04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ਆਪ’ ਵਿਧਾਇਕ ਦੀ ਵੀਡੀਓ ’ਤੇ ਰਵਨੀਤ ਬਿੱਟੂ ਦਾ ਹਮਲਾ

ਲੁਧਿਆਣਾ, 3 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ‘ਆਪ’ ਦੇ ਇਕ ਵਿਧਾਇਕ ਵਲੋਂ ਜਾਰੀ ਵੀਡੀਓ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਬੰਧ ‘ਤੇ ਸਵਾਲ ਚੁੱਕੇ ਹਨ। ਬਿੱਟੂ ਨੇ ਕਿਹਾ ਕਿ ਵੀਡੀਓ ਵਿਚ ਵਿਦਿਆਰਥੀਆਂ ਵਲੋਂ ਕੁੱਝ ਵਿਸ਼ਿਆਂ ਦੇ ਅਧਿਆਪਕ ਉਪਲਬਧ ਨਾ ਹੋਣ ਦੀ ਗੱਲ ਸਾਹਮਣੇ ਆਈ ਹੈ।

ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ‘ਆਪ’ ਦੇ ਇਕ ਵਿਧਾਇਕ ਵਲੋਂ ਜਾਰੀ ਵੀਡੀਓ ਦਾ ਹਵਾਲਾ ਦਿੰਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਪ੍ਰਬੰਧ ‘ਤੇ ਸਵਾਲ ਚੁੱਕੇ ਹਨ। ਬਿੱਟੂ ਨੇ ਕਿਹਾ ਕਿ ਵੀਡੀਓ ਵਿਚ ਵਿਦਿਆਰਥੀਆਂ ਵਲੋਂ ਕੁੱਝ ਵਿਸ਼ਿਆਂ ਦੇ ਅਧਿਆਪਕ ਉਪਲਬਧ ਨਾ ਹੋਣ ਦੀ ਗੱਲ ਸਾਹਮਣੇ ਆਈ ਹੈ। ਬਿੱਟੂ ਮੁਤਾਬਿਕ ਵੀਡੀਓ ਵਿਚ ਸਕੂਲ ਦੀ ਪ੍ਰਿੰਸੀਪਲ ਵਲੋਂ ਵੀ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦਾ ਮੁੱਦਾ ਵਿਧਾਇਕ ਦੇ ਸਾਹਮਣੇ ਰੱਖਿਆ ਗਿਆ। ਬਿੱਟੂ ਨੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਜੇਕਰ ਸਕੂਲਾਂ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਹਨ ਤਾਂ ਉਨ੍ਹਾਂ ਨੂੰ ਭਰਨ ਵਿਚ ਦੇਰੀ ਕਿਉਂ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿਧਾਇਕ ਵਲੋਂ ਚੁੱਕੇ ਮੁੱਦਿਆਂ ਤੇ ਸਪਸ਼ਟ ਜਵਾਬ ਦੇਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਵਾਰਡ ਨੰਬਰ 7 ’ਚ 1.45 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਡਰਾਈਵਰ ਤੇ ਕਰਮਚਾਰੀ ਯੂਨੀਅਨ ਵਲੋਂ ਅਸ਼ਵਨੀ ਸਹੋਤਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।