29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਰਾਬ ਕਾਰੋਬਾਰ ਦੇ ਮਾਮਲੇ ’ ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਦੋ ਆਬਕਾਰੀ ਅਧਿਕਾਰੀਆਂ ਸਮੇਤ ਪੰਜ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਪੰਚਕੂਲਾ ਦੇ ਕਾਰੋਬਾਰੀ ਨੂੰ ਸ਼ਰਾਬ ਦੇ ਠੇਕਿਆਂ ਵਿਚ ਹਿੱਸੇਦਾਰ ਬਣਾਉਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਆਬਕਾਰੀ ਵਿਭਾਗ ਦੇ ਉਚ ਅਧਿਕਾਰੀਆਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੰਚਕੂਲਾ ਦੇ ਰਹਿਣ ਵਾਲੇ ਨਰਿੰਦਰ ਕੁਮਾਰ ਪੁੱਤਰ ਧਰਮਪਾਲ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਆਬਕਾਰੀ ਵਿਭਾਗ ਦੇ ਅਧਿਕਾਰੀ ਰਿਸ਼ੀਪਾਲ ਸਿੰਘ, ਇੰਸਪੈਕਟਰ ਜਗਬੀਰ ਸਿੰਘ, ਅਮਿਤ ਢੱਲਾ ਵਾਸੀ ਦਿੱਲੀ, ਸਚਿਨ ਢੱਲਾ ਵਾਸੀ ਦਿੱਲੀ, ਸਾਹਿਲ ਗਰਗ ਵਾਸੀ ਦਿੱਲੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਪੰਚਕੂਲਾ ਦੇ ਕਾਰੋਬਾਰੀ ਨੂੰ ਸ਼ਰਾਬ ਦੇ ਠੇਕਿਆਂ ਵਿਚ ਹਿੱਸੇਦਾਰ ਬਣਾਉਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋ ਆਬਕਾਰੀ ਵਿਭਾਗ ਦੇ ਉਚ ਅਧਿਕਾਰੀਆਂ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੰਚਕੂਲਾ ਦੇ ਰਹਿਣ ਵਾਲੇ ਨਰਿੰਦਰ ਕੁਮਾਰ ਪੁੱਤਰ ਧਰਮਪਾਲ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਆਬਕਾਰੀ ਵਿਭਾਗ ਦੇ ਅਧਿਕਾਰੀ ਰਿਸ਼ੀਪਾਲ ਸਿੰਘ, ਇੰਸਪੈਕਟਰ ਜਗਬੀਰ ਸਿੰਘ, ਅਮਿਤ ਢੱਲਾ ਵਾਸੀ ਦਿੱਲੀ, ਸਚਿਨ ਢੱਲਾ ਵਾਸੀ ਦਿੱਲੀ, ਸਾਹਿਲ ਗਰਗ ਵਾਸੀ ਦਿੱਲੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਥਿਤ ਦੋਸ਼ੀ ਅਮਿਤ ਢੱਲਾ ਉਸ ਦਾ ਪਹਿਲਾਂ ਤੋਂ ਹੀ ਜਾਣਕਾਰ ਸੀ। ਇਹਨਾਂ ਸਾਰੇ ਕਥਿਤ ਦੋਸ਼ੀਆਂ ਨੇ ਆਪਸ ਵਿਚ ਮਿਲੀਭੁਗਤ ਕਰਕੇ ਉਸ ਨੂੰ ਸ਼ਰਾਬ ਦੇ ਠੇਕਿਆ ਵਿਚ ਹਿੱਸੇਦਾਰੀ ਦੇਣ ਦਾ ਝਾਂਸਾ ਦਿੱਤਾ ਤੇ ਉਸਦੇ ਪਿਤਾ ਦੀ ਕਰੋੜਾਂ ਰੁਪਏ ਮੁੱਲ ਦੀ ਜ਼ਮੀਨ, ਜੋ ਕਿ ਸ਼ੇਰਪੁਰ ਚੌਕ ਲੁਧਿਆਣਾ ਵਿਖੇ ਹੈ, ਦੇ ਦਸਤਾਵੇਜ਼ ਲੈ ਲਏ, ਪਰ ਬਾਅਦ ਵਿਚ ਇਨ੍ਹਾਂ ਕਥਿਤ ਦੋਸ਼ੀਆਂ ਉਸਨੂੰ ਹਿੱਸੇਦਾਰ ਨਹੀਂ ਬਣਾਇਆ ਤੇ ਅਤੇ ਨਾ ਹੀ ਉਕਤ ਜਾਇਦਾਦ ਦੇ ਦਸਤਾਵੇਜ਼ ਵਾਪਸ ਕੀਤੇ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਦੇ ਪਿਤਾ ਦੇ ਫ਼ਰਜ਼ੀ ਹਲਫ਼ੀਆ ਬਿਆਨ ਤਿਆਰ ਕਰਕੇ ਠੇਕਿਆਂ ਦਾ ਲਾਇਸੈਂਸ ਵੀ ਹਾਸਲ ਕਰ ਲਿਆ ਅਤੇ ਬਣਦੀ ਰਕਮ ਵੀ ਵਿਭਾਗ ਪਾਸ ਜਮਾਂ ਨਹੀਂ ਕਰਾਈ। ਜਦੋਂ ਵਿਭਾਗ ਵਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਤਾਂ ਉਨ੍ਹਾਂ ਨੂੰ ਇਹ ਸਾਰੀ ਜਾਲ੍ਹਸਾਜ਼ੀ ਦਾ ਪਤਾ ਲੱਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਜਾਂਚ ਉਪਰੰਤ, ਪੁਲਿਸ ਵਲੋਂ ਪੁਲਿਸ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਕਾਂਗਰਸੀ ਵਰਕਰਾਂ ਨੇ ਦੀਵਾਨ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।