27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੜਕ ਹਾਦਸੇ ਵਿਚ ਵਿਦਿਆਰਥਣ ਦੀ ਮੌਤ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਲ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਇਕ 18 ਸਾਲ ਦੀ ਵਿਦਿਆਰਥਣ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਸ਼ਨਾਖ਼ਤ ਭੱਬੀਕਾ ਮਲਹੋਤਰਾ ਵਜੋਂ ਕੀਤੀ ਗਈ ਹੈ।

ਮਾਲ ਰੋਡ ’ਤੇ ਹੋਏ ਸੜਕ ਹਾਦਸੇ ਦਾ ਦ੍ਰਿਸ਼। ਅਜੀਤ ਤਸਵੀਰ 27-09-2026
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਲ ਰੋਡ ’ਤੇ ਹੋਏ ਸੜਕ ਹਾਦਸੇ ਵਿਚ ਇਕ 18 ਸਾਲ ਦੀ ਵਿਦਿਆਰਥਣ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਸ਼ਨਾਖ਼ਤ ਭੱਬੀਕਾ ਮਲਹੋਤਰਾ ਵਜੋਂ ਕੀਤੀ ਗਈ ਹੈ। ਉਹ ਸਰਕਾਰੀ ਕਾਲਜ ਦੀ ਵਿਦਿਆਰਥਣ ਸੀ। ਬੀਤੇ ਦਿਨ ਉਹ ਮਾਲ ਰੋਡ ’ਤੇ ਜਾ ਰਹੀ ਸੀ ਕਿ ਇਕ ਤੇਜ਼ ਰਫ਼ਤਾਰ ਦੇ ਟਿੱਪਰ ਨੇ ਉਸ ਨੂੰ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਾਂਚ ਕਰ ਰਹੇ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਟਿੱਪਰ ਇਮਾਰਤਾਂ ਦੀ ਉਸਾਰੀ ਵਿਚ ਸੀਮੇਂਟ ਬਣਾਉਣ ਵਾਲੀ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਚਾਲਕ ਮਹਿੰਦਰ ਪਾਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ।
ਪਿਛਲੀ ਖ਼ਬਰ ਲੁੱਟਾਂ - ਖੋਹਾਂ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਦੋ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਜੇਵਰ ਅਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।