28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੀ.ਏ.ਯੂ. ਵਿਦਿਆਰਥੀਆਂ ਨੇ ਕਿਸਾਨ ਬੀਬੀਆਂ ਨੂੰ ਖੁੰਬਾਂ ਦੀ ਖੇਤੀ ਦੀਆਂ ਵਿਧੀਆਂ ਦੱਸੀਆਂ

ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

ਅਜੀਤ ਡੈਸਕ 28-09-2026
ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਉੱਘੇ ਪਸਾਰ ਮਾਹਿਰ ਡਾ. ਲਵਲੀਸ਼ ਗਰਗ ਦੀ ਨਿਗਰਾਨੀ ਹੇਠ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਵੇ ਪ੍ਰੋਗਰਾਮ ਅਧੀਨ ਪਿੰਡ ਫ਼ਤਿਹਗੜ੍ਹ ਸਿਵੀਆਂ ਦੀਆਂ ਕਿਸਾਨ ਬੀਬੀਆਂ ਨੂੰ ਖੁੰਬਾਂ ਦੀ ਕਾਸ਼ਤ ਦੇ ਗੁਰ ਦੱਸੇ। ਇਸ ਪ੍ਰੋਗਰਾਮ ਦਾ ਮੰਤਵ ਪੇਂਡੂ ਬੀਬੀਆਂ ਦੇ ਪਰਿਵਾਰਾਂ ਦੀ ਆਮਦਨ ਵਿਚ ਵਾਧਾ ਕਰਕੇ ਉਨ੍ਹਾਂ ਨੂੰ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣਾ ਸੀ। ਵਿਦਿਆਰਥੀਆਂ ਨੇ ਇਸ ਦੌਰਾਨ ਢੀਂਗਰੀ ਅਤੇ ਬਟਨ ਖੁੰਬਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪੇਂਡੂ ਔਰਤਾਂ ਨੂੰ ਖੁੰਬਾਂ ਦੀ ਸਫਲ ਕਾਸ਼ਤ ਲਈ ਲੋੜੀਂਦੇ ਤਰੀਕਿਆਂ, ਉਤਪਾਦਨ ਵਿਧੀਆਂ ਤੋਂ ਇਲਾਵਾ ਖੁੰਬਾਂ ਦੀ ਕਾਸ਼ਤ ਵਿਚ ਆਉਣ ਵਾਲੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵੀ ਦੱਸਿਆ ਗਿਆ, ਨਾਲ ਹੀ ਇਸ ਦੇ ਮੰਡੀਕਰਨ ਅਤੇ ਸਿਹਤ ਸੰਬੰਧੀ ਲਾਭ ਗੁਣਾ ਬਾਰੇ ਵੀ ਪੇਂਡੂ ਔਰਤਾਂ ਨੂੰ ਵਿਸਥਾਰ ਨਾਲ ਦੱਸਿਆ। ਕਿਸਾਨ ਬੀਬੀਆਂ ਨੂੰ ਇਸ ਗੱਲ ਲਈ ਵੀ ਪ੍ਰੇਰਿਤ ਕੀਤਾ ਗਿਆ ਕਿ ਖੁੰਬਾਂ ਦੀ ਕਾਸ਼ਤ ਰਾਹੀਂ ਪਰਿਵਾਰਾਂ ਦੀ ਆਰਥਿਕ ਇਮਦਾਦ ਕਿਵੇਂ ਕੀਤੀ ਜਾ ਸਕਦੀ ਹੈ। ਪੇਂਡੂ ਔਰਤਾਂ ਨੇ ਇਸ ਸੰਬੰਧੀ ਕੁੱਝ ਸਵਾਲ ਵਿਦਿਆਰਥੀਆਂ ਅਤੇ ਮਾਹਿਰਾਂ ਸਾਹਮਣੇ ਰੱਖੇ।
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਡਿਜੀਟਲ ਪਸਾਰ ਸੇਵਾ ਨੂੰ ਮਜ਼ਬੂਤ ਕਰਨ ਲਈ ‘ਆਪਣੀ ਖੇਤੀ’ ਨਾਲ ਸਮਝੌਤਾ ਪੱਤਰ ’ਤੇ ਕੀਤੇ ਦਸਤਖ਼ਤ ਅਗਲੀ ਖ਼ਬਰ ਪੀ.ਏ.ਯੂ. ਦੇ ਖੇਤੀ ਇੰਜੀਨੀਅਰਿੰਗ ਕਾਲਜ ਨੇ ਐਨ.ਐੱਸ.ਐੱਸ. ਯੂਨਿਟ ਦਾ 57ਵਾਂ ਸਥਾਪਨਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।