09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਰਗਟ ਸਿੰਘ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ’ ਤੇ ਵਰਕਰਾਂ ’ ਚ ਨਵੀਂ ਊਰਜਾ ਪੈਦਾ ਹੋਈ - ਕਾਦੀਆਂ , ਬਾੜੇਵਾਲ , ਮਲਹੋਤਰਾ , ਆਲੋਵਾਲ

ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-ਪਾਰਟੀ ਹਾਈ ਕਮਾਂਡ ਵਲੋਂ ਵੱਡੀਆਂ ਜ਼ਿੰਮੇਵਾਰੀਆਂ ਦੇ ਤਾਜ ਉਨ੍ਹਾਂ ਖੁਸ਼ ਨਸੀਬ ਸ਼ਖ਼ਸੀਅਤਾਂ ਦੇ ਸਿਰ ’ਤੇ ਸਜਾਏ ਹਨ, ਜਿਹੜੇ ਪਾਰਟੀ ਅਤੇ ਪਾਰਟੀ ਵਰਕਰਾਂ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਕਦੇ ਪਿੱਛੇ ਮੁੜ ਕੇ ਨਹੀਂ ਦੇਖਦੇ, ਸਗੋਂ ਪਾਰਟੀ ਦੀ ਬਿਹਤਰੀ ਲਈ ਜੀਅ ਜਾਨ ਲਾ ਕੇ ਇਕ ਨੇਕ ਅਤੇ ਇਮਾਨਦਾਰ ਸਿਪਾਹੀ ਵਜੋਂ ਦਿਲੋਂ ਸੇਵਾ ਨਿਭਾਉਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਲੁਧਿਆਣਾ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਸਾਬਕਾ ਜ਼ਿਲ੍ਹਾ ਪਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ, ਹਲਕਾ ਗਿੱਲ ਦਿਹਾਤੀ ਦੇ ਮੀਡੀਆ ਇੰਚਾਰਜ ਯੁਵਰਾਜ ਮਲਹੋਤਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਆਲੋਵਾਲ ਨੇ ਇਕ ਬੈਠਕ ਦੌਰਾਨ “ਅਜੀਤ” ਨਾਲ ਗੱਲਬਾਤ ਕਰਦਿਆਂ ਕੀਤਾ।

ਇੰਦਰਮੋਹਨ ਸਿੰਘ ਕਾਦੀਆਂ, ਬਲਵੀਰ ਸਿੰਘ ਬਾੜੇਵਾਲ, ਯੁਵਰਾਜ ਮਲਹੋਤਰਾ, ਗੁਰਚਰਨ ਸਿੰਘ ਆਲੋਵਾਲ । 09-10-2026
ਲਾਡੋਵਾਲ, 8 ਅਕਤੂਬਰ (ਬਲਬੀਰ ਸਿੰਘ ਰਾਣਾ)-ਪਾਰਟੀ ਹਾਈ ਕਮਾਂਡ ਵਲੋਂ ਵੱਡੀਆਂ ਜ਼ਿੰਮੇਵਾਰੀਆਂ ਦੇ ਤਾਜ ਉਨ੍ਹਾਂ ਖੁਸ਼ ਨਸੀਬ ਸ਼ਖ਼ਸੀਅਤਾਂ ਦੇ ਸਿਰ ’ਤੇ ਸਜਾਏ ਹਨ, ਜਿਹੜੇ ਪਾਰਟੀ ਅਤੇ ਪਾਰਟੀ ਵਰਕਰਾਂ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਕਦੇ ਪਿੱਛੇ ਮੁੜ ਕੇ ਨਹੀਂ ਦੇਖਦੇ, ਸਗੋਂ ਪਾਰਟੀ ਦੀ ਬਿਹਤਰੀ ਲਈ ਜੀਅ ਜਾਨ ਲਾ ਕੇ ਇਕ ਨੇਕ ਅਤੇ ਇਮਾਨਦਾਰ ਸਿਪਾਹੀ ਵਜੋਂ ਦਿਲੋਂ ਸੇਵਾ ਨਿਭਾਉਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਲੁਧਿਆਣਾ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਸਾਬਕਾ ਜ਼ਿਲ੍ਹਾ ਪਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ, ਹਲਕਾ ਗਿੱਲ ਦਿਹਾਤੀ ਦੇ ਮੀਡੀਆ ਇੰਚਾਰਜ ਯੁਵਰਾਜ ਮਲਹੋਤਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਆਲੋਵਾਲ ਨੇ ਇਕ ਬੈਠਕ ਦੌਰਾਨ “ਅਜੀਤ” ਨਾਲ ਗੱਲਬਾਤ ਕਰਦਿਆਂ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਸਾਬਕਾ ਭਾਰਤੀ ਹਾਕੀ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਦੇ ਕਾਂਗਰਸ ਸੂਬਾ ਪ੍ਰਧਾਨ ਬਣਦਿਆਂ ਹੀ ਜਿੱਥੇ ਵਰਕਰਾਂ ਵਿਚ ਨਵੀਂ ਊਰਜਾ ਪੈਦਾ ਹੋਈ ਹੈ, ਉਥੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸੁਨਹਿਰੀ ਮੌਕਾ ਹੱਥ ਲੱਗਾ ਹੈ। ਉ ਕਤ ਆਗੂਆਂ ਨੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਧਾਨ ਮਾਲਿਕਾਰਜੁਨ ਖੜਗੇ ਵਲੋਂ ਗਾਂਧੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿਧਾਇਕ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖ਼ੁਸ਼ੀ ਦਾ ਇਜ਼ਹਾਰ ਸਾਂਝਾ ਕਰ ਦਿਆਂ ਪਾਰਟੀ ਹਾਈ ਕਮਾਂਡ ਅਤੇ ਪਰਗਟ ਸਿੰਘ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਗਾਂਹ ਵਧੂ ਸੋਚ ਦੇ ਮਾਲਕ ਅਤੇ ਪੰਜਾਬ ਪ੍ਰਤੀ ਚਿੰਤਤ ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਬੁਲੰਦੀਆਂ ’ਤੇ ਲਿਜਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਆਗੂਆਂ ਨੇ ਕਿਹਾ ਕਿ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਵਿਚ ਜਿੱਥੇ ਪਾਰਟੀ ਦੀਆਂ ਮਹਾਨ ਸ਼ਖ਼ਸੀਅਤਾਂ ਨੂੰ ਇਕ ਪਲੇਟ ਫਾਰਮ ਇਕੱਠਾ ਕਰਨ ਵਿਚ ਮਾਣ ਮਹਿਸੂਸ ਕਰਨਗੇ, ਉਥੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਇਕਜੁੱਟ ਹੋ ਕੇ ਵੱਡੇ ਪੱਧਰ ’ਤੇ ਜਿੱਤ ਦਰਜ ਕਰੇਗੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੋਂ ਹੰਭਲਾ ਮਾਰ ਕੇ ਲੋਕਾਂ ਨੂੰ ਸੰਗਠਿਤ ਕਰਨ ਵਿਚ ਅਹਿਮ ਰੋਲ ਅਦਾ ਕਰਨਗੇ। ਅਖੀਰ ਵਿਚ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪਰਗਟ ਸਿੰਘ, ਭਾਰਤ ਭੂਸ਼ਣ ਆਸ਼ੂ, ਹਰਜਾਪ ਸਿੰਘ ਗਿੱਲ ਅਗਲੀ ਖ਼ਬਰ ਪਰਾਲੀ ਦੀ ਸੰਭਾਲ ਨਾਲ ਸੰਬੰਧਿਤ ਸਮੁੱਚੀਆਂ ਧਿਰਾਂ ਵਲੋਂ ਪੀ.ਏ.ਯੂ. ਵਿਚ ਇਕੱਤਰ ਹੋ ਕੇ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।