01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਛਾਉਣੀ ਮੁਹੱਲਾ ’ਚ ਗੁੰਡਾਗਰਦੀ

ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਵਿਚ ਦੇਰ ਰਾਤ ਸਥਿਤੀ ਉਸ ਵਕਤ ਤਨਾਆਪੂਰਨ ਬਣ ਗਈ, ਜਦ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ, ਜਿਸ ਤੇ ਸਿੱਟੇ ਵਜੋਂ ਦੋ ਨੌਜਵਾਨ ਜ਼ਖਮੀ ਹੋ ਗਏ। ਲੜਾਈ ਦੌਰਾਨ ਹਮਲਾਵਰਾਂ ਵਲੋਂ ਸੋਡੇ ਦੀਆਂ ਬੋਤਲਾਂ ਅਤੇ ਹੋਰ ਹਥਿਆਰਾਂ ਦੀ ਖੁੱਲ ਕੇ ਵਰਤੋਂ ਕੀਤੀ ਗਈ।

ਅਜੀਤ ਡੈਸਕ 01-10-2026
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਛਾਉਣੀ ਮੁਹੱਲਾ ਵਿਚ ਦੇਰ ਰਾਤ ਸਥਿਤੀ ਉਸ ਵਕਤ ਤਨਾਆਪੂਰਨ ਬਣ ਗਈ, ਜਦ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ, ਜਿਸ ਤੇ ਸਿੱਟੇ ਵਜੋਂ ਦੋ ਨੌਜਵਾਨ ਜ਼ਖਮੀ ਹੋ ਗਏ। ਲੜਾਈ ਦੌਰਾਨ ਹਮਲਾਵਰਾਂ ਵਲੋਂ ਸੋਡੇ ਦੀਆਂ ਬੋਤਲਾਂ ਅਤੇ ਹੋਰ ਹਥਿਆਰਾਂ ਦੀ ਖੁੱਲ ਕੇ ਵਰਤੋਂ ਕੀਤੀ ਗਈ। ਜਖਮੀ ਹੋਏ ਇਹਨਾਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਇਹਨਾਂ ਦੀ ਹਾਲਤ ਸਥਿਰ ਦੱਸੀ ਗਈ ਹੈ। ਘਟਨਾ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਨੌਜਵਾਨ ਸ਼ਿਵਾ ਭੱਟੀ ਨੇ ਆਪਣੇ ਇੱਕ ਦਰਜਨ ਦੇ ਕਰੀਬ ਹਥਿਆਰਬੰਦ ਸਾਥੀਆਂ ਨਾਲ ਛਾਉਣੀ ਮੁਹੱਲਾ ਵਿਚ ਬੈਠੇ ਸੂਰਜ ਅਤੇ ਟਿੰਕਾ ਨਾਮੀ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਕਤ ਇਨ੍ਹਾਂ ਹਮਲਾਵਰਾਂ ਵਲੋਂ ਹਮਲਾ ਕੀਤਾ ਗਿਆ ਉਸ ਵਕਤ ਬੱਚੇ ਖੇਡ ਰਹੇ ਸਨ। ਪਰ ਇਹ ਬੱਚੇ ਵਾਲ ਵਾਲ ਬਚ ਗਏ। ਹਮਲਾਵਰਾਂ ਵਲੋਂ ਕੀਤੇ ਇਸ ਹਮਲੇ ਕਾਰਨ ਇਲਾਕੇ ਵਿਚ ਭਗਦੜ ਮੱਚ ਗਈ। ਡਿਵੀਜ਼ਨ ਨੰਬਰ 4 ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਵਲੋਂ ਭੱਟੀ ਅਤੇ ਉਸਦੇ ਅਣਪਛਾਤੇ ਸਾਥੀਆਂ ਵਿਰੁੱਧ ਐਫਆਈਆਰ ਦਰਜ ਕਰਨ ਲਈ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਡਿਵੀਜ਼ਨ ਨੰਬਰ 4 ਪੁਲਿਸ ਸਟੇਸ਼ਨ ਦੇ ਐਸਐਚਓ ਸਬ ਇੰਸਪੈਕਟਰ ਹਰਪਾਲ ਸਿੰਘ ਨੇ ਕਿਹਾ ਕਿ ਸੂਰਜ ਅਤੇ ਟਿੰਕਾ ਆਪਣੇ ਦੋਸਤ ਲਵ ਗਿੱਲ ਦੇ ਬੱਚੇ ਨਾਲ ਘਰ ਦੇ ਬਾਹਰ ਖੇਡ ਰਹੇ ਸਨ। ਇਸ ਦੌਰਾਨ ਸ਼ਿਵਾ ਭੱਟੀ ਤੇ ਉਸਦੇ ਸਾਥੀ ਉੱਥੇ ਪਹੁੰਚੇ ਅਤੇ ਦੋਵਾਂ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਨ੍ਹਾਂ ਨੂੰ ਕੁੱਟਿਆ ਪਰ ਟਿੰਕਾ ਭੱਜਣ ਵਿਚ ਕਾਮਯਾਬ ਹੋ ਗਿਆ ਅਤੇ ਸੂਰਜ ਇਕ ਘਰ ਵਿਚ ਚਲਾ ਗਿਆ। ਇਸ ਤੋਂ ਬਾਅਦ ਸ਼ਿਵਾ ਭੱਟੀ ਅਤੇ ਉਸਦੇ ਸਾਥੀਆਂ ਨੇ ਦਹਿਸ਼ਤ ਫੈਲਾਉਣ ਲਈ ਮੌਕੇ ‘ਤੇ ਕੱਚ ਦੀਆਂ ਬੋਤਲਾਂ ਸੁੱਟੀਆਂ। ਪੁਲਿਸ ਨੂੰ ਸੂਚਨਾ ਮਿਲੀ ਅਤੇ ਉਹ ਮਿੰਟਾਂ ਵਿਚ ਹੀ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਉੱਥੋਂ ਭੱਜ ਗਿਆ, ਹਮਲਾਵਰ ਇਕ ਮੋਟਰਸਾਈਕਲ ਉੱਥੇ ਛੱਡ ਗਏ, ਜਿਸ ਨੂੰ ਕਿ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਅਮਲਤਾਸ਼ ਇਨਕਲੇਵ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ’ਤੇ ਬੁੱਤ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਨੇ ‘ਯਾਤ੍ਰੋਤਸਵ’ ਰਾਹੀਂ ਸੈਰ ਸਪਾਟਾ ਤੇ ਸੱਭਿਆਚਾਰ ਨੂੰ ਕੀਤਾ ਉਤਸ਼ਾਹਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।