27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਧਾਇਕਾ ਛੀਨਾ ਵਲੋਂ ਮੁਹੱਲਾ ਗਗਨ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ

ਡਾਬਾ/ਲੁਹਾਰਾ, 26 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਮੁਹੱਲਾ ਗਗਨ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਹ ਸੜਕ ਕਰੀਬ 10 ਸਾਲਾਂ ਤੋਂ ਖਸਤਾ ਹਾਲਤ ਵਿਚ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਅਜੀਤ ਡੈਸਕ 27-09-2026
ਡਾਬਾ/ਲੁਹਾਰਾ, 26 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਮੁਹੱਲਾ ਗਗਨ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਹ ਸੜਕ ਕਰੀਬ 10 ਸਾਲਾਂ ਤੋਂ ਖਸਤਾ ਹਾਲਤ ਵਿਚ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਇਹ ਮੁੱਖ ਸੜਕ ਆਰ.ਐਮ.ਸੀ. ਨਾਲ ਤਿਆਰ ਕੀਤੀ ਜਾਵੇਗੀ, ਜਿਸ ਨਾਲ ਸੜਕ ਦੀ ਗੁਣਵੱਤਾ ਵਿਚ ਸੁਧਾਰ ਹੋਵੇਗਾ ਅਤੇ ਇਲਾਕਾ ਵਾਸੀਆਂ ਨੂੰ ਲੰਬੇ ਸਮੇਂ ਲਈ ਆਵਾਜਾਈ ਦੀ ਸੁਵਿਧਾ ਮਿਲੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਨੇ ਉਦਯੋਗਪਤੀ ਬਰੁਨਪ੍ਰੀਤ ਸਿੰਘ ਆਹੂਜਾ ਦੀ ਲਿਖੀ ਕਿਤਾਬ ਨੂੰ ਕੀਤਾ ਜਾਰੀ ਅਗਲੀ ਖ਼ਬਰ ਆਰੀਆ ਕਾਲਜ ਦੇ ਗਰਲਜ਼ ਸੈਕਸ਼ਨ ਵਲੋਂ ਐਨ . ਐਸ . ਐਸ . ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।