29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਮੋਬਾਈਲ ਤੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਐਸ.

ਕਾਬੂ ਕੀਤੇ ਕਥਿਤ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ। ਅਜੀਤ ਤਸਵੀਰ 29-09-2026
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਮੋਬਾਈਲ ਤੇ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੋਤੀ ਨਗਰ ਦੇ ਐਸ. ਐਚ. ਓ. ਜਸਪਾਲ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਸੇਠੀ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਮੋਟਰਸਾਈਕਲ ‘ਤੇ ਆ ਰਹੇ ਦੋ ਸ਼ੱਕੀ ਨੌਜਵਾਨਾਂ ਨੂੰ ਪੁਲਿਸ ਨੇ ਰੋਕਿਆ। ਪੁੱਛਗਿੱਛ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਮੋਬਾਈਲ ਫ਼ੋਨ ਤੇ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਮੁਤਾਬਿਕ ਫੜੇ ਗਏ ਦੋਵੇਂ ਮੁਲਜ਼ਮ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ ਅਤੇ ਫ਼ਿਲਹਾਲ ਲੁਧਿਆਣਾ ਵਿਚ ਰਹਿ ਰਹੇ ਸਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਵਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਚੋਰੀ ਤੇ ਲੁੱਟ ਦੀਆਂ ਹੋਰ ਵਾਰਦਾਤਾਂ ਨਾਲ ਜੁੜੇ ਅਹਿਮ ਖ਼ੁਲਾਸੇ ਹੋ ਸਕਦੇ ਹਨ ਅਤੇ ਹੋਰ ਬਰਾਮਦਗੀਆਂ ਵੀ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਸ਼ਰਾਬ ਕਾਰੋਬਾਰ ਦੇ ਮਾਮਲੇ ’ ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਆਬਕਾਰੀ ਅਧਿਕਾਰੀਆਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼ੱਕੀ ਹਾਲਾਤ ’ਚ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।