11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 11-10-2026
ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਕ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ, ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਦੀ ਪ੍ਰੇਰਨਾ ਦਿੱਤੀ। ਸਰਬੱਤ ਦੇ ਭਲੇ ਦੀ ਅਰਦਾਸ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਪਿਛਲੀ ਖ਼ਬਰ ਕੇਂਦਰ ਸਰਕਾਰ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ - ਸੰਧਵਾਂ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਾਸੋ ਆਪ੍ਰੇਸ਼ਨ ਤਹਿਤ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।