25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬੈਂਕ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਨੈਸ਼ਨਲ ਬੈਂਕ ਜ਼ੋਨਲ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਤੇ ਦਿੱਤਾ ਧਰਨਾ

ਲੁਧਿਆਣਾ, 24 ਸਤੰਬਰ (ਡਾ. ਤਰਲੋਚਨ ਸਿੰਘ)-ਬੈਂਕ ਮੁਲਾਜਮਾਂ ਅਤੇ ਅਧਿਕਾਰੀਆਂ ਦੀਆਂ 7 ਯੂਨੀਅਨਾਂ ਵਾਲੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਨੇ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਆਲ ਇੰਡੀਆ ਬੈਂਕ ਹੜਤਾਲ ਦਾ ਸੱਦਾ ਦਿੱਤਾ ਹੈ।

ਅਜੀਤ ਡੈਸਕ 25-09-2026
ਲੁਧਿਆਣਾ, 24 ਸਤੰਬਰ (ਡਾ. ਤਰਲੋਚਨ ਸਿੰਘ)-ਬੈਂਕ ਮੁਲਾਜਮਾਂ ਅਤੇ ਅਧਿਕਾਰੀਆਂ ਦੀਆਂ 7 ਯੂਨੀਅਨਾਂ ਵਾਲੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਨੇ 28, 29 ਅਤੇ 30 ਸਤੰਬਰ ਨੂੰ ਤਿੰਨ ਦਿਨਾਂ ਦੀ ਆਲ ਇੰਡੀਆ ਬੈਂਕ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪਬਲਿਕ ਸੈਕਟਰ ਬੈਂਕਾਂ, ਪ੍ਰਾਈਵੇਟ ਸੈਕਟਰ ਬੈਂਕਾਂ, ਵਿਦੇਸ਼ੀ ਬੈਂਕਾਂ, ਖੇਤਰੀ ਪੇਂਡੂ ਬੈਂਕਾਂ ਅਤੇ ਸਹਿਕਾਰੀ ਬੈਂਕਾਂ ਵਿੱਚ ਕੰਮ ਕਰਦੇ 8 ਲੱਖ ਬੈਂਕ ਮੁਲਾਜਮ ਅਤੇ ਅਧਿਕਾਰੀ ਹੜਤਾਲ ’ਤੇ ਰਹਿਣਗੇ। ਇਸੇ ਲੜੀ ਤਹਿਤ ਅੱਜ ਪੰਜਾਬ ਨੈਸ਼ਨਲ ਬੈਂਕ ਜੋਨਲ ਦਫਤਰ ਫਿਰੋਜਪੁਰ ਰੋਡ ਦੇ ਬਾਹਰ ਇੱਕ ਵੱਡਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ 250 ਤੋਂ ਵੱਧ ਬੈਂਕ ਅਧਿਕਾਰੀਆਂ ਅਤੇ ਮੁਲਾਜਮਾਂ ਨੇ ਹਿੱਸਾ ਲਿਆ। ਵੱਖ-ਵੱਖ ਬੈਂਕਾਂ ਤੋਂ ਆਏ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੱਤੀ। ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਆਫੀਸਰਜ ਐਸੋਸੀਏਸ਼ਨ ਦੇ ਕੌਮੀ ਮੀਤ ਪ੍ਰਧਾਨ ਕਾਮਰੇਡ ਰੋਹਿਤ ਕੱਕੜ ਨੇ ਦੱਸਿਆ ਕਿ ਉਹ ਬੈਂਕਿੰਗ ਉਦਯੋਗ ਵਿਚ 5- ਦਿਨ ਕਾਰਜ ਹਫਤਾ ਲਾਗੂ ਕਰਨ ਅਤੇ ਬਾਕੀ ਸ਼ਨੀਵਾਰਾਂ ਨੂੰ ਵੀ ਛੁੱਟੀ ਐਲਾਨਣ ਲਈ ਸਰਕਾਰ ਦੀ ਮਨਜੂਰੀ ਦੀ ਮੰਗ ਕਰ ਰਹੇ ਹਨ । ਲੁਧਿਆਣਾ ਯੂਨਿਟ ਦੇ ਪ੍ਰਧਾਨ ਕਾਮਰੇਡ ਪੁਰਸ਼ੋਤਮ ਕੁਮਾਰ ਨੇ ਦੱਸਿਆ ਕਿ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ ਨੇ ਦੇਸ਼ ਭਰ ਵਿੱਚ ਵੱਖ-ਵੱਖ ਰੋਸ ਪ੍ਰੋਗਰਾਮਾਂ ਰਾਹੀਂ ਸਰਕਾਰ ਦਾ ਧਿਆਨ ਖਿੱਚਣ ਤੋਂ ਬਾਅਦ 28, 29 ਅਤੇ 30 ਸਤੰਬਰ 2026 ਨੂੰ ਤਿੰਨ ਦਿਨਾਂ ਦੀ ਹੜਤਾਲ ਅਤੇ ਆਖਰਕਾਰ 26 ਅਕਤੂਬਰ, 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਸੱਦਾ ਦਿੱਤਾ ਹੈ।
ਪਿਛਲੀ ਖ਼ਬਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫ਼ੀਸਦੀ ਛੋਟ ਅਗਲੀ ਖ਼ਬਰ ਵਿਧਾਇਕ ਗਰੇਵਾਲ ਭੋਲਾ ਦੀ ਮਿਹਨਤ ਲਿਆਈ ਰੰਗ ‘‘ ਹਲਕਾ ਪੂਰਬੀ ਨੂੰ ਮਿਲੇਗਾ 20 ਕਰੋੜੀ ਨਵਾਂ ਬਿਜਲੀ ਗ੍ਰਿਡ ’’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।