04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੀ ਲੜਕੀ ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੀ ਲੜਕੀ ਵਲੋਂ ਲੜਕੇ ਦੇ ਭਰਾ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਥਰੀਕੇ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮੁਮਤਾਜ ਉਰਫ ਹਰਲੀਨ ਵਾਸੀ ਬਰਨਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੀ ਲੜਕੀ ਵਲੋਂ ਲੜਕੇ ਦੇ ਭਰਾ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਥਰੀਕੇ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮੁਮਤਾਜ ਉਰਫ ਹਰਲੀਨ ਵਾਸੀ ਬਰਨਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਭਰਾ ਨਾਲ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਹੀ ਸੀ, ਜਿਸ ਕਾਰਨ ਉਹ ਉਸ ਨੂੰ ਜਾਣਦੀ ਸੀ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਉਸ ਪਾਸੋਂ ਕੁੱਝ ਸਮਾਂ ਪਹਿਲਾਂ 3 ਲੱਖ 17 ਹਜ਼ਾਰ ਰੁਪਏ ਦੀ ਰਕਮ ਉਧਾਰ ਲਈ ਸੀ, ਪਰ ਰਕਮ ਵਾਪਸ ਨਹੀਂ ਕੀਤੀ, ਜਦੋਂ ਉਸ ਨੇ ਰਕਮ ਵਾਪਸ ਮੰਗੀ ਤਾਂ ਕਥਿਤ ਦੋਸ਼ੀ ਵਲੋਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
ਪਿਛਲੀ ਖ਼ਬਰ ਸਨਅਤਾਕਾਰਾਂ ’ਤੇ ਦਰਜ ਐਫ.ਆਈ.ਆਰ. ਤੁਰੰਤ ਵਾਪਸ ਲਵੇ ਸਰਕਾਰ-ਅਨਿਲ ਸਰੀਨ ਅਗਲੀ ਖ਼ਬਰ ਸਰਕਾਰ ਜੀ ਕੌਣ ਸਾਰ ਲਵੇਗਾ ਹਲਕਾ ਦੱਖਣੀ ਦੀਆਂ ਖਸਤਾ ਹਾਲ ਸੜਕਾਂ ਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।