸੱਤਵੇਂ ਮਾਮਲੇ ਵਿਚ ਥਾਣਾ ਹੈਬੋਵਾਲ ਵਿਖੇ ਤੈਨਾਤ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਹੈਬੋਵਾਲ ਕਲਾਂ, ਨੇੜੇ ਪਾਣੀ ਵਾਲੀ ਟੈਂਕੀ ਪਾਸ ਨਸ਼ਾ ਕਰਦੇ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ। ਮੁਲਜ਼ਮ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਅੱਠਵੇਂ ਮਾਮਲੇ ਵਿਚ ਥਾਣਾ ਜਮਾਲਪੁਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਸਤਬੀਰ ਸਿੰਘ ਨੇ ਦੱਸਿਆ ਕਿ ਜੰਡਿਆਲੀ ਤੋਂ ਮੇਹਲੋਂ ਰੋਡ ਨਿਊ ਸਵਾਈਨ ਫੈਕਟਰੀ ਪਾਸ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਜੀਤੂ ਕੁਮਾਰ ਵਜੋਂ ਹੋਈ ਹੈ। ਨੌਵੇਂ ਮਾਮਲ ੇ ਵਿਚ ਥਾਣਾ ਡਵੀਜਨ ਨੰਬਰ 7 ਵਿਖੇ ਤੈਨਾਤ ਹੌਲਦਾਰ ਵਿਸ਼ਾਲ ਠਾਕੁਰ ਨੇ ਦੱਸਿਆ ਕਿ ਵਰਧਮਾਨ ਫੈਕਟਰੀ ਦੇ ਪਿੱਛੇ ਬੇਆਬਾਦ ਜਗਾ ਤੇ ਬੈਠ ਕੇ ਨਸ਼ਾ ਕਰਦੇ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖ਼ਤ ਸੁਮਿਤ ਕੁਮਾਰ ਵਜੋਂ ਹੋਈ ਹੈ।