04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਹੋਏ ਸੜਕ ਹਾਦਸੇ ਵਿਚ ਇਕ ਨਵ ਵਿਆਹੁਤਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲੇਸ਼ ਵਜੋਂ ਕੀਤੀ ਗਈ ਹ, ਜਿਸਦੀ ਉਮਰ 28 ਸਾਲ ਦੇ ਕਰੀਬ ਸੀ।

ਅਜੀਤ ਡੈਸਕ 03-10-2026
ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਹੋਏ ਸੜਕ ਹਾਦਸੇ ਵਿਚ ਇਕ ਨਵ ਵਿਆਹੁਤਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲੇਸ਼ ਵਜੋਂ ਕੀਤੀ ਗਈ ਹ, ਜਿਸਦੀ ਉਮਰ 28 ਸਾਲ ਦੇ ਕਰੀਬ ਸੀ। ਅਜੇ ਪੰਜ ਮਹੀਨੇ ਪਹਿਲਾਂ ਹੀ ਉਸਦਾ ਵਿਆਹ ਹੋਇਆ ਸੀ। ਉਸ ਦੀ ਪਤਨੀ ਇਕ ਹਸਪਤਾਲ ਵਿਚ ਕੰਮ ਕਰਦੀ ਹੈ। ਦੇਰ ਸ਼ਾਮ ਉਹ ਆਪਣੀ ਪਤਨੀ ਨੂੰ ਹਸਪਤਾਲ ਵਿਚ ਲੈਣ ਲਈ ਐਕਟਿਵਾ ‘ਤੇ ਜਾ ਰਿਹਾ ਸੀ ਕਿ ਜਦੋਂ ਉਹ ਜੀਵਨ ਨਗਰ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਮੌਕੇ ਤੋਂ ਟਰਾਲਾ ਚਾਲਕ ਫ਼ਰਾਰ ਹੋ ਗਿਆ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਗਲੇ ’ ਚੋਂ ਸੋਨੇ ਦੀ ਚੇਨ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਅਦਾਲਤੀ ਮੁਲਾਜ਼ਮ ਨਾਲ ਉਲਝਣ ਵਾਲੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ , ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।