08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਜੀਲੈਂਸ ਬਿਊਰੋ ਵਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਕਰਿੰਦਾ ਰੰਗੇ ਹੱਥੀਂ ਕਾਬੂ

ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਪਟਵਾਰਖ਼ਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਪ੍ਰਾਈਵੇਟ ਕਰਿੰਦੇ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਪਰਮਜੀਤ ਕੌਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਜੀਤ ਡੈਸਕ 08-10-2026
ਲੁਧਿਆਣਾ, 7 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਪਟਵਾਰਖ਼ਾਨਾ ਲੋਹਾਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਅੰਕੁਰ ਕਟਾਰੀਆ ਅਤੇ ਉਸ ਦੇ ਪ੍ਰਾਈਵੇਟ ਕਰਿੰਦੇ ਰਾਜਾ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਮ ਨਗਰ, ਲੋਹਾਰਾ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਪਰਮਜੀਤ ਕੌਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬੈਂਕ ਕਰਜ਼ਾ ਲੈਣ ਲਈ ਆਪਣੇ ਮਕਾਨ ਦਾ 30 ਸਾਲਾ ਮਾਲਕੀ ਰਿਕਾਰਡ ਹਾਸਲ ਕਰਨ ਵਾਸਤੇ ਪਟਵਾਰੀ ਅੰਕੁਰ ਕਟਾਰੀਆ ਨਾਲ ਸੰਪਰਕ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਸ ਨੂੰ ਆਪਣੇ ਪ੍ਰਾਈਵੇਟ ਕਰਿੰਦੇ ਰਾਜਾ ਨਾਲ ਤਾਲਮੇਲ ਕਰਨ ਲਈ ਕਿਹਾ। ਰਾਜਾ ਨੇ ਮਕਾਨ ਦਾ ਮਾਲਕੀ ਰਿਕਾਰਡ ਮੁਹੱਈਆ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗੀ। ਉਸ ਨੇ ਮੌਕੇ ‘ਤੇ ਹੀ ਪਹਿਲੀ ਕਿਸ਼ਤ ਵਜੋਂ 1,000 ਰੁਪਏ ਲੈ ਲਏ ਅਤੇ ਬਾਕੀ ਰਹਿੰਦੀ 4,000 ਰੁਪਏ ਦੀ ਰਕਮ ਰਿਕਾਰਡ ਦੇਣ ਸਮੇਂ ਲੈਣ ਲਈ ਸਹਿਮਤ ਹੋ ਗਿਆ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਸ਼ਿਕਾਇਤਕਰਤਾ ਕੋਲੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਜਾਂਚ ਦੌਰਾਨ ਕੁੱਝ ਹੋਰ ਅਧਿਕਾਰੀਆਂ ਦੇ ਵੀ ਅੜਿੱਕੇ ਆਉਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਨੌਜਵਾਨ ਵਲੋਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ ਚ ਗੁਆਂਢਣ ਸਮੇਤ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।