29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ’ ਤੇ ਸਬਸਿਡੀ ਪ੍ਰਾਪਤ ਕਰਨ ਲਈ ਅਨੁਸੂਚਿਤ ਜਾਤੀ ਦੇ ਕਿਸਾਨ ਦੇਣ ਬਿਨੈ - ਪੱਤਰ - ਮੁੱਖ ਖੇਤੀਬਾੜੀ ਅਫ਼ਸਰ

ਲੁਧਿਆਣਾ, 28 ਸਤੰਬਰ (ਜਸਵਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ, ਜੋ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਨਾਲੋਂ ਵੱਧ ਸੀ।

ਅਜੀਤ ਡੈਸਕ 29-09-2026
ਲੁਧਿਆਣਾ, 28 ਸਤੰਬਰ (ਜਸਵਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿਚ ਵੱਡੀ ਕਮੀ ਦਰਜ ਕੀਤੀ ਗਈ ਸੀ, ਜੋ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਨਾਲੋਂ ਵੱਧ ਸੀ। ਇਸ ਸਾਲ ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਦਿੱਤੇ ਸਹਿਯੋਗ, ਪਿਛਲੇ 5 ਸਾਲਾਂ ਵਿਚ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਤਕਰੀਬਨ 5000 ਤੋਂ ਵੱਧ ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ ’ਤੇ ਚਲਾਏ ਜਾਗਰੂਕਤਾ ਅਭਿਆਨ ਕਾਰਨ ਹੀ ਸੰਭਵ ਹੋ ਸਕਿਆ ਸੀ। ਇਸੇ ਲੜੀ ਵਿਚ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿਚ ਤਕਰੀਬਨ 1330 ਮਸ਼ੀਨਾਂ ਦੀ ਖ਼ਰੀਦ ਕਿਸਾਨਾਂ ਵਲੋਂ ਕੀਤੀ ਜਾ ਚੁੱਕੀ ਹੈ। ਅਨੁਸੂਚਿਤ ਜਾਤੀ ਦੇ ਵਿਅਕਤੀਗਤ ਕਿਸਾਨਾਂ ਲਈ ਅਜੇ ਵੀ ਬਜਟ ਉਪਲਬਧ ਹੋਣ ਕਾਰਨ ਕੇਵਲ ਅਨੁਸੂਚਿਤ ਜਾਤੀ ਦੇ ਵਿਅਕਤੀਗਤ ਕਿਸਾਨਾਂ ਪਾਸੋਂ ਹੋਰ ਬਿਨੈ-ਪੱਤਰਾਂ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ‘ਤੇ 28 ਸਤੰਬਰ 202 6 ਤੋਂ ਦੇਣੇ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਮੂਹ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ 50 ਫ਼ੀਸਦੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਲੁਧਿਆਣਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖ਼ਤਮ ਕੀਤਾ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਜਾਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਜਮਾਲਪੁਰ ਕਾਲੋਨੀ ਵਿਖੇ ਹੋ ਰਹੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਹਿਗਲ ਪਰਿਵਾਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।