30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਐਡਵੋਕੇਟ ਧਾਲੀਵਾਲ ਦੇ ਯਤਨਾਂ ਸਦਕਾ ਦੁਬਈ ਵਿਚ ਡੇਢ ਮਹੀਨੇ ਤੋਂ ਰੁਲ ਰਹੀ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ

ਭਾਮੀਆਂ ਕਲਾਂ, 29 ਸਤੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਦੇ ਪਿੰਡ ਰੌੜ ਨਾਲ ਸਬੰਧਿਤ ਸੁਖਦੇਵ ਸਿੰਘ, ਜੋ ਰੋਜ਼ੀ-ਰੋਟੀ ਲਈ ਦੁਬਈ ਗਿਆ ਹੋਇਆ ਸੀ ਅਤੇ ਉਥੇ ਹੀ ਉਸ ਦੀ ਮੌਤ ਹੋ ਗਈ, ਦੀ ਮ੍ਰਿਤਕ ਦੇਹ ਕਰੀਬ ਡੇਢ ਮਹੀਨੇ ਤੋਂ ਦੁਬਈ ਵਿਚ ਰੁਲਦੀ ਪਈ ਸੀ। ਪਰਿਵਾਰ ਲਈ ਆਪਣੇ ਪਿਆਰੇ ਦੀ ਦੇਹ ਨੂੰ ਵਾਪਸ ਭਾਰਤ ਲਿਆਉਣਾ ਇਕ ਵੱਡੀ ਚੁਣੌਤੀ ਬਣਿਆ ਹੋਇਆ ਸੀ।

ਅਜੀਤ ਡੈਸਕ 30-09-2026
ਭਾਮੀਆਂ ਕਲਾਂ, 29 ਸਤੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਦੇ ਪਿੰਡ ਰੌੜ ਨਾਲ ਸਬੰਧਿਤ ਸੁਖਦੇਵ ਸਿੰਘ, ਜੋ ਰੋਜ਼ੀ-ਰੋਟੀ ਲਈ ਦੁਬਈ ਗਿਆ ਹੋਇਆ ਸੀ ਅਤੇ ਉਥੇ ਹੀ ਉਸ ਦੀ ਮੌਤ ਹੋ ਗਈ, ਦੀ ਮ੍ਰਿਤਕ ਦੇਹ ਕਰੀਬ ਡੇਢ ਮਹੀਨੇ ਤੋਂ ਦੁਬਈ ਵਿਚ ਰੁਲਦੀ ਪਈ ਸੀ। ਪਰਿਵਾਰ ਲਈ ਆਪਣੇ ਪਿਆਰੇ ਦੀ ਦੇਹ ਨੂੰ ਵਾਪਸ ਭਾਰਤ ਲਿਆਉਣਾ ਇਕ ਵੱਡੀ ਚੁਣੌਤੀ ਬਣਿਆ ਹੋਇਆ ਸੀ।ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਮਨਵੀਰ ਸਿੰਘ ਧਾਲੀਵਾਲ ਨੇ ਤੁਰੰਤ ਪਰਿਵਾਰ ਅਤੇ ਪਿੰਡ ਦੀ ਪੰਚਾਇਤ ਨਾਲ ਤਾਲਮੇਲ ਕੀਤਾ ਅਤੇ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਲੋੜੀਂਦੇ ਯਤਨ ਸ਼ੁਰੂ ਕੀਤੇ। ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਂਦੀ ਗਈ ਅਤੇ ਉਸਦੇ ਜੱਦੀ ਪਿੰਡ ਰੌੜ ਵਿਖੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸੁੱਖ-ਦੁੱਖ ਵਿਚ ਆਪਣੇ ਇਲਾਕੇ ਦੇ ਲੋਕਾਂ ਨਾਲ ਖੜ੍ਹਨਾ ਹੀ ਅਸਲ ਲੋਕ ਸੇਵਾ ਹੈ। ਜੇਕਰ ਕਿਸੇ ਪਰਿਵਾਰ ਦਾ ਜੀਅ ਵਿਦੇਸ਼ ਵਿਚ ਇਸ ਤਰ੍ਹਾਂ ਦੀ ਮੁਸ਼ਕਲ ਵਿਚ ਹੋਵੇ ਤਾਂ ਉਹ ਹਰ ਸੰਭਵ ਸਹਾਇਤਾ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਵੀ ਇਸ ਉਪਰਾਲੇ ਲਈ ਮਨਵੀਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਵਿਜੇ ਦਾਨਵ ਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦਾ ਹੋਮ ਗਾਰਬੇਜ ਸੰਘਰਸ਼ ਕਮੇਟੀ ਵਲੋਂ ਸਨਮਾਨ ਅਗਲੀ ਖ਼ਬਰ ਨਸ਼ਾ ਮੁਕਤ ਪੰਜਾਬ ਲਈ ਹਰ ਵਰਗ ਨੂੰ ਇਕਜੁੱਟ ਹੋਣਾ ਪਵੇਗਾ-ਸੰਨੀ ਕੈਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।