24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੈਸ ਏਜੰਸੀ ਦੇ ਕਰਿੰਦੇ ਲੁੱਟਣ ਵਾਲਾ ਨੌਜਵਾਨ ਕਾਬੂ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਜੜਾ ਕੱਟ ਨੇੜੇ ਗੈਸ ਏਜੰਸੀ ਦੇ ਕਰਿੰਦੇ ਨੂੰ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।

ਅਜੀਤ ਡੈਸਕ 24-09-2026
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਾਜੜਾ ਕੱਟ ਨੇੜੇ ਗੈਸ ਏਜੰਸੀ ਦੇ ਕਰਿੰਦੇ ਨੂੰ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਹ ਕਾਰਵਾਈ ਮਨੋਜ ਕੁਮਾਰ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਗੁਰਵਿੰਦਰ ਸਿੰਘ ਉਰਫ਼ ਗੋਰਾ ਵਾਸੀ ਲਾਡੋਵਾਲ ਵਜੋਂ ਕੀਤੀ ਗਈ ਹੈ, ਜਦਕਿ ਇਸਦਾ ਸਾਥੀ ਰੂਬੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਗਿੱਲ ਗੈਸ ਏਜੰਸੀ, ਬਲਦੇਵ ਨਗਰ ਗੈਸ ਸਿਲੰਡਰ ਸਪਲਾਈ ਕਰਦਾ ਹੈ। ਬੀਤੇ ਦਿਨ ਉਸ ਨੂੰ ਉਕਤ ਕਥਿਤ ਦੋਸ਼ੀਆਂ ਨੇ ਰੋਕ ਲਿਆ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ। ਜਦੋਂ ਉਸਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦੀ ਜੇਬ ਵਿਚੋਂ 19000 ਦੀ ਨਗਦੀ ਖੋਹ ਲਈ। ਉਸਨੇ ਰੋਲਾ ਪਾ ਦਿੱਤਾ ਰੌਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਗੁਰਵਿੰਦਰ ਸਿੰਘ ਨੂੰ ਕਾਬੂ ਕਰ ਲਿਆ, ਜਦਕਿ ਉਸਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਉਸਦੀ ਭਾਲ ਕਰ ਰਹੀ ਹੈ।
ਪਿਛਲੀ ਖ਼ਬਰ ਪ੍ਰਿੰਸੀਪਲ ਡਾਕਟਰ ਕਿਰਨਦੀਪ ਕੌਰ ਦੂਜੀ ਵਾਰ ਸੈਨੇਟ ਮੈਂਬਰ ਚੁਣੇ ਅਗਲੀ ਖ਼ਬਰ ਕੌਂਸਲਰ ਮਨਜੀਤ ਢਿਲੋਂ ਦਾ ਨਿਗਮ ਖਿਲਾਫ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।