29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

10 ਫ਼ੀਸਦੀ ਛੋਟ ਦਾ ਆਖ਼ਰੀ ਮੌਕਾ! ਪ੍ਰਾਪਰਟੀ ਟੈਕਸ ਭਰਨ ਲਈ ਸਿਰਫ਼ ਦੋ ਦਿਨ ਬਾਕੀ

ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮੌਜੂਦਾ ਵਿੱਤੀ ਸਾਲ 2026-27 ਲਈ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 10 ਫ਼ੀਸਦੀ ਛੋਟ ਦਾ ਲਾਭ ਲੈਣ ਲਈ ਹੁਣ ਸਿਰਫ਼ ਦੋ ਦਿਨ ਬਾਕੀ ਰਹਿ ਗਏ ਹਨ। ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਕੇ ਛੋਟ ਦਾ ਲਾਭ ਲੈਣ।

ਨਗਰ ਨਿਗਮ ਦੇ ਇਕ ਜ਼ੋਨ ਵਿਚ ਸੁਵਿਧਾ ਕੇਂਦਰ ’ਤੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਂਦੇ ਹੋਏ ਲੋਕ। ਤਸਵੀਰ : ਸੇਵਕ ਸਿੰਘ 29-09-2026
ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮੌਜੂਦਾ ਵਿੱਤੀ ਸਾਲ 2026-27 ਲਈ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 10 ਫ਼ੀਸਦੀ ਛੋਟ ਦਾ ਲਾਭ ਲੈਣ ਲਈ ਹੁਣ ਸਿਰਫ਼ ਦੋ ਦਿਨ ਬਾਕੀ ਰਹਿ ਗਏ ਹਨ। ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਕੇ ਛੋਟ ਦਾ ਲਾਭ ਲੈਣ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਖ਼ਰੀ ਦਿਨਾਂ ਵਿਚ ਸੁਵਿਧਾ ਕੇਂਦਰਾਂ ’ਤੇ ਵੱਧ ਭੀੜ ਹੋਣ ਦੀ ਸੰਭਾਵਨਾ ਹੈ। ਇਸ ਲਈ ਲੋਕ ਸਮੇਂ ਸਿਰ ਆਪਣਾ ਟੈਕਸ ਅਦਾ ਕਰਨ। ਨਗਰ ਨਿਗਮ ਦੇ ਜ਼ੋਨਲ ਸੁਵਿਧਾ ਕੇਂਦਰਾਂ ’ਤੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਸਹੂਲਤ ਉਪਲਬਧ ਹੈ। ਇਸ ਤੋਂ ਇਲਾਵਾ ਲੰਬੀਆਂ ਕਤਾਰਾਂ ਤੋਂ ਬਚਣ ਲਈ ਨਿਵਾਸੀ ਨਗਰ ਨਿਗਮ ਦੀ ਵੈੱਬਸਾਈਟ ਰਾਹੀਂ ਘਰ ਬੈਠੇ ਆਨਲਾਈਨ ਟੈਕਸ ਵੀ ਜਮ੍ਹਾ ਕਰਵਾ ਸਕਦੇ ਹਨ। ਨਗਰ ਨਿਗਮ ਅਨੁਸਾਰ 30 ਸਤੰਬਰ ਤੱਕ ਮੌਜੂਦਾ ਵਿੱਤੀ ਸਾਲ ਦਾ ਪ੍ਰਾਪਰਟੀ ਟੈਕਸ ਅਦਾ ਕਰਨ ਵਾਲਿਆਂ ਨੂੰ 10 ਫ਼ੀਸਦੀ ਛੋਟ ਮਿਲੇਗੀ। 1 ਅਕਤੂਬਰ ਤੋਂ 31 ਦਸੰਬਰ ਤੱਕ ਟੈਕਸ ਜਮ੍ਹਾ ਕਰਵਾਉਣ ’ਤੇ ਕੋਈ ਜੁਰਮਾਨਾ ਨਹੀਂ ਲੱਗੇਗਾ। ਇਸ ਤੋਂ ਬਾਅਦ 1 ਜਨਵਰੀ ਤੋਂ 31 ਮਾਰਚ ਤੱਕ ਟੈਕਸ ਅਦਾ ਕਰਨ ’ਤੇ 10 ਫ਼ੀਸਦੀ ਜੁਰਮਾਨਾ ਲਾਗੂ ਹੋਵੇਗਾ। 31 ਮਾਰਚ ਤੱਕ ਵੀ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਇਆ ਗਿਆ ਤਾਂ ਜੁਰਮਾਨਾ ਵਧ ਕੇ 20 ਫ਼ੀਸਦੀ ਹੋ ਜਾਵੇਗਾ ਅਤੇ ਇਸ ਦੇ ਨਾਲ 18 ਫ਼ੀਸਦੀ ਸਾਲਾਨਾ ਵਿਆਜ ਵੀ ਲਾਗੂ ਹੋਵੇਗਾ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਕਮਿਸ਼ਨਰ ਓਜਸਵੀ ਅਲੰਕਾਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਖ਼ਰੀ ਮਿਤੀ ਦੀ ਉਡੀਕ ਨਾ ਕਰਨ 30 ਸਤੰਬਰ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਅਦਾ ਕਰਕੇ 10 ਫ਼ੀਸਦੀ ਛੋਟ ਦਾ ਲਾਭ ਲੈਣ।
ਪਿਛਲੀ ਖ਼ਬਰ ਕੁੱਤੇ ਦੇ ਵੱਢਣ ਦੇ ਮਾਮਲੇ ਵਿਚ ਮਾਲਕਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਚੜ੍ਹਦੀ ਕਲਾ ਲੋਕ ਸੇਵਾ ਹੋਮਿਓਪੈਥਿਕ ਕਲੀਨਿਕ ਵਲੋਂ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।