03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਢੰਡਾਰੀ ਖੁਰਦ ਦੀਆਂ ਗਲੀਆਂ ’ ਚ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਕੌਂਸਲਰ ਪਤੀ ਬੋਪਾਰਾਏ ਦੇ ਯਤਨਾਂ ਸਦਕਾ ਹੋਇਆ ਸ਼ੁਰੂ

ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਦੇ ਵੱਖ-ਵੱਖ ਮੁਹੱਲਿਆਂ ‘ਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਵਿਸ਼ਵਕਰਮਾ ਮੰਦਿਰ ਅਧੀਨ ਆਉਂਦੇ ਡਾ: ਅਤੁਲ ਦੇ ਨਾਲ ਵਾਲੀ ਗਲੀ ‘ਚ ਅੱਜ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਕੀਤਾ।

ਅਜੀਤ ਡੈਸਕ 03-10-2026
ਢੰਡਾਰੀ ਕਲਾਂ/ਲੁਧਿਆਣਾ, 2 ਅਕਤੂਬਰ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਦੇ ਵੱਖ-ਵੱਖ ਮੁਹੱਲਿਆਂ ‘ਚ ਵਿਕਾਸ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਵਿਸ਼ਵਕਰਮਾ ਮੰਦਿਰ ਅਧੀਨ ਆਉਂਦੇ ਡਾ: ਅਤੁਲ ਦੇ ਨਾਲ ਵਾਲੀ ਗਲੀ ‘ਚ ਅੱਜ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਕੀਤਾ। ਸਮਾਜ ਸੇਵਕ ਬੋਪਾਰਾਏ ਨੇ ਕਿਹਾ ਕਿ ਸੀਵਰੇਜ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਉਣ ਨਾਲ ਸਥਾਨਕ ਲੋਕਾਂ ਵਿਚ ਖ਼ੁ ਸ਼ੀ ਦਾ ਮਾਹੌਲ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਲੋਕਾਂ ਨੂੰ ਸੀਵਰੇਜ ਦੀ ਵੱਡੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ। ਲੋਕਾਂ ਦੀ ਇਸ ਸਮੱਸਿਆ ਦਾ ਹੱਲ ਕਰਦਿਆਂ ਅੱਜ ਸੀਵਰੇਜ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਢੰਡਾਰੀ ਖੁਰਦ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਨਾਲ ਵਾਰਡ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨਾਲ ਜਾਂ ਉਨ੍ਹਾਂ ਦੇ ਦਫ਼ਤਰ ਸੰਪਰਕ ਕੀਤਾ ਜਾਵੇ, ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਵਾਰਡ ਨੰਬਰ 25 ਉਨ੍ਹਾਂ ਦਾ ਵਾਰਡ ਹੀ ਨਹੀਂ ਬਲਕਿ ਉਨ੍ਹਾਂ ਦਾ ਆਪਣਾ ਪਰਿਵਾਰ ਹੈ, ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਪੇਸ਼ ਆਉਂਦੀ ਸਮੱਸਿਆ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਸੈਕਰਡ ਡੇਲ ਇੰਟਰਨੈਸ਼ਨਲ ਸਕੂਲ ਲੁਹਾਰਾ ਵਿਖੇ ਡਰਾਇੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪਿੰਡ ਆਲੋਵਾਲ ਵਿਖੇ 6ਵਾਂ ਕੁਸ਼ਤੀ ਮੁਕਾਬਲਾ ਸ਼ਾਨੋ ਸ਼ੌਕਤ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।