24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਰਿਆਣਾ ’ਚ ਕਿਸਾਨਾਂ ਤੇ ਪੁਲਿਸ ਜਬਰ ਦੀ ਜ਼ੋਰਦਾਰ ਨਿੰਦਾ - ਲੱਖੋਵਾਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਅਤੇ ਡੀ. ਏ. ਪੀ ਦੀ ਘਾਟ ਦੂਰ ਕਰ ਕੇ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਵਿਚ ਹੋ ਰਹੀ ਦੇਰੀ ਤੋਂ ਦੁਖੀ ਹੋਏ ਕਿਸਾਨਾਂ ਉਪਰ ਭਾਜਪਾ ਸਰਕਾਰ ਵਲੋਂ ਲਾਠੀਚਾਰਜ ਕਰਨ, ਹੰਝੂ ਗੈਸ ਦੇ ਗੋਲੇ ਦਾਗਨ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਜ਼ੋਰਦਾਰ ਨਿੰਦਾ ਕੀਤੀ ਤੇ ਨਾਲ ਹੀ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਬੇਨਤੀ ਕੀਤੀ ਕਿ ਉਹ ਝੋਨੇ ਦੀ ਖਰੀਦ ਫੋਰੀ ਸ਼ੁਰੂ ਕਰਨ। ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਉੱਤੇ ਜਬਰ ਕਰਨ ਪ੍ਰਤੀ ਸਖਤ ਚਿਤਾਵਨੀ ਦਿੰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣੇ ਭਰਾਵਾਂ ਤੇ ਹੋ ਰਹੇ ਜਬਰ ਨੂੰ ਮੂਕ ਦਰਸ਼ਕ ਬਣ ਕੇ ਨਹੀ ਦੇਖਣਗੇ।

ਅਜੀਤ ਡੈਸਕ 24-09-2026
ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਵਿਚ ਹੋ ਰਹੀ ਦੇਰੀ ਤੋਂ ਦੁਖੀ ਹੋਏ ਕਿਸਾਨਾਂ ਉਪਰ ਭਾਜਪਾ ਸਰਕਾਰ ਵਲੋਂ ਲਾਠੀਚਾਰਜ ਕਰਨ, ਹੰਝੂ ਗੈਸ ਦੇ ਗੋਲੇ ਦਾਗਨ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਜ਼ੋਰਦਾਰ ਨਿੰਦਾ ਕੀਤੀ ਤੇ ਨਾਲ ਹੀ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਬੇਨਤੀ ਕੀਤੀ ਕਿ ਉਹ ਝੋਨੇ ਦੀ ਖਰੀਦ ਫੋਰੀ ਸ਼ੁਰੂ ਕਰਨ। ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਉੱਤੇ ਜਬਰ ਕਰਨ ਪ੍ਰਤੀ ਸਖਤ ਚਿਤਾਵਨੀ ਦਿੰਦਿਆਂ ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣੇ ਭਰਾਵਾਂ ਤੇ ਹੋ ਰਹੇ ਜਬਰ ਨੂੰ ਮੂਕ ਦਰਸ਼ਕ ਬਣ ਕੇ ਨਹੀ ਦੇਖਣਗੇ। ਲੱਖੋਵਾਲ ਨੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਵੀ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੰਜਾਬ ਦੇ ਕੁੱਝ ਖੇਤਰਾਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਪ੍ਰੰਤੂ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਸ਼ੁਰੂ ਨਹੀ ਕੀਤੀ ਗਈ। ਇਸੇ ਤਰਾਂ ਬਿਜਾਈ ਲਈ ਡੀਏਪੀ ਦੀ ਘਾਟ ਦੀਆਂ ਰਿਪੋਰਟਾਂ ਸਾਰੇ ਪੰਜਾਬ ਵਿੱਚੋਂ ਮਿਲ ਰਹੀਆਂ ਹਨ ਅਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਡੀਏਪੀ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਈ ਜਾਵੇ।
ਪਿਛਲੀ ਖ਼ਬਰ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਅਕਾਲੀ ਦਲ ( ਬ ) ਦੀ ਮੀਟਿੰਗ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮਨਜੋਤ ਸਿੰਘ ਡੇਹਲੋਂ ਹਲਕਾ ਗਿੱਲ ਲਈ ਯੂਥ ਵਿੰਗ ਪ੍ਰਧਾਨ ਬਣੇ ਨੌਜਵਾਨਾਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।