29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬੰਦ ਦੁਕਾਨ ਅੰਦਰ ਭੜਕੀ ਅੱਗ , ਦੋਪਹੀਆ ਵਾਹਨ ਨੁਕਸਾਨੇ

ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)- ਟਿੱਬਾ ਰੋਡ ਸਥਿਤ ਇਕ ਆਟੋ ਰਿਪੇਅਰ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ। ਘਟਨਾ ਸਮੇਂ ਦੁਕਾਨ ਬੰਦ ਸੀ ਤੇ ਅੰਦਰ ਮੁਰੰਮਤ ਲਈ ਖੜ੍ਹੇ ਦੋਪਹੀਆ ਵਾਹਨ ਅੱਗ ਦੀ ਲਪੇਟ ਵਿਚ ਆ ਗਏ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਭੁਪਿੰਦਰ ਸਿੰਘ ਬੈਂਸ)- ਟਿੱਬਾ ਰੋਡ ਸਥਿਤ ਇਕ ਆਟੋ ਰਿਪੇਅਰ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮੱਚ ਗਿਆ। ਘਟਨਾ ਸਮੇਂ ਦੁਕਾਨ ਬੰਦ ਸੀ ਤੇ ਅੰਦਰ ਮੁਰੰਮਤ ਲਈ ਖੜ੍ਹੇ ਦੋਪਹੀਆ ਵਾਹਨ ਅੱਗ ਦੀ ਲਪੇਟ ਵਿਚ ਆ ਗਏ। ਦੱਸਿਆ ਜਾ ਰਿਹਾ ਹੈ ਕਿ ਬੀਤੇ ਐਤਵਾਰ ਸ਼ਾਮ ਦੁਕਾਨ ਬੰਦ ਕਰਨ ਤੋਂ ਬਾਅਦ ਦੁਕਾਨਦਾਰ ਘਰ ਚਲਾ ਗਿਆ ਸੀ। ਕੁੱਝ ਸਮੇਂ ਬਾਅਦ ਨੇੜਲੇ ਦੁਕਾਨਦਾਰਾਂ ਨੇ ਦੁਕਾਨ ਅੰਦਰੋਂ ਧੂੰਆਂ ਨਿਕਲਦਾ ਦੇਖਿਆ। ਉਨ੍ਹਾਂ ਨੇ ਤੁਰੰਤ ਦੁਕਾਨ ਦੇ ਮਾਲਕ ਨੂੰ ਸੂਚਿਤ ਕੀਤਾ, ਇਸਤੋਂ ਬਾਅਦ ਦੁਕਾਨ ਮਾਲਕ ਵਲੋਂ ਮੌਕੇ ’ਤੇ ਪੁੱਜ ਕੇ ਦੁਕਾਨ ਦਾ ਸ਼ਟਰ ਖੋਲ੍ਹਿਆ ਗਿਆ ਤਾਂ ਦੁਕਾਨ ਦੇ ਅੰਦਰ ਖੜ੍ਹੇ ਐਕਟਿਵਾ ਅਤੇ ਮੋਟਰਸਾਈਕਲ ਨੂੰ ਅੱਗ ਲੱਗੀ ਹੋਈ ਸੀ। ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਦੋਵੇਂ ਵਾਹਨਾਂ ਨੂੰ ਬਾਹਰ ਕੱਢਿਆ ਅਤੇ ਪਾਣੀ ਦੀ ਮਦਦ ਨਾਲ ਅੱਗ ਨੂੰ ਕਾਬੂ ਕੀਤਾ। ਇਸ ਦੌਰਾਨ ਦੁਕਾਨ ਤੋਂ ਕੁੱਝ ਹੀ ਦੂਰੀ ’ਤੇ ਬਿਜਲੀ ਦਾ ਟਰਾਂਸਫ਼ਾਰਮਰ ਵੀ ਲੱਗਿਆ ਹੋਇਆ ਸੀ, ਜਿਸ ਕਾਰਨ ਲੋਕਾਂ ਵਿਚ ਚਿੰਤਾ ਬਣੀ ਰਹੀ, ਪਰ ਉਥੋਂ ਤਕ ਨਹੀਂ ਪੁੱਜੀ। ਮੁੱਢਲੀ ਜਾਣਕਾਰੀ ਅਨੁਸਾਰ ਐਕਟਿਵਾ ਦੀ ਬੈਟਰੀ ਵਿਚ ਸ਼ਾਰਟ ਸਰਕਟ ਨੂੰ ਅੱਗ ਲੱਗਣ ਦਾ ਸੰਭਾਵਿਤ ਕਾਰਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਦੇ ਅਸਲ ਕਾਰਨ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਹੈ।
ਪਿਛਲੀ ਖ਼ਬਰ ਦਰੇਸੀ ਗਰਾਊਂਡ ’ਚ ਦੁਸਹਿਰਾ ਮੇਲੇ ’ਤੇ 121 ਫੁੱਟ ਉੱਚਾ ਰਾਵਣ ਦਾ ਪੁਤਲਾ ਹੋਵੇਗਾ ਖਿੱਚ ਦਾ ਕੇਂਦਰ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਔਰਤ ਪਾਸੋਂ ਲੱਖਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।