05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਾਬਾ ਮੁਕੰਦ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਤੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਤਗਮੇ

ਡਾਬਾ/ਲੁਹਾਰਾ, 4 ਅਕਤੂਬਰ (ਕੁਲਵੰਤ ਸਿੰਘ ਸੱਪਲ)-ਬੀਤੇ ਦਿਨੀਂ 70ਵੀਆਂ ਅੰਤਰ ਰਾਜ ਜ਼ਿਲ੍ਹਾ/ਸਟੇਟ ਗੱਤਕਾ ਚੈਂਪੀਅਨਸ਼ਿਪ 2026 ਅੰਡਰ 17, ਲੜਕੇ-ਲੜਕੀਆਂ ਨਾਰੰਗਵਾਲ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਅੰਡਰ 17 ਲੜਕੇ ਫ਼ਰੀ ਸੋਟੀ ਟੀਮ ’ਚੋਂ ਪਹਿਲਾ ਸਥਾਨ ਰਾਜਵੀਰ ਸਿੰਘ, ਹਰਕੀਰਤ ਸਿੰਘ,ਹਰਮਨਦੀਪ ਸਿੰਘ, ਆਕਾਸ਼ਦੀਪ ਸਿੰਘ ਨੇ ਹਾਸਿਲ ਕੀਤਾ ਅਤੇ ਸਿੰਗਲ ਸੋਟੀ ਲੜਕੀਆਂ ਵਿਚੋਂ ਤਮੰਨਾ, ਬਸੰਤ ਕੌਰ, ਨਵਜੋਤ ਕੌਰ ਨੇ ਗੋਲਡ ਮੈਡਲ ਹਾਸਿਲ ਕੀਤਾ ਅਤੇ ਵਿਅਕਤੀਗਤ ਪ੍ਰਦਰਸ਼ਨ ਵਿਚੋਂ ਰਾਜਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਤਮੰਨਾ ਨੇ ਗੋਲਡ ਮੈਡਲ ਹਾਸਿਲ ਕੀਤਾ।

ਅਜੀਤ ਡੈਸਕ 05-10-2026
ਡਾਬਾ/ਲੁਹਾਰਾ, 4 ਅਕਤੂਬਰ (ਕੁਲਵੰਤ ਸਿੰਘ ਸੱਪਲ)-ਬੀਤੇ ਦਿਨੀਂ 70ਵੀਆਂ ਅੰਤਰ ਰਾਜ ਜ਼ਿਲ੍ਹਾ/ਸਟੇਟ ਗੱਤਕਾ ਚੈਂਪੀਅਨਸ਼ਿਪ 2026 ਅੰਡਰ 17, ਲੜਕੇ-ਲੜਕੀਆਂ ਨਾਰੰਗਵਾਲ ਵਿਖੇ ਕਰਵਾਈਆਂ ਗਈਆਂ, ਜਿਸ ਵਿਚ ਬਾਬਾ ਮੁਕੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਡਾਬਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਅੰਡਰ 17 ਲੜਕੇ ਫ਼ਰੀ ਸੋਟੀ ਟੀਮ ’ਚੋਂ ਪਹਿਲਾ ਸਥਾਨ ਰਾਜਵੀਰ ਸਿੰਘ, ਹਰਕੀਰਤ ਸਿੰਘ,ਹਰਮਨਦੀਪ ਸਿੰਘ, ਆਕਾਸ਼ਦੀਪ ਸਿੰਘ ਨੇ ਹਾਸਿਲ ਕੀਤਾ ਅਤੇ ਸਿੰਗਲ ਸੋਟੀ ਲੜਕੀਆਂ ਵਿਚੋਂ ਤਮੰਨਾ, ਬਸੰਤ ਕੌਰ, ਨਵਜੋਤ ਕੌਰ ਨੇ ਗੋਲਡ ਮੈਡਲ ਹਾਸਿਲ ਕੀਤਾ ਅਤੇ ਵਿਅਕਤੀਗਤ ਪ੍ਰਦਰਸ਼ਨ ਵਿਚੋਂ ਰਾਜਵੀਰ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਤਮੰਨਾ ਨੇ ਗੋਲਡ ਮੈਡਲ ਹਾਸਿਲ ਕੀਤਾ। ਇਸ ਤਰ੍ਹਾਂ ਕਰਾਟੇ ਟੂਰਨਾਮੈਂਟ, ਜੋ ਕਿ ਦਾਖਾ ਵਿਖੇ ਹੋਈ, ’ਚ ਅੰਡਰ 17 ਵਿਚ ਸੋਹਮ ਚੌਹਾਨ, ਰਿਤਵਿਕ ਚੌਹਾਨ ਨੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਅੰਡਰ 14 ’ਚ ਸਾਕਾਰ ਚੌਹਾਨ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਬੱਚਿਆਂ ਦੇ ਸਕੂਲ ਪਹੁੰਚਣ ’ਤੇ ਸਮੂਹ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਵਲੋਂ ਸਨਮਾਨਿਤ ਕੀਤਾ ਅਤੇ ਸਕੂਲ ਦੀ ਡੀ.ਪੀ. ਅਧਿਆਪਕਾ ਕਾਜਲ ਨੂੰ ਇਸ ਸ਼ਲਾਘਾਯੋਗ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਅਤੇ ਅੱਗੇ ਤੋਂ ਹੋਰ ਵੱਧ ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਕਿਹਾ। ਇਸ ਮੌਕੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਜਗਦੀਸ਼ ਸਿੰਘ, ਦਿਲਬਾਗ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਮੋਹਨ ਸਿੰਘ ( ਸਾਰੇ ਮੈਂਬਰਾਂ) ਵਲੋਂ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਗਈ।
ਪਿਛਲੀ ਖ਼ਬਰ ਪੀਜ਼ਾ, ਬਰਗਰ, ਸਮੋਸੇ ਖਾ ਕੇ ਵੀ ਭਾਰ ਘਟਾਇਆ ਜਾ ਸਕਦਾ ਹੈ-ਤਲਵਿੰਦਰ ਆਲਮਗੀਰ ਅਗਲੀ ਖ਼ਬਰ ਕੌਂਸਲਰ ਜਗਜੀਤ ਸਿੰਘ ਨੇ ਇਕ ਦਿਨ ’ਚ 2 ਮੈਰਾਥਨ ਦੌੜ ਕੇ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।