21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵੱਖ - ਵੱਖ ਉਦਯੋਗਿਕ ਇਕਾਈਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 20 ਸਤੰਬਰ (ਜਤਿੰਦਰ ਭੰਬੀ)-ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵਲੋਂ ਕਾਰੋਬਾਰ ਚਲਾਉਣ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਸਬੰਧੀ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਕੀਤੀ ਗਈ। ਇਸ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਕਈ ਅਹਿਮ ਮਸਲੇ ਰੱਖਦੇ ਹੋਏ ਕਿਹਾ ਕਿ ਕਾਰੋਬਾਰ ਇਕਾਈਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਕੰਮ ’ਤੇ ਆਉਣ ਜਾਣ ਵੇਲੇ ਕਈ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।

ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਜਤਿੰਦਰ ਭੰਬੀ)-ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਵਲੋਂ ਕਾਰੋਬਾਰ ਚਲਾਉਣ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਸਬੰਧੀ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਕੀਤੀ ਗਈ। ਇਸ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਕਈ ਅਹਿਮ ਮਸਲੇ ਰੱਖਦੇ ਹੋਏ ਕਿਹਾ ਕਿ ਕਾਰੋਬਾਰ ਇਕਾਈਆਂ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਕੰਮ ’ਤੇ ਆਉਣ ਜਾਣ ਵੇਲੇ ਕਈ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਉਨ੍ਹਾਂ ਕਾਨੂੰਨ ਵਿਵਸਥਾ ਵਿਚ ਸੁਧਾਰ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕੰਮ ਕਰਨ ਵਾਲੇ ਕਾਮਿਆਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਕੱਢਿਆ ਜਾਵੇ। ਇਸ ਮੌਕੇ ਉਨ੍ਹਾਂ ਜਿੱਥੇ ਮਿਕਸ ਲੈਂਡ ਯੂਜ਼ ਮੁੱਦੇ ਨੂੰ ਲੈ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ, ਉਥੇ ਹੀ ਉਨ੍ਹਾਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਤ ਦੇ ਸਮੇਂ ਬਿਜਲੀ ਦੇ ਲੱਗਣ ਵਾਲੇ ਲੰਬੇ ਕੱਟ ਰਾਤਾਂ ਨੂੰ ਕਾਲੀਆਂ ਰਾਤਾਂ ਵਿਚ ਤਬਦੀਲ ਕਰ ਦਿੰਦੇ ਹਨ, ਜਿਸ ਕਰਕੇ ਕਾਰੋਬਾਰ ਚਲਾਉਣੇ ਔਖੇ ਹੋ ਗਏ ਹਨ। ਇਸ ਮੌਕੇ ਸਨਅਤੀ ਇਕਾਈਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਧਿਆਨ ਵਿਚ ਜੀ.ਐਸ.ਟੀ. ਅਤੇ ਹੋਰ ਕਈ ਅਹਿਮ ਮੁੱਦੇ ਲਿਆਂਦੇ, ਜਿਨ੍ਹਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਦੀ ਸੀ . ਬੀ . ਆਈ . ਤੋਂ ਹੋਵੇ ਜਾਂਚ - ਆਜ਼ਾਦ , ਗਹਿਰੀ ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।