04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਨਅਤਾਕਾਰਾਂ ’ਤੇ ਦਰਜ ਐਫ.ਆਈ.ਆਰ. ਤੁਰੰਤ ਵਾਪਸ ਲਵੇ ਸਰਕਾਰ-ਅਨਿਲ ਸਰੀਨ

ਲੁਧਿਆਣਾ, 3 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮਹਾਂਨਗਰ ਦੇ ਸਨਅਤਕਾਰਾਂ ਅਤੇ ਵਪਾਰੀਆਂ ਵਲੋਂ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਦਰਜ ਕੀਤੀਆਂ ਐਫ. ਆਈ.

ਅਜੀਤ ਡੈਸਕ 04-10-2026
ਲੁਧਿਆਣਾ, 3 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮਹਾਂਨਗਰ ਦੇ ਸਨਅਤਕਾਰਾਂ ਅਤੇ ਵਪਾਰੀਆਂ ਵਲੋਂ ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਦਰਜ ਕੀਤੀਆਂ ਐਫ.ਆਈ.ਆਰਜ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਸਥਾਨਕ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਨਿਲ ਸਰੀਨ ਨੇ ਕਿਹਾ ਕਿ ਮਹਾਂਨਗਰ ਦੇ ਉਦਯੋਗਪਤੀ ਅਤੇ ਵਪਾਰੀ ਪਿਛਲੇ ਸਮੇਂ ਦੌਰਾਨ ਲੱਗ ਰਹੇ 8 ਤੋ 10 ਘੰਟਿਆਂ ਦੇ ਬਿਜਲੀ ਕੱਟਾਂ ਤੋਂ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਸਬੰਧੀ ਆਪਣੀਆਂ ਮੁਸ਼ਕਿਲਾਂ ਸਰਕਾਰ ਤਕ ਪਹੁੰਚਾਉਣ ਲਈ ਸਨਅਤਕਾਰਾਂ ਅਤੇ ਵਪਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਸਰੀਨ ਨੇ ਦਾਅਵਾ ਕੀਤਾ ਕਿ ਰੋਸ ਪ੍ਰਦਰਸ਼ਨ ਕਰਨ ਵਾਲੇ ਕਰੀਬ 250 ਸਨਅਤਕਾਰਾਂ ਅਤੇ ਵਪਾਰੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਨਅਤੀ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਮਾਮਲਿਆਂ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਵਪਾਰ ਅਤੇ ਸਨਅਤਾਂ ਨੂੰ 24 ਘੰਟੇ ਅਤੇ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਵਾਅਦੇ ਕੀਤੇ ਗਏ ਸਨ। ਸਰੀਨ ਨੇ ਕਿਹਾ ਕਿ ਮੌਜੂਦਾ ਸਮੇਂ ਲੰਬੇ ਬਿਜਲੀ ਕੱਟਾਂ ਕਾਰਨ ਸਨਅਤ ਇਕਾਈਆਂ ਦੇ ਕੰਮਕਾਜ ਤੇ ਅਸਰ ਪੈ ਰਿਹਾ ਹੈ ਅਤੇ ਸਨਅਤਕਾਰਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਭਾਜਪਾ ਸਨਅਤਕਾਰਾਂ ਅਤੇ ਵਪਾਰੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਨਅਤਕਾਰਾਂ ਅਤੇ ਵਪਾਰੀਆਂ ਖ਼ਿਲਾਫ਼ ਦਰਜ ਐਫ.ਆਈ.ਆਰਜ. ਵਾਪਸ ਲਈਆਂ ਜਾਣ ਅਤੇ ਸਨਅਤੀ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਸ਼ੀਨੂੰ ਚੁੱਘ, ਕੈਲਾਸ਼ ਚੌਧਰੀ, ਬੌਬੀ ਦਿਉਲ, ਡਾ. ਸਤੀਸ਼ ਕੁਮਾਰ, ਅਮਿਤ ਨਾਗੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਹੋਵੇਗੀ ਹੋਰ ਮਜ਼ਬੂਤ - ਪਾਲ ਸਿੰਘ ਗਰੇਵਾਲ ਅਗਲੀ ਖ਼ਬਰ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿਣ ਵਾਲੀ ਲੜਕੀ ਖ਼ਿਲਾਫ਼ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।