09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ-ਇੰਡੀਆ ਬਲਾਕ

ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਇੰਡੀਆ ਬਲਾਕ ਦੇ ਸੱਦੇ ’ਤੇ ਅੱਜ ਦੇਸ਼ ਭਰ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਲੁਧਿਆਣਾ ਵਿਚ ਇੰਡੀਆ ਬਲਾਕ ਨਾਲ ਸੰਬੰਧਿਤ ਪਾਰਟੀਆਂ ਅਤੇ ਹੋਰ ਸਹਿਯੋਗੀ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਦੇ ਪੁਤਲੇ ਸਾੜੇ ਗਏ। ਇਸ ਮੌਕੇ ਕਾਂਗਰਸ, ਸੀ.

ਅਜੀਤ ਡੈਸਕ 09-10-2026
ਲੁਧਿਆਣਾ, 8 ਅਕਤੂਬਰ (ਜਤਿੰਦਰ ਭੰਬੀ)-ਇੰਡੀਆ ਬਲਾਕ ਦੇ ਸੱਦੇ ’ਤੇ ਅੱਜ ਦੇਸ਼ ਭਰ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਲੁਧਿਆਣਾ ਵਿਚ ਇੰਡੀਆ ਬਲਾਕ ਨਾਲ ਸੰਬੰਧਿਤ ਪਾਰਟੀਆਂ ਅਤੇ ਹੋਰ ਸਹਿਯੋਗੀ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਗਿਆਨੇਸ਼ ਕੁਮਾਰ, ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਦੇ ਪੁਤਲੇ ਸਾੜੇ ਗਏ। ਇਸ ਮੌਕੇ ਕਾਂਗਰਸ, ਸੀ.ਪੀ.ਆਈ., ਸੀ.ਪੀ.ਐਮ. ਅਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਆਰ.ਐਮ.ਪੀ.ਆਈ. ਦੇ ਵੱਡੀ ਗਿਣਤੀ ‘ਚ ਆਗੂ ਤੇ ਵਰਕਰ ਹਾਜ਼ਰ ਸਨ। ਆਗੂਆਂ ਨੇ ਸੰਬੋਧਨ ਕਰਦੇ ਹੋਏ ਗਿਆਨੇਸ਼ ਕੁਮਾਰ ਵਲੋਂ ਦੇਸ਼ ਭਰ ਵਿਚ 13 ਕਰੋੜ ਵੋਟਾਂ ਐਸ.ਆਈ.ਆਰ. ਦੇ ਨਾਂ ਹੇਠ ਰੱਦ ਕਰਨ ਅਤੇ ਬੰਗਾਲ, ਬਿਹਾਰ ਅਤੇ ਮਹਾਰਾਸ਼ਟਰ ਵਿਚ ਮੋਦੀ ਸਰਕਾਰ ਨੂੰ ਅਸੈਂਬਲੀ ਚੋਣਾਂ ਜਿਤਾਉਣ ਨੂੰ ਲੈ ਕੇ ਅਸਤੀਫ਼ੇ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮੋਦੀ ਅਤੇ ਸ਼ਾਹ ਪਿਛਲੇ ਸਮੇਂ ਵਿਚ ਵੋਟ ਚੋਰੀ ਨਾਲ ਜਿੱਤ ਕੇ ਸੱਤਾ ਵਿਚ ਆਏ ਹਨ, ਇਸ ਲਈ ਸਾਰੀਆਂ ਅਸੈਂਬਲੀਆਂ ਅਤੇ ਸੰਸਦ ਭੰਗ ਕੀਤੀ ਜਾਵੇ ਅਤੇ ਬੈਲਟ ਪੇਪਰ ਦੇ ਨਾਲ ਦੁਬਾਰਾ ਚੋਣਾਂ ਕਰਵਾਈਆਂ ਜਾਣ। ਆਗੂਆਂ ਨੇ ਕਿਹਾ ਹੈ ਕਿ ਇੰਨੀ ਵੱਡੀ ਗਿਣਤੀ ਵਿਚ ਦੇਸ਼ ਦੇ ਨਾਗਰਿਕਾਂ ਦੀਆਂ ਵੋਟਾਂ ਕੱਟਣਾ ਦੇਸ਼ ਦੇ ਲੋਕਾਂ ਨਾਲ ਗ਼ੱਦਾਰੀ ਹੈ, ਜਿਨ੍ਹਾਂ ਨੂੰ ਆਪਣੇ ਹੱਕ ਤੋਂ ਵਾਂਝਿਆਂ ਕੀਤਾ ਜਾ ਰਿਹਾ ਹੈ। ਚੋਣ ਕਮਿਸ਼ਨ ਤੋਂ ਪਾਰਦਰਸ਼ਤਾ ਅਤੇ ਨਿਰਪੱਖਤਾ ਦੀ ਉਮੀਦ ਕੀਤੀ ਜਾਂਦੀ ਹੈ, ਪਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਤਾਂ ਪੂਰੀ ਤਰ੍ਹਾਂ ਨਰਿੰਦਰ ਮੋਦੀ ਲਈ ਕੰਮ ਕੀਤਾ ਹੈ। ਆਗੂਆਂ ਨੇ ਕਿਹਾ ਕਿ ਅੱਜ ਦੇ ਇਸ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ ਹੈ ਜਲਦੀ ਹੀ ਇੰਡੀਆ ਬਲਾਕ ਦੀਆਂ ਪਾਰਟੀਆਂ ਅਤੇ ਹੋਰ ਸਹਿਯੋਗੀ ਪਾਰਟੀਆਂ ਦੀ ਲੁਧਿਆਣਾ ਵਿਖੇ ਮੀਟਿੰਗ ਬੁਲਾ ਕੇ ਇਸ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਇਕ ਵੱਡੇ ਪੱਧਰ ’ਤੇ ਮੋਦੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਪਵਨ ਕੁਮਾਰ ਕਾਂਗਰਸ, ਚਮਕੌਰ ਸਿੰਘ ਬਰਮੀ ਸੀ.ਪੀ.ਆਈ., ਬਲਬੀਰ ਸਿੰਘ ਸੀ.ਪੀ.ਐਮ., ਜੇ.ਪੀ. ਨਰਾਇਣ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਜਗਦੀਸ਼ ਚੰਦ ਆਰ.ਐਮ.ਪੀ.ਆਈ. ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਸੀ.ਪੀ.ਆਈ. ਦੇ ਆਗੂ ਐਮ.ਐਸ. ਭਾਟੀਆ ਨੇ ਚਲਾਈ। ਇਸ ਮੌਕੇ ਮੋਨੂੰ ਕਿੰਦਾ, ਗੁਰਜੀਤ ਸਿੰਘ ਜਗਪਾਲ ਕਾਂਗਰਸ, ਰਮੇਸ਼ ਰਤਨ, ਕੇਵਲ ਸਿੰਘ ਬਨਵੈਤ ਸੀ.ਪੀ.ਆਈ., ਡਾ. ਗੁਰਵਿੰਦਰ ਸਿੰਘ ਸੀ.ਪੀ.ਐਮ., ਰਘਬੀਰ ਸਿੰਘ ਬੈਨੀਪਾਲ ਆਰ.ਐਮ.ਪੀ.ਆਈ. ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਰਾਸ਼ਟਰੀ ਕਾਂਗਰਸ ਦੀਆਂ ਹਦਾਇਤਾਂ ਅਨੁਸਾਰ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਘਰੇਲੂ ਵਿਵਾਦ ਦੇ ਚੱਲਦੇ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।