ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਵਰਗਲਾਈਆਂ
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਇਲਾਕਿਆਂ ਵਿਚੋਂ ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਰਾਜ ਕੁਮਾਰ ਨੇ ਦੱਸਿਆ ਕਿ ਉਸਦੀ 16 ਸਾਲਾ ਲੜਕੀ ਸਰਕਾਰੀ ਐਲੀਮੈਂਟਰੀ ਸਕੂਲ ਕੁੰਦਨਪੁਰੀ ਵਿਖੇ ਪੇਪਰ ਦੇਣ ਗਈ ਸੀ, ਜੋ ਪੇਪਰ ਦੇਣ ਤੋਂ ਬਾਅਦ ਘਰ ਵਾਪਸ ਨਹੀਂ ਆਈ।
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵੱਖ-ਵੱਖ ਇਲਾਕਿਆਂ ਵਿਚੋਂ ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਰਾਜ ਕੁਮਾਰ ਨੇ ਦੱਸਿਆ ਕਿ ਉਸਦੀ 16 ਸਾਲਾ ਲੜਕੀ ਸਰਕਾਰੀ ਐਲੀਮੈਂਟਰੀ ਸਕੂਲ ਕੁੰਦਨਪੁਰੀ ਵਿਖੇ ਪੇਪਰ ਦੇਣ ਗਈ ਸੀ, ਜੋ ਪੇਪਰ ਦੇਣ ਤੋਂ ਬਾਅਦ ਘਰ ਵਾਪਸ ਨਹੀਂ ਆਈ। ਲੜਕੀ ਦੀ ਭਾਲ ਕਰਨ ਤੇ ਪਤਾ ਲੱਗਾ ਕਿ ਨਿਆਜ਼ ਮੁਹੰਮਦ ਉਸਦੀ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਵਰਗ਼ਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਨਿਆਜ਼ ਮੁਹੰਮਦ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ। ਦੂਜੇ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਵਿਨੈ ਕੁਮਾਰ ਨੇ ਦੱਸਿਆ ਕਿ ਉਸ ਦੀ ਨਾਬਾਲਗ ਭਤੀਜੀ ਬਿਨਾ ਦੱਸੇ ਪੁੱਛੇ ਕਿਧਰੇ ਚਲੇ ਗਈ, ਜਿਸਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਮੁਲਜ਼ਮ ਪ੍ਰਵੀਨ ਉਸ ਦੀ ਭਤੀਜੀ ਨੂੰ ਵਰਗ਼ਲਾ ਫੁਸਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਕਿਧਰੇ ਭਜਾ ਕੇ ਲੈ ਗਿਆ ਹੈ।