08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ਭਾਜਪਾ ਨੇ ਕੱਢੀ ਸੇਵਾ ਜੋਤੀ ਯਾਤਰਾ

ਲੁਧਿਆਣਾ, 7 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ’ਤੇ ਭਾਰਤੀ ਜਨਤਾ ਪਾਰਟੀ ਦੀ ਲੁਧਿਆਣਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਸੇਵਾ ਜੋਤੀ ਯਾਤਰਾ ਕੱਢੀ ਗਈ। ਯਾਤਰਾ ਵਿਚ ਭਾਜਪਾ ਦੇ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵੀਰੇਂਦਰ ਸਚਦੇਵਾ ਅਤੇ ਪੰਜਾਬ ਭਾਜਪਾ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ਸੇਵਾ ਜੋਤੀ ਯਾਤਰਾ ਕੱਢਦੇ ਹੋਏ ਭਾਜਪਾ ਦੇ ਆਗੂ ਤੇ ਵਰਕਰ। ਤਸਵੀਰ : ਸੇਵਕ ਸਿੰਘ 08-10-2026
ਲੁਧਿਆਣਾ, 7 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ’ਤੇ ਭਾਰਤੀ ਜਨਤਾ ਪਾਰਟੀ ਦੀ ਲੁਧਿਆਣਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਅਗਵਾਈ ਹੇਠ ਸੇਵਾ ਜੋਤੀ ਯਾਤਰਾ ਕੱਢੀ ਗਈ। ਯਾਤਰਾ ਵਿਚ ਭਾਜਪਾ ਦੇ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵੀਰੇਂਦਰ ਸਚਦੇਵਾ ਅਤੇ ਪੰਜਾਬ ਭਾਜਪਾ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਨਰਿੰਦਰ ਮੋਦੀ ਦਾ ਜਨਤਕ ਜੀਵਨ ਦੇਸ਼ ਅਤੇ ਸਮਾਜ ਦੀ ਸੇਵਾ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਵਿਕਾਸ, ਬੁਨਿਆਦੀ ਢਾਂਚੇ, ਤਕਨਾਲੋਜੀ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਨਵੇਂ ਕਦਮ ਚੁੱਕੇ ਹਨ। ਉਨ੍ਹਾਂ ਭਾਜਪਾ ਵਰਕਰਾਂ ਨੂੰ ਸੇਵਾ, ਸੁਸ਼ਾਸਨ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨੂੰ ਲੋਕਾਂ ਤਕ ਲੈ ਕੇ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਸੁਨੀਲ ਮੌਦਗਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸੇਵਾ, ਸੁਸ਼ਾਸਨ, ਵਿਕਾਸ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਣ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਵੱਖ-ਵੱਖ ਖੇਤਰਾਂ ਵਿਚ ਤਰੱਕੀ ਕੀਤੀ ਹੈ ਅਤੇ ਦੇਸ਼ ਦੀ ਵਿਸ਼ਵ ਪੱਧਰ ’ਤੇ ਸਥਿਤੀ ਮਜ਼ਬੂਤ ਹੋਈ ਹੈ। ਇਸ ਮੌਕੇ ਗੁਰਦੀਪ ਸਿੰਘ ਗੋਸ਼ਾ, ਸ਼ੀਨੂੰ ਚੁੱਘ , ਲੀਨਾ ਵਪਾਰੀਆ, ਨਰਿੰਦਰ ਸਿੰਘ ਮੱਲ੍ਹੀ, ਹਰਸ਼ ਸ਼ਰਮਾ, ਰਾਜ ਸ਼ਰਮਾ, ਮਨੋਜ ਝਾਅ, ਵਿਭੋਰ ਗਰਗ, ਸੌਰਵ ਕਪੂਰ, ਵਿਜੇ ਖਟਕ ਤੇ ਡਾ. ਸਤੀਸ਼ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਵਿਖੇ ਬੀਬੀ ਭਾਨੀ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ‘ ਆਪ’ ਆਗੂਆਂ ਨੇ ਭਾਜਪਾ ਦਫ਼ਤਰ ਦੇ ਬਾਹਰ ਕੀਤਾ ਜ਼ਬਰਦਸਤ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।