02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਫ਼ੈਕਟਰੀਆਂ ਵਿਚੋਂ ਚੋਰੀਆਂ ਕਰਨ ਵਾਲੇ ਤਿੰਨ ਨੌਜਵਾਨ ਕਾਬੂ

ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਫ਼ੈਕਟਰੀਆਂ ਵਿਚੋਂ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੋਨੂੰ ਕੁਮਾਰ ਅਤੇ ਬੰਟੀ ਵਾਸੀ ਪਿੰਡ ਮੁੰਡੀਆਂ ਕਲਾਂ ਤੇ ਸੰਨੀ ਕੁਮਾਰ ਵਾਸੀ ਸ਼ੇਰਪੁਰ ਸ਼ਾਮਿਲ ਹਨ।

ਅਜੀਤ ਡੈਸਕ 02-10-2026
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਫ਼ੈਕਟਰੀਆਂ ਵਿਚੋਂ ਚੋਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੋਨੂੰ ਕੁਮਾਰ ਅਤੇ ਬੰਟੀ ਵਾਸੀ ਪਿੰਡ ਮੁੰਡੀਆਂ ਕਲਾਂ ਤੇ ਸੰਨੀ ਕੁਮਾਰ ਵਾਸੀ ਸ਼ੇਰਪੁਰ ਸ਼ਾਮਿਲ ਹਨ। ਪੁਲਿਸ ਅਨੁਸਾਰ ਇਹਨਾਂ ਕਥਿਤ ਦੋਸ਼ੀਆਂ ਵਲੋਂ ਬੀਤੇ ਦਿਨ ਰੂਬੀ ਡਾਇੰਗ ਫ਼ੈਕਟਰੀ ਵਿਚੋਂ ਏਸੀ ਦੀਆਂ ਪਾਈਪਾਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਸੀ, ਪਰ ਮੌਕੇ ’ਤੇ ਮੌਜੂਦ ਵਰਕਰਾਂ ਵਲੋਂ ਇਹਨਾਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਫ਼ੈਕਟਰੀ ਵਿਚੋਂ ਚੋਰੀ ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਨੂਰਵਾਲਾ ਵਿਚ ਚੋਰ ਅਮਰ ਕਲਾਥਿੰਗ ਪ੍ਰਾਈਵੇਟ ਲਿਮਟਿਡ ਫ਼ੈਕਟਰੀ ਵਿਚੋਂ ਲੱਖਾਂ ਰੁਪਏ ਮੁੱਲ ਦੀਆਂ ਜੈਕਟਾਂ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਸੁਖਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਮਾਂਗਟ ਦੀ ਸ਼ਿਕਾਇਤ ’ਤੇ ਕਰਮਜੀਤ ਸਿੰਘ ਵਾਸੀ ਪਿੰਡ ਮਾਂਗਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਦਾਜ ਦਾ ਮਾਮਲਾ ਪੁਲਿਸ ਨੇ ਰਿਤਿਕਾ ਸੋਨੀ ਵਾਸੀ ਇੰਡਸਟਰੀ ਏਰੀਆ ਦੀ ਸ਼ਿਕਾਇਤ ’ਤੇ ਮ੍ਰਿਦੁਲ ਕਤਿਆਲ, ਆਸ਼ੀਸ਼ ਕਤਿਆਲ, ਪੂਰਨੀਮਾ ਕਤਿਆਲ ਵਾਸੀ ਉਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਇਸ ਸਾਲ ਮਈ ਮਹੀਨੇ ਵਿਚ ਕਥਿਤ ਦੋਸ਼ੀ ਮ੍ਰਿਦੁਲ ਨਾਲ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਰੇ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਜਾਵੇਦ ਅਖ਼ਤਰ ਵਾਸੀ ਸਤਜੋਤ ਨਗਰ, ਮੁਹੰਮਦ ਹੱਸਣ ਵਾਸੀ ਮਲਹੋਤਰਾ ਕਾਲੋਨੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 40 ਗ੍ਰਾਮ ਹੈਰੋਇਨ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦੇ ਸਨ। ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਨਾਜਾਇਜ਼ ਸ਼ਰਾਬ ਸਮੇਤ ਕਾਬੂ ਪੁਲਿਸ ਨੇ ਸੁਖਵਿੰਦਰ ਕੁਮਾਰ ਵਾਸੀ ਮੁਹੱਲਾ ਹਰਕਿਸ਼ਨ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 23 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਨਾਜਾਇਜ਼ ਸ਼ਰਾਬ ਸਪਲਾਈ ਕਰ ਰਿਹਾ ਸੀ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਸ਼ਿਵਮ ਵਾਸੀ ਅਮਰੀਕ ਨਗਰ ਜਲੰਧਰ ਦੀ ਸ਼ਿਕਾਇਤ ’ਤੇ ਅਭਿਸ਼ੇਕ, ਗੁਲਸ਼ਨ, ਨਿਤਿਸ਼ ਵਾਸੀ ਮਹਾਦੇਵ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 15 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਸ਼ਵ ਖ਼ੂਨਦਾਨ ਦਿਵਸ ’ ਤੇ ਐਸ . ਪੀ . ਐਸ . ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਬਹਾਦਰਕੇ ਰੋਡ ਦਾਣਾ ਮੰਡੀ ਮੁਢਲੀਆਂ ਸਹੂਲਤਾਂ ਤੋਂ ਸੱਖਣੀ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।