ਵਧੀਕ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦੀ ਸਮੀਖਿਆ, 17.25 ਲੱਖ ਮੀਟਿ੍ਕ ਟਨ ਖ਼ਰੀਦ ਦਾ ਟੀਚਾ
ਲੁਧਿਆਣਾ, 24 ਸਤੰਬਰ (ਜਸਵਿੰਦਰ ਸਿੰਘ)-ਆਗਾਮੀ ਖ਼ਰੀਦ ਸੀਜ਼ਨ 2026-27 ਦੌਰਾਨ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀ ਖਿੱਚ ਲਈ ਹੈ, ਜਿਸ ਦੇ ਤਹਿਤ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ਨੇ ਦੱਸਿਆ ਕਿ ਲੁਧਿਆਣਾ ਵਿਚ ਤਕਰੀਬਨ 2.
ਲੁਧਿਆਣਾ, 24 ਸਤੰਬਰ (ਜਸਵਿੰਦਰ ਸਿੰਘ)-ਆਗਾਮੀ ਖ਼ਰੀਦ ਸੀਜ਼ਨ 2026-27 ਦੌਰਾਨ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਿਆਰੀ ਖਿੱਚ ਲਈ ਹੈ, ਜਿਸ ਦੇ ਤਹਿਤ ਜ਼ਿਲ੍ਹੇ ਦੀਆਂ ਖ਼ਰੀਦ ਏਜੰਸੀਆਂ ਦੇ ਮੁਖੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਸ਼ਿਖਾ ਭਗਤ ਨੇ ਦੱਸਿਆ ਕਿ ਲੁਧਿਆਣਾ ਵਿਚ ਤਕਰੀਬਨ 2.57 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਲਗਭਗ 17.25 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ 13.11 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 109 ਨਿਯਮਤ ਅਨਾਜ ਮੰਡੀਆਂ ਵਿਚ ਸਾਰੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਇ ਕ ਪਾਸੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖ਼ਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿਚ ਸੁਵਿਧਾ ਪ੍ਰਦਾਨ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਉਨ੍ਹਾਂ ਦੀ ਉਪਜ ਵੇਚਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮਜ਼) ਆਪਣੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿਚ ਨਿਰਵਿਘਨ ਖ਼ਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਤਾਂ ਜੋ ਉਤਪਾਦਨ ਨੂੰ ਮੀਂਹ ਤੋਂ ਬਚਾਇਆ ਜਾ ਸਕੇ ਅਤੇ ਢੁਕਵੀਂ ਸਫ਼ਾਈ ਸਹੂਲਤ ਹੋਵੇ। ਇਸੇ ਤਰ੍ਹਾਂ ਹਰੇਕ ਖ਼ਰੀਦ ਕੇਂਦਰ ਵਿਚ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਉਪਕਰਨਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਵਧੀਕ ਡਿਪਟੀ ਕਮਿਸ਼ਨਰ ਸਿਖਾ ਭਗਤ ਨੇ ਕਿਸਾਨ ਭਰਾਵਾਂ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕਰਦਿਆਂ ਕਿਹਾ ਕਿ 17 ਫ਼ੀਸਦ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਅਨਾਜ ਮੰਡੀਆਂ ਵਿਚ ਲਿਆਉਣ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।