28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਘਰੇਲੂ ਵਿਵਾਦ ਕਾਰਨ ਵਿਅਕਤੀ ਨੇ ਆਪਣੇ ਆਪ ਨੂੰ ਲਗਾਈ ਅੱਗ 60 ਫ਼ੀਸਦੀ ਝੁਲਸਿਆ

ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਟ ਮੰਗਲ ਸਿੰਘ ਇਲਾਕੇ ਵਿਚ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਅੱਗ ਲਗਾ ਲਈ, ਜਿਸ ਦੇ ਸਿੱਟੇ ਵਜੋਂ ਉਹ 60 ਫ਼ੀਸਦੀ ਝੁਲਸ ਗਿਆ ਹੈ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।

ਅਜੀਤ ਡੈਸਕ 28-09-2026
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਟ ਮੰਗਲ ਸਿੰਘ ਇਲਾਕੇ ਵਿਚ ਘਰੇਲੂ ਕਲੇਸ਼ ਦੇ ਚੱਲਦਿਆਂ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਅੱਗ ਲਗਾ ਲਈ, ਜਿਸ ਦੇ ਸਿੱਟੇ ਵਜੋਂ ਉਹ 60 ਫ਼ੀਸਦੀ ਝੁਲਸ ਗਿਆ ਹੈ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਕੋਟ ਮੰਗਲ ਸਿੰਘ ਦੇ ਰਹਿਣ ਵਾਲੇ ਸੁਖਜਿੰਦਰ ਸਿੰਘ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਹ ਪਰੇਸ਼ਾਨ ਸੀ। ਪਿਛਲੇ ਕੁੱਝ ਸਮੇਂ ਤੋਂ ਉਹ ਅਲੱਗ ਅਲੱਗ ਰਹਿ ਰਹੇ ਸਨ। ਅੱਜ ਦੇਰ ਸ਼ਾਮ ਉਸ ਨੇ ਘਰ ਵਿਚ ਆਪਣੇ ਆਪ ਨੂੰ ਪੈਟਰੋਲ ਪਾ ਕੇ ਅੱਗ ਲਗਾ ਲਈ। ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਸੁਖਜਿੰਦਰ ਨੂੰ ਹਸਪਤਾਲ ਦਾਖਲ ਕਰਵਾਇਆ, ਪਰ ਉਸ ਦੀ ਹਾਲਤ ਗੰਭੀਰ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਅਗਲੀ ਖ਼ਬਰ ਡੋਪ ਟੈਸਟ ਦਾ ਚੈਲੰਜ, ਖੰਨਾ ਦੀ ਸਿਆਸਤ ਵਿਚ ਗਰਮਾ ਗਰਮੀ, ਬਹਿਸ ਨਹੀਂ ਹੋ ਸਕੀ ਮੰਤਰੀ ਸੌਂਦ, ਸਾਬਕ ਮੰਤਰੀ ਕੋਟਲੀ, ਅਕਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।