12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਦੀ ਵੱਡੀ ਕਾਰਵਾਈ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.

ਕਾਬੂ ਕੀਤੇ ਕਥਿਤ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ। ਤਸਵੀਰ-ਸੇਵਕ ਸਿੰਘ 12-10-2026
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਦਲਵੀਰ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੇ ਕਰਨਵੀਰ ਸਿੰਘ ਉਰਫ਼ ਅੰਗਰੇਜ਼ (ਉਮਰ ਕਰੀਬ 23 ਸਾਲ), ਪੁੱਤਰ ਜਗਦੀਸ਼ ਸਿੰਘ, ਵਾਸੀ ਪਿੰਡ ਛੰਦੜਾ ਨੂੰ ਚਿੱਟੇ ਰੰਗ ਦੀ ਕਾਰ ਸਮੇਤ ਕਾਬੂ ਕੀਤਾ। ਕਾਰ ਦੀ ਅਗਲੀ ਸੀਟ ‘ਤੇ ਪਏ ਇਕ ਲਿਫ਼ਾਫ਼ੇ ਵਿਚੋਂ 110 ਗ੍ਰਾਮ ਹੈਰੋਇਨ, 61 ਗ੍ਰਾਮ ਆਈਸ, 5,000 ਭ ਡਰੱਗ ਮਨੀ, 10 ਛੋਟੇ ਪਲਾਸਟਿਕ ਲਿਫ਼ਾਫ਼ੇ ਅਤੇ ਇਕ ਇਲੈੱਕਟ੍ਰਾਨਿਕ ਕੰਡਾ ਬਰਾਮਦ ਕੀਤਾ ਗਿਆ, ਵੇਰਵਿਆਂ ਵਿਚ ਦਰਜ ਹੈ। ਇਸ ਸਬੰਧੀ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਇਕ ਮਾਮਲਾ ਦਰਜ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਨਾਲ ਜੁੜੇ ਸੰਭਾਵੀ ਹੋਰ ਸੰਬੰਧਾਂ ਅਤੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਪਿਛਲੀ ਖ਼ਬਰ ਅਸ਼ੋਕਾ ਵਿਜੇ ਦਸਮੀ ਤਕਸ਼ਿਲਾ ਬੁੱਧ ਵਿਹਾਰ ਕਾਦੀਆਂ ਵਿਖੇ 20 ਨੂੰ-ਫੁੱਗਲਾਣਾ ਅਗਲੀ ਖ਼ਬਰ 120 ਦਿਨਾਂ ਤੋਂ ਫ਼ਰਾਰ ਲੁੱਟ-ਖੋਹ ਦਾ ਮੁਲਜ਼ਮ ਕੀਤਾ ਪੁਲਿਸ ਨੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।