09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਾਬਾ ਬੁੱਢਾ ਜੀ ਦੇ ਦਰਬਾਰ ਹਾਲ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਉਣ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ’ਚ ਕੋਈ ਸੰਪੰਨ

ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਦੇ ਨਾਲ ਅੱਜ ਮਹਾਨ ਤਪੱਸਵੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੂੰ ਸਮਰਪਿਤ ਪਾਵਨ ਅਸਥਾਨ ਦੇ ਦਰਬਾਰ ਹਾਲ ਦੀ ਇਮਾਰਤ ਨੂੰ ਵੱਡਾ ਕਰਨ ਲਈ ਦੂਜੀ ਮੰਜ਼ਿਲ ਦੇ ਹਾਲ ਲਈ ਲੈਂਟਰ ਪਾਉਣ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ’ਚ ਆਰੰਭ ਹੋਈ। ਪਾਵਨ ਅਸਥਾਨ ਦੇ ਦਰਬਾਰ ਹਾਲ ਅੰਦਰ ਵੱਧ ਰਹੀ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਨਵੀਂ ਬਣ ਰਹੀ ਦੂਜੀ ਮੰਜ਼ਿਲ ਦੇ ਲੈਟਰ ਪਾਉਣ ਦੀ ਕਾਰ ਸੇਵਾ ਦੀ ਆਰੰਭਤਾ ਤੋਂ ਪਹਿਲਾਂ ਅਰਦਾਸ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨਾਂ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸੇਵਾ ਦੇ ਸੰਕਲਪ ਨਾਲ ਜੁੜਨ ਦਾ ਸੰਦੇਸ਼ ਵੀ ਦੇਂਦੀ ਹੈ।

ਲੈਂਟਰ ਦੀ ਕਾਰ ਸੇਵਾ ਦੀ ਆਰੰਭਤਾ ਸਮੇਂ ਅਰਦਾਸ ਕਰਦੇ ਹੋਏ ਭਾਈ ਗਗਨਦੀਪ ਸਿੰਘ, ਉਨ੍ਹਾਂ ਨਾਲ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖ਼ਾਲਸਾ ਅਤੇ ਹੋਰ। ਅਜੀਤ ਤਸਵੀਰ 09-10-2026
ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਦੇ ਨਾਲ ਅੱਜ ਮਹਾਨ ਤਪੱਸਵੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੂੰ ਸਮਰਪਿਤ ਪਾਵਨ ਅਸਥਾਨ ਦੇ ਦਰਬਾਰ ਹਾਲ ਦੀ ਇਮਾਰਤ ਨੂੰ ਵੱਡਾ ਕਰਨ ਲਈ ਦੂਜੀ ਮੰਜ਼ਿਲ ਦੇ ਹਾਲ ਲਈ ਲੈਂਟਰ ਪਾਉਣ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ’ਚ ਆਰੰਭ ਹੋਈ। ਪਾਵਨ ਅਸਥਾਨ ਦੇ ਦਰਬਾਰ ਹਾਲ ਅੰਦਰ ਵੱਧ ਰਹੀ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਨਵੀਂ ਬਣ ਰਹੀ ਦੂਜੀ ਮੰਜ਼ਿਲ ਦੇ ਲੈਟਰ ਪਾਉਣ ਦੀ ਕਾਰ ਸੇਵਾ ਦੀ ਆਰੰਭਤਾ ਤੋਂ ਪਹਿਲਾਂ ਅਰਦਾਸ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨਾਂ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸੇਵਾ ਦੇ ਸੰਕਲਪ ਨਾਲ ਜੁੜਨ ਦਾ ਸੰਦੇਸ਼ ਵੀ ਦੇਂਦੀ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਬਾਬਾ ਬੁੱਢਾ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਵਿਅਕਤੀ ਆਪਣੇ ਅੰਦਰ ਗੁਰਸਿੱਖੀ ਵਾਲਾ ਜਜ਼ਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸੇ ਆਸ਼ੇ ਨੂੰ ਮੁੱਖ ਰੱਖਦਿਆਂ ਸਮੂਹ ਸੰਗਤਾਂ ਦੀ ਪੁਰਜ਼ੋਰ ਮੰਗ ’ਤੇ ਬਾਬਾ ਬੁੱਢਾ ਜੀ ਦੇ ਅਸਥਾਨ ਦੀ ਉਸਾਰੀ ਕੀਤੀ ਗਈ ਸੀ ਅਤੇ ਹੁਣ ਸੰਗਤਾਂ ਦੀ ਦਿਨ-ਪ੍ਰਤੀ ਦਿਨ ਵੱਧ ਰਹੀ ਆਮਦ ਨੂੰ ਦੇਖਦਿਆਂ ਉਕਤ ਅਸਥਾਨ ਦੇ ਦਰਬਾਰ ਹਾਲ ਦੇ ਹੋਰ ਵਿਸਥਾਰ ਦੀ ਕਾਰ ਸੇਵਾ ਨਿਰੰਤਰ ਚੱਲ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗਗਨਦੀਪ ਸਿੰਘ ਨੇ ਦੂਜੀ ਮੰਜ਼ਿਲ ਦੇ ਨਵੇਂ ਹਾਲ ਦੇ ਲੈਂਟਰ ਪਾਉਣ ਦੀ ਕਾਰ ਸੇਵਾ ਲਈ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਅਰਦਾਸ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਦਾ ਉਚੇਚੇ ਤੌਰ ’ਤੇ ਧੰਨਵਾਦ ਪ੍ਰਗਟ ਕੀਤਾ। ਇਸ ਸਮੇਂ ਉਨ੍ਹਾਂ ਨਾਲ ਆਰਕੀਟੈਕਟ ਗੁਰਕਰਨ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਅਵਤਾਰ ਸਿੰਘ ਬੀਕੇ, ਰਣਜੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਪਟਨਾ, ਰਜਿੰਦਰ ਸਿੰਘ ਕਾਲੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
ਪਿਛਲੀ ਖ਼ਬਰ ਸਵ : ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ’ ਚ ਵੱਖ - ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਲਈ ਅਹੁਦਾ ਸੌਂਪਣ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।