11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕੇਂਦਰ ਸਰਕਾਰ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ - ਸੰਧਵਾਂ

ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ।

ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ। ਤਸਵੀਰ : ਸੇਵਕ ਸਿੰਘ 11-10-2026
ਲੁਧਿਆਣਾ, 10 ਅਕਤੂਬਰ (ਡਾ. ਤਰਲੋਚਨ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਨੂੰ ਕਮਜ਼ੋਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਹੁਦੇ ਦਾ ਮਾਣ ਵੀ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਇੰਨੀਆਂ ਵੱਡੀਆਂ ਕੁਰਬਾਨੀਆਂ ਦੇ ਕੇ ਲਏ ਗਏ ਵੋਟ ਦੇ ਹੱਕ ਨੂੰ ਕੇਂਦਰ ਸਰਕਾਰ ਲੁੱਟ ਰਹੀ ਹੈ। ਦਿੱਲੀ ਵਿਖੇ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ‘ਚ ਪੁਲਿਸ ਬਲ ਲਗਾਏ ਜਾਣ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਹ ਝੂਠ ਦੀ ਕਿਲਾਬੰਦੀ ਕੀਤੀ ਗਈ। ਇਹ ਬਹੁਤੀ ਦੇਰ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਆਪਣੇ ਦੇਸ਼ ਦੇ ਹੀ ਹਨ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨੀ ਚਾਹੀਦੀ ਹੈ, ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਪੁਲਿਸ ਬਲ ਦੇ ਜ਼ੋਰ ਨਾਲ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਵੇਲੇ ਵੀ ਇੰਨੀ ਕਿਲਾਬੰਦੀ ਨਹੀਂ ਹੋਈ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਕੇਂਦਰ ਸਰਕਾਰ ਨੂੰ ਡਰ ਹੈ ਕਿ ਉਨ੍ਹਾਂ ਦਾ ਝੂਠ ਹੁਣ ਫੜਿਆ ਗਿਆ ਹੈ। ਉਨ੍ਹਾਂ ਵੋਟ ਚੋਰੀ ਮਾਮਲੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਦੇਸ਼ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਹਨ। ਉਨ੍ਹਾਂ ਕਿਹਾ ਕਿ 22 ਤੋਂ ਲੈ ਕੇ 2 7 ਅਕਤੂਬਰ ਤੱਕ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ।
ਪਿਛਲੀ ਖ਼ਬਰ ਲੰਗਰ ਹਾਲ ’ਤੇ ਹਮਲੇ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਾ ਜਾਣ-ਸਿੰਮਕ, ਜਥੇ: ਮਲਕਪੁਰ ਅਗਲੀ ਖ਼ਬਰ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।