01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਦੀਵਾਨ ਤੇ ਸਤਵੀਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ , ਪੰਜਾਬ ਕਾਂਗਰਸ ਦੇ ਮਾਮਲਿਆਂ ’ ਤੇ ਕੀਤੀ ਚਰਚਾ

ਲੁਧਿਆਣਾ, 30 ਸਤੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਐਸ. ਬੀ.

ਅਜੀਤ ਡੈਸਕ 01-10-2026
ਲੁਧਿਆਣਾ, 30 ਸਤੰਬਰ (ਜਤਿੰਦਰ ਭੰਬੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਵਨ ਦੀਵਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਐਸ. ਬੀ. ਐਸ. ਨਗਰ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਨੇ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿਖੇ ਏ. ਆਈ. ਸੀ. ਸੀ. ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਦੀਵਾਨ ਤੇ ਸਤਵੀਰ ਨੇ ਪਾਇਲਟ ਨਾਲ ਵਿਸਥਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਨਾਲ ਸਬੰਧਿਤ ਕਈ ਅਹਿਮ ਤੇ ਭਖਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਨੂੰ ਬੇਹੱਦ ਸਫਲ ਕਰਾਰ ਦਿੰਦਿਆਂ ਦੀਵਾਨ ਅਤੇ ਸਤਵੀਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਪ੍ਰਤੀ ਪਾਰਟੀ ਦੀ ਵਚਨਬੱਧਤਾ ਨੂੰ ਹੋਰ ਅੱਗੇ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਨੇ ਪਾਇਲਟ ਨੂੰ ਸੂਬੇ ਵਿਚ ਬਣੇ ‘ਅਰਾਜਕਤਾ’ ਵਾਲੇ ਹਾਲਾਤ ਤੋਂ ਵੀ ਜਾਣੂ ਕਰਵਾਇਆ ਅਤੇ ਇਸ ਲਈ ਮੌਜੂਦਾ ‘ਆਪ’ ਸਰਕਾਰ ਦੇ ‘ਕੁਸ਼ਾਸਨ’ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਕਾਂਗਰਸ ਲਈ ਇਕ ਭਰੋਸੇਯੋਗ ਬਦਲ ਵਜੋਂ ਆਪਣੀ ਭੂਮਿਕਾ ਹੋਰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਚਿਨ ਪਾਇਲਟ ਨੂੰ ਸਪਸ਼ਟ ਤੌਰ ’ਤੇ ਦੱਸਿਆ ਕਿ ਪੰਜਾਬ ਵਿਚ ‘ਜੰਗਲ ਰਾਜ’ ਵਾਲੇ ਹਾਲਾਤ ਬਣੇ ਹੋਏ ਹਨ ਅਤੇ ਕਾਨੂੰਨ-ਵਿਵਸਥਾ ਦਿਨੋਂ-ਦਿਨ ਵਿਗੜ ਰਹੀ ਹੈ। ਹਾਲਾਤ ਇੰਨੇ ਮਾੜੇ ਹਨ ਕਿ ਸਮਾਜ ਦੇ ਹਰ ਵਰਗ ਨੂੰ ‘ਆਪ’ ਸਰਕਾਰ ਦੀਆਂ ਨਾਕਾਮ ਨੀਤੀਆਂ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕਜੁੱਟਤਾ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਉਦੇਸ਼ ਸੂਬੇ ਦੇ ਲੋਕਾਂ ਲਈ ਅਮਨ-ਸ਼ਾਂਤੀ ਅਤੇ ਸਨਮਾਨ ਨੂੰ ਮੁੜ ਬਹਾਲ ਕਰਨਾ ਹੈ। ਇਹ ਗੱਲ ਸਪਸ਼ਟ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਨੇ ਉਨ੍ਹਾਂ ਵਲੋਂ ਉਠਾਏ ਗਏ ਹਰ ਮੁੱਦੇ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਸੱਤਾਧਾਰੀ ਧਿਰ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਬੀ . ਸੀ . ਐਮ . ਆਰੀਆ ਸਕੂਲ ਵਿਖੇ ਬ੍ਰਿਲੀਕੋ ਇੰਸਟੀਚਿਊਟ ਨੇ ਕੈਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੁਮੈਨ ’ ਚ ਅੰਤਰਰਾਸ਼ਟਰੀ ਪੋਡਕਾਸਟ ਦਿਵਸ ਮਨਾਇਆ ਬਾਵਾ ਨੇ ‘ਸੰਘਰਸ਼ ਦੇ 45 ਸਾਲ’ ਪੁਸਤਕ ਸਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।