07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਤੇਜ਼ ਰਫ਼ਤਾਰ ਸਕੂਲੀ ਬੱਸ ਖੰਭੇ ਨਾਲ ਟਕਰਾਈ

ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਨ ਨਗਰ ਵਿਚ ਤੇਜ ਰਫ਼ਤਾਰ ਦੀ ਸਕੂਲੀ ਬੱਸ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਬਿਜਲੀ ਦਾ ਖੰਭਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਜਦਕਿ ਬੱਸ ਵਿਚ ਬੈਠੇ 20 ਦੇ ਕਰੀਬ ਬੱਚੇ ਵਾਲ ਵਾਲ ਬਚ ਗਏ।

ਅਜੀਤ ਡੈਸਕ 07-10-2026
ਲੁਧਿਆਣਾ, 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਨ ਨਗਰ ਵਿਚ ਤੇਜ ਰਫ਼ਤਾਰ ਦੀ ਸਕੂਲੀ ਬੱਸ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਬਿਜਲੀ ਦਾ ਖੰਭਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਜਦਕਿ ਬੱਸ ਵਿਚ ਬੈਠੇ 20 ਦੇ ਕਰੀਬ ਬੱਚੇ ਵਾਲ ਵਾਲ ਬਚ ਗਏ। ਜਾਣਕਾਰੀ ਅਨੁਸਾਰ ਘਟਨਾ ਅੱਜ ਉਸ ਵਕਤ ਵਾਪਰੀ, ਜਦੋਂ ਬੱਚਿਆਂ ਨੂੰ ਸਕੂਲ ਲੈ ਜਾ ਰਹੀ ਬੱਸ ਦਾ ਚਾਲਕ ਸੰਤੁਲਨ ਗਵਾ ਬੈਠਾ ਅਤੇ ਸੜਕ ‘ਤੇ ਲੱਗੇ ਖੰਭੇ ਵਿਚ ਉਸਨੇ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਬੱਸ ਦਾ ਕੁੱਝ ਹਿੱਸਾ ਪਲਟ ਗਿਆ ਅਤੇ ਉਥੇ ਚੀਕ-ਚਹਾੜਾ ਮੱਚ ਗਿਆ। ਰੋਲ਼ੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ। ਸੂਚਨਾ ਮਿਲਦਿਆਂ ਬੱਚਿਆਂ ਦੇ ਮਾਪੇ ਵੀ ਮੌਕੇ ‘ਤੇ ਪਹੁੰਚੇ। ਇਹਨਾਂ ਬੱਚਿਆਂ ਵਿਚੋਂ ਕੁੱਝ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਉਨ੍ਹਾਂ ਨੂੰ ਇਲਾਜ ਲਈ ਡਾਕਟਰ ਪਾਸ ਲਿਆਂਦਾ ਗਿਆ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਇਸ ਮਾਮਲੇ ਵਿਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ। ਅੱਖੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ, ਜਿਸ ਕਾਰਨ ਡਰਾਈਵਰ ਬੱਸ ’ਤੇ ਕਾਬੂ ਨਹੀਂ ਰੱਖ ਸਕਿਆ ਅਤੇ ਬੱਸ ਸੜਕ ’ਤੇ ਲੱਗੇ ਖੰਭੇ ਨਾਲ ਜਾ ਟਕਰਾਈ।
ਪਿਛਲੀ ਖ਼ਬਰ ਮਰਹੂਮ ਸ਼ਾਇਰ ਸੁਖਬੀਰ ਸਿੰਘ ਸੰਧੂ ਦੀ ਕਾਵਿ ਕਿਤਾਬ “ਪਾਇਲ” (ਸਰੀ) ਕੈਨੇਡਾ ‘ਚ ਲੋਕ ਅਰਪਣ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਛੂਹੇਗੀ ਬੁਲੰਦੀਆਂ - ਸਾਬਕਾ ਸਰਪੰਚ ਲਲਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।