12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

‘ ਆਪ’ ਸਰਕਾਰ ਦੇ ਰਾਜ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾਈ-ਪਾਲਾ ਢੰਡਾਰੀ

ਢੰਡਾਰੀ ਕਲਾਂ/ਲੁਧਿਆਣਾ, 11 ਅਕਤੂਬਰ (ਜਸਵੀਰ ਸਿੰਘ ਬੰਗਾ)-ਸੂਬੇ ‘ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਆਏ ਦਿਨ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਕੀਤਾ।

ਅਜੀਤ ਡੈਸਕ 12-10-2026
ਢੰਡਾਰੀ ਕਲਾਂ/ਲੁਧਿਆਣਾ, 11 ਅਕਤੂਬਰ (ਜਸਵੀਰ ਸਿੰਘ ਬੰਗਾ)-ਸੂਬੇ ‘ਚ ਭਗਵੰਤ ਮਾਨ ਦੀ ਅਗਵਾਈ ਹੇਠਲੀ ‘ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਆਏ ਦਿਨ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਆਪਣੇ ਆਪ ਨੂੰ ਘਰੋਂ ਨਿਕਲਣ ਲੱਗਿਆਂ ਵੀ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਆਏ ਦਿਨ ਲੁਟੇਰਿਆਂ ਵਲੋਂ ਕਿਸੇ ਨਾ ਕਿਸੇ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇੱਥੋਂ ਤੱਕ ਕਿ ਔਰਤਾਂ ਦੇ ਗਲੇ ‘ਚੋਂ ਸੋਨੇ ਦੀਆਂ ਚੈਨਾਂ ਲੁੱਟਣ ਅਤੇ ਮੋਬਾਇਲ ਖੋਹਣ ਦੀਆਂ ਘਟਨਾਵਾਂ ਤਾਂ ਆਮ ਜਿਹੀ ਗੱਲ ਬਣ ਕੇ ਰਹਿ ਗਈ ਹੈ। ਪਾਲਾ ਢੰਡਾਰੀ ਨੇ ਕਿਹਾ ਕਿ ਸੂਬੇ ਵਿਚ ਆਪਣਾ ਕਾਰੋਬਾਰ ਕਰ ਰਹੇ ਉਦਯੋਗਪਤੀਆਂ ਨੂੰ ਨਿੱਤ ਦਿਨ ਧਮਕੀਆਂ ਮਿਲ ਰਹੀਆਂ ਹਨ, ਜਿਸਤੋਂ ਪ੍ਰੇਸ਼ਾਨ ਹੋਇਆ ਉਦਯੋਗਪਤੀ ਬਾਹਰਲੇ ਰਾਜਾਂ ‘ਚ ਕਾਰੋਬਾਰ ਕਰਨ ਨੂੰ ਤਰਜੀਹ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਢੰਡਾਰੀ ਕਲਾਂ ਅਤੇ ਇਸਦੇ ਆਸਪਾਸ ਇਲਾਕਿਆਂ ‘ਚ ਤਾਂ ਹਾਲਾਤ ਬੇਹੱਦ ਹੀ ਗੰਭੀਰ ਬਣੇ ਹੋਏ ਹਨ, ਦਿਨ-ਦਿਹਾੜੇ ਹੀ ਲੁਟੇਰਿਆਂ ਵਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਲੁਟੇਰਿਆਂ ਵਲੋਂ ਫੈਕਟਰੀਆਂ ਵਿਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ‘ਆਪ’ ਸਰਕਾਰ ਨੂੰ ਚੱਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਆਪ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਦੀ ਸਰਕਾਰ ਨੂੰ ਸਤਾ ਵਿਚ ਲਿਆਂਦਾ ਜਾ ਸਕੇ। 11 ਐਲਡੀਐਚ12 ਪਾਲਾ ਢੰਡਾਰੀ
ਪਿਛਲੀ ਖ਼ਬਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਨਟ ਬੋਲਟ ਬਣਾਉਣ ਵਾਲੀ ਮਸ਼ੀਨ ’ਚ ਚੁੰਨੀ ਫਸਣ ਕਾਰਨ ਮਹਿਲਾ ਵਰਕਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।